ਕੇਜਰੀਵਾਲ ਦੀ ਤਬੀਅਤ ਖ਼ਰਾਬ, ਅੱਜ ਹੋਵੇਗਾ ਕੋਰੋਨਾ ਦਾ ਟੈਸਟ
Published : Jun 9, 2020, 8:17 am IST
Updated : Jun 9, 2020, 8:17 am IST
SHARE ARTICLE
Arvind Kejriwal
Arvind Kejriwal

ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੁਖ਼ਾਰ ਹੋ ਗਿਆ ਹੈ ਅਤੇ ਬਲਗਮ ਵੀ ਬਣ ਰਹੀ ਹੈ,

ਨਵੀਂ ਦਿੱਲੀ, 8 ਜੂਨ (ਅਮਨਦੀਪ ਸਿੰਘ): ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੁਖ਼ਾਰ ਹੋ ਗਿਆ ਹੈ ਅਤੇ ਬਲਗਮ ਵੀ ਬਣ ਰਹੀ ਹੈ, ਜਿਸ ਪਿਛੋਂ ਉਨ੍ਹਾਂ ਅਪਣੀ ਸਰਕਾਰੀ ਰਿਹਾਇਸ਼ ਵਿਖੇ ਖ਼ੁਦ ਨੂੰ ਵੱਖ ਕਰ ਲਿਆ ਹੈ।   ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਮੀਡੀਆ ਨੂੰ ਦਸਿਆ ਕਿ 7 ਜੂਨ ਐਤਵਾਰ ਦੁਪਹਿਰ ਤੋਂ ਮੁੱਖ ਮੰਤਰੀ ਦੀ ਤਬੀਅਤ ਕੁੱਝ ਢਿੱਲੀ ਹੋ ਗਈ ਹੈ ਤੇ ਉਨ੍ਹਾਂ ਨੂੰ ਬੁਖ਼ਾਰ ਹੋਣ ਦੇ ਨਾਲ ਗਲੇ ਵਿਚ ਪੀੜ ਵੀ ਹੈ। ਉਹ ਸ਼ੂਗਰ ਦੇ ਮਰੀਜ਼ ਵੀ ਹਨ, ਜਿਸ ਕਰ ਕੇ ਡਾਕਟਰਾਂ ਨੇ ਉਨ੍ਹਾਂ ਨੂੰ ਮੀਟਿੰਗਾਂ ਨਾ ਕਰਨ ਅਤੇ ਮੁਕੰਮਲ ਅਰਾਮ ਕਰਨ ਦੀ ਸਲਾਹ ਦਿਤੀ ਹੈ।

File PhotoFile Photo

ਜਿਸ ਪਿਛੋਂ ਉਨ੍ਹਾਂ ਘਰ ਵਿਚ ਹੀ ਅਪਣੇ ਆਪ ਨੂੰ ਵੱਖ ਕਰ ਲਿਆ ਹੈ। ਮੰਗਲਵਾਰ ਨੂੰ ਉਨ੍ਹਾਂ ਦਾ ਕੋਰੋਨਾ ਦਾ ਟੈਸਟ ਹੋਵੇਗਾ। ਰੱਬ ਉਨ੍ਹਾਂ ਨੂੰ ਛੇਤੀ ਤੰਦਰੁਸਤ ਕਰੇ। ਤਬੀਅਤ ਖ਼ਰਾਬ ਹੋਣ ਪਿਛੋਂ ਕੇਜਰੀਵਾਲ ਨੇ ਸਾਰੀਆਂ ਮੀਟਿੰਗਾਂ ਰੱਦ ਕਰ ਦਿਤੀਆਂ ਹਨ। ਉਨ੍ਹਾਂ ਦੀ ਗੈਰ ਹਾਜ਼ਰੀ ਵਿਚ ਉਪ ਮੁਖ ਮੰਤਰੀ ਮਨੀਸ਼ ਸਿਸੋਦੀਆ ਕਰੋਨਾ ਨਾਲ ਨਜਿੱਠਣ ਲਈ ਮੀਟਿੰਗਾਂ ਕਰਨਗੇ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement