ਸੁਪਰੀਮ ਕੋਰਟ ਗੈਂਗਸਟਰ ਜੀਵਾ ਦੀ ਪਤਨੀ ਦੀ ਜ਼ਮਾਨਤ ਪਟੀਸ਼ਨ 'ਤੇ ਛੁੱਟੀ ਤੋਂ ਬਾਅਦ ਕਰੇਗਾ ਸੁਣਵਾਈ 
Published : Jun 9, 2023, 2:24 pm IST
Updated : Jun 9, 2023, 2:24 pm IST
SHARE ARTICLE
Gangster Jeeva And His Wife
Gangster Jeeva And His Wife

ਬੈਂਚ ਨੇ ਕਿਹਾ,''ਕੱਲ ਇਸ ਆਧਾਰ 'ਤੇ ਪਟੀਸ਼ਨ ਦਾ ਜ਼ਿਕਰ ਕੀਤਾ ਗਿਆ ਸੀ ਕਿ ਪਟੀਸ਼ਨਕਰਤਾ ਪਾਇਲ ਮਾਹੇਸ਼ਵਰੀ ਦੇ ਪਤੀ ਦਾ ਅੰਤਿਮ ਸੰਸਕਾਰ ਕੀਤਾ ਜਾਣਾ ਹੈ।

 

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਇਕ ਅਪਰਾਧਕ ਮਾਮਲੇ 'ਚ ਗੈਂਗਸਟਰ-ਰਾਜਨੇਤਾ ਮੁਖਤਾਰ ਅੰਸਾਰੀ ਦੇ ਸਾਥੀ ਸੰਜੀਵ ਮਾਹੇਸ਼ਵਰੀ ਜੀਵਾ ਦੀ ਪਤਨੀ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜੀਵਾ ਦਾ ਹਾਲ ਹੀ ਵਿਚ ਲਖਨਊ ਦੀ ਇਕ ਅਦਾਲਤ ਦੇ ਕੰਪਲੈਕਸ 'ਚ ਗੋਲੀ ਮਾਰ ਕੇ ਕਤਲ ਕੇ ਦਿੱਤਾ ਗਿਆ ਸੀ। ਜੱਜ ਅਨਿਰੁਧ ਬੋਸ ਅਤੇ ਜੱਜ ਰਾਜੇਸ਼ ਬਿੰਦਲ ਦੀ ਬੈਂਚ ਨੇ ਕਿਹਾ ਕਿ ਜੀਵਾ ਦਾ ਅੰਤਿਮ ਸੰਸਕਾਰ ਹੋ ਚੁੱਕਾ ਹੈ ਅਤੇ ਇਸ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਜ਼ਰੂਰਤ ਨਹੀਂ ਹੈ।

ਬੈਂਚ ਨੇ ਕਿਹਾ,''ਕੱਲ ਇਸ ਆਧਾਰ 'ਤੇ ਪਟੀਸ਼ਨ ਦਾ ਜ਼ਿਕਰ ਕੀਤਾ ਗਿਆ ਸੀ ਕਿ ਪਟੀਸ਼ਨਕਰਤਾ ਪਾਇਲ ਮਾਹੇਸ਼ਵਰੀ ਦੇ ਪਤੀ ਦਾ ਅੰਤਿਮ ਸੰਸਕਾਰ ਕੀਤਾ ਜਾਣਾ ਹੈ। ਪਟੀਸ਼ਨਕਰਤਾ ਨੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਨੂੰ ਲੈ ਕਿਸੇ ਵੀ ਕਾਰਵਾਈ ਤੋਂ ਸੁਰੱਖਿਆ ਮੰਗੀ ਸੀ।'' ਬੈਂਚ ਨੇ ਕਿਹਾ,''ਉੱਤਰ ਪ੍ਰਦੇਸ਼ ਦੇ ਐਡੀਸ਼ਨਲ ਐਡਵੋਕੇਟ ਨੇ ਸਾਨੂੰ ਦੱਸਿਆ ਕਿ ਅੰਤਿਮ ਸੰਸਕਾਰ ਹੋ ਚੁੱਕਿਆ ਹੈ, ਪਟੀਸ਼ਨਕਰਤਾ ਇਸ 'ਚ ਸ਼ਾਮਲ ਨਹੀਂ ਹੋਈ ਅਤੇ ਅੰਤਿਮ ਸੰਸਕਾਰ ਉਸ ਦੇ ਪੁੱਤ ਨੇ ਕੀਤਾ ਹੈ।

ਏ.ਏ.ਜੀ. ਅਨੁਸਾਰ ਪੁਲਸ ਨੇ ਯਕੀਨੀ ਕੀਤਾ ਸੀ ਕਿ ਜੇਕਰ ਪਟੀਸ਼ਨਕਰਤਾ ਅੰਤਿਮ ਸੰਸਕਾਰ 'ਚ ਸ਼ਾਮਲ ਹੁੰਦੀ ਤਾਂ ਉਸ ਖ਼ਿਲਾਫ਼ ਕੋਈ ਸਖ਼ਤ ਕਦਮ ਨਹੀਂ ਉਠਾਇਆ ਜਾਂਦਾ। ਲਿਹਾਜਾ ਸਾਨੂੰ ਇਸ ਮਾਮਲੇ ਨੂੰ ਛੁੱਟੀ ਦੌਰਾਨ ਸੁਣਵਾਈ ਲਈ ਸੂਚੀਬੱਧ ਕਰਨ ਲਈ ਕੋਈ ਜ਼ਰੂਰਤ ਨਹੀਂ ਦਿੱਸਦੀ।'' ਪਾਇਲ ਮਾਹੇਸ਼ਵਰੀ ਦੇ ਵਕੀਲ ਨੇ ਬੈਂਚ ਨੂੰ ਦੱਸਿਆ ਸੀ ਕਿ ਜੀਵਾ ਦਾ ਬੁੱਧਵਾਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੇ ਜੀਵਾ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਪਾਇਲ ਦੀ ਗ੍ਰਿਫ਼ਤਾਰੀ ਤੋਂ ਸੁਰੱਖਿਆ ਮੰਗੀ ਸੀ।

ਉੱਤਰ ਪ੍ਰਦੇਸ਼ ਦੇ ਐਡੀਸ਼ਨਲ ਸਾਲਿਸਟਰ ਜਨਰਲ ਗਰਿਮਾ ਪ੍ਰਸਾਦ ਨੇ ਅਦਾਲਤ ਨੂੰ ਭਰੋਸਾ ਦਿੱਤਾ ਸੀ ਕਿ ਸਰਕਾਰ ਪਾਇਲ ਮਾਹੇਸ਼ਵਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰੇਗੀ, ਜਿਨ੍ਹਾਂ ਨੇ ਗੈਂਗਸਟਰ ਐਕਟ ਮਾਮਲੇ 'ਚ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਅਤੇ ਆਪਣੇ ਪਤੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਜ਼ਮਾਨਤ ਮੰਗੀ ਸੀ। ਲਖਨਊ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਕੱਟਣ ਵਾਲੇ ਜੀਵਾ (48) ਦਾ 7 ਜੂਨ ਨੂੰ ਉਸ ਸਮੇਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਸ ਨੂੰ ਇਕ ਮਾਮਲੇ ਦੀ ਸੁਣਵਾਈ ਲਈ ਲਖਨਊ ਦੀ ਅਦਾਲਤ ਲਿਆਂਦਾ ਗਿਆ ਸੀ। 
 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement