ਕੰਟੇਨਮੈਂਟ Zone 'ਚ 30% ਅਬਾਦੀ ਹੋਇਆ ਕੋਰੋਨਾ, ਪਰ ਸੰਕਰਮਣ ਦਾ ਪਤਾ ਚੱਲੇ ਬਗੈਰ ਹੀ ਠੀਕ ਹੋਏ ਮਰੀਜ
Published : Jun 9, 2020, 3:54 pm IST
Updated : Jun 9, 2020, 4:32 pm IST
SHARE ARTICLE
Corona virus
Corona virus

ਭਾਰਤ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ।

ਨਵੀਂ ਦਿੱਲੀ: ਭਾਰਤ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ। ਦੇਸ਼ ਭਰ ਵਿਚ ਦੋ ਮਹੀਨੇ ਦੇ ਲੌਕਡਾਊਨ ਦੇ ਬਾਵਜੂਦ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆ ਰਹੇ ਹਨ।

Corona VirusCorona Virus

ਇਸ ਦੌਰਾਨ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਇਕ ਸਰਵੇਖਣ ਕੀਤਾ ਹੈ। ਜਿਸ ਵਿਚ ਉਹਨਾਂ ਨੇ ਪਾਇਆ ਹੈ ਕਿ ਕੰਟੇਨਮੈਂਟ ਜ਼ੋਨ ਅਰਥਾਤ ਉਹਨਾਂ ਖੇਤਰਾਂ ਵਿਚ ਜਿੱਥੇ ਪਹਿਲਾਂ ਹੀ ਕੋਰੋਨਾ ਦੇ ਕੇਸ ਹਨ, ਇੱਥੇ ਹਰ ਤੀਜਾ ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੈ, ਪਰ ਸੰਕਰਮਣ ਦਾ ਪਤਾ ਚੱਲੇ ਬਗੈਰ ਹੀ ਮਰੀਜ਼ ਠੀਕ ਵੀ ਹੋ ਗਏ ਹਨ।

Corona Corona

ਕੰਟੇਨਮੈਂਟ ਜ਼ੋਨ ਵਿਚ ਰਹਿਣ ਵਾਲੇ 30% ਆਬਾਦੀ ਨੂੰ ਕੋਰੋਨਾ ਹੋਇਆ ਹੈ ਤੇ ਉਹ ਸੰਕਰਮਿਤ ਹੋ ਕੇ ਅਪਣੇ ਆਪ ਹੀ ਠੀਕ ਹੋ ਗਏ। ਇਹ ਖੁਲਾਸਾ ਸੀਰੋ-ਸਰਵੇਖਣ ਦੁਆਰਾ ਕੀਤਾ ਗਿਆ ਹੈ। ਇਹਨਾਂ ਵਿਚ ਉਹ ਮਰੀਜ਼ ਵੀ ਸ਼ਾਮਲ ਹਨ ਜਿਨ੍ਹਾਂ ਵਿਚ ਕੋਰੋਨਾ ਵਾਇਰਸ ਦੇ ਲੱਛਣ ਨਹੀਂ ਦਿਖਾਈ ਦਿੱਤੇ।

Corona VirusCorona Virus

ਇਸ ਦੇ ਨਾਲ ਹੀ ਸਰਵੇਖਣ ਵਿਚ ਕਿਹਾ ਗਿਆ ਹੈ ਕਿ ਇਹਨਾਂ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਦੀ ਇਮਿਊਨਿਟੀ ਵਧ ਰਹੀ ਹੈ। ਰਿਪੋਰਟ ਇਸ ਤੱਥ ਵੱਲ ਇਸ਼ਾਰਾ ਕਰਦੀ ਹੈ ਕਿ ਸੰਕਰਮਣ ਦਰ ਮੁੰਬਈ, ਪੁਣੇ, ਦਿੱਲੀ, ਅਹਿਮਦਾਬਾਦ ਅਤੇ ਇੰਦੌਰ ਆਦਿ ਸ਼ਹਿਰਾਂ ਵਿਚ ਜ਼ਿਆਦਾ ਹੈ।

Corona virus Corona virus

ਇਹਨਾਂ ਸ਼ਹਿਰਾਂ ਵਿਚ ਸੰਕਰਮਣ ਦਰ ਹੋਰ ਹੌਟਸਪਾਟਾਂ ਦੀ ਤੁਲਨਾ ਵਿਚ ਲਗਭਗ 100 ਗੁਣਾ ਜ਼ਿਆਦਾ ਹੈ। ਸਰਵੇ ਵਿਚ ਇਹ ਵੀ ਪਤਾ ਚੱਲਿਆ ਹੈ ਕਿ ਦੇਸ਼ ਵਿਚ ਕਈ ਲੋਕਾਂ ਵਿਚ ਵਾਇਰਸ ਨਾਲ ਸੰਕਰਮਿਤ ਹੋਣ ਤੋਂ ਬਾਅਦ ਵੀ ਕੋਰੋਨਾ ਦੇ ਲੱਛਣ ਨਹੀਂ ਦਿਖਾਈ ਦੇ ਰਹੇ। ਅਜਿਹੇ ਵਿਚ ਭਾਰਤ ਵਿਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਸਰਕਾਰੀ ਅੰਕੜਿਆਂ ਨਾਲੋਂ ਕਾਫੀ ਜ਼ਿਆਦਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement