
ਪੁਲਿਸ ਨੇ ਆਈਪੀਸੀ ਦੀ ਧਾਰਾ 153, 295 ਅਤੇ 505 ਤਹਿਤ ਮਾਮਲਾ ਦਰਜ ਕੀਤਾ ਹੈ।
ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦੀ ਪੁਲਿਸ ਦੀ IFSO ਯੂਨਿਟ ਨੇ ਬੁੱਧਵਾਰ ਨੂੰ AIMIM ਦੇ ਮੁਖੀ ਅਸਦੁਦੀਨ ਓਵੈਸੀ ਖਿਲਾਫ ਕਥਿਤ ਤੌਰ 'ਤੇ ਭੜਕਾਊ ਟਿੱਪਣੀ ਕਰਨ ਲਈ ਐਫਆਈਆਰ ਦਰਜ ਕੀਤੀ ਹੈ। ਓਵੈਸੀ ਖ਼ਿਲਾਫ਼ ਐਫਆਈਆਰ ਦਰਜ ਹੋਣ ਤੋਂ ਬਾਅਦ ਏਆਈਐਮਆਈਐਮ ਵਰਕਰਾਂ ਨੇ ਥਾਣੇ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।
ਐਫਆਈਆਰ ਵਿਚ ਸਵਾਮੀ ਯਤੀ ਨਰਸਿਮਹਾਨੰਦ ਦਾ ਨਾਮ ਵੀ ਦਰਜ ਕੀਤਾ ਗਿਆ ਹੈ। ਪੁਲਿਸ ਨੇ ਆਈਪੀਸੀ ਦੀ ਧਾਰਾ 153, 295 ਅਤੇ 505 ਤਹਿਤ ਮਾਮਲਾ ਦਰਜ ਕੀਤਾ ਹੈ। ਓਵੈਸੀ ਅਤੇ ਸਵਾਮੀ ਨਰਸਿਮਹਾਨੰਦ ਤੋਂ ਇਲਾਵਾ ਦਿੱਲੀ ਪੁਲਿਸ ਨੇ ਨੂਪੁਰ ਸ਼ਰਮਾ, ਨਵੀਨ ਕੁਮਾਰ ਜਿੰਦਲ, ਸ਼ਾਦਾਬ ਚੌਹਾਨ, ਸਬਾ ਨਕਵੀ, ਮੌਲਾਨਾ ਮੁਫਤੀ ਨਦੀਮ, ਅਬਦੁਰ ਰਹਿਮਾਨ, ਗੁਲਜ਼ਾਰ ਅੰਸਾਰੀ, ਅਨਿਲ ਕੁਮਾਰ ਮੀਨਾ, ਪੂਜਾ ਸ਼ਕੁਨ ਪਾਂਡੇ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਹੈ।
ਦਿੱਲੀ ਪੁਲਿਸ ਦਾ ਇਲਜ਼ਾਮ ਹੈ ਕਿ ਸਾਰੇ ਦੋਸ਼ੀ ਕਥਿਤ ਤੌਰ 'ਤੇ ਨਫ਼ਰਤ ਦੇ ਸੰਦੇਸ਼ ਫੈਲਾ ਰਹੇ ਸਨ, ਵੱਖ-ਵੱਖ ਸਮੂਹਾਂ ਨੂੰ ਭੜਕਾਉਣ ਅਤੇ ਅਜਿਹੀ ਸਥਿਤੀ ਪੈਦਾ ਕਰ ਰਹੇ ਸਨ ਜੋ ਸ਼ਾਂਤੀ ਬਣਾਈ ਰੱਖਣ ਲਈ ਨੁਕਸਾਨਦੇਹ ਹੈ।