PM Modi swearing-in Ceremony : ਪ੍ਰਹਿਲਾਦ ਜੋਸ਼ੀ ਨੇ ਬੀਤੀ ਰਾਤ ਕਾਂਗਰਸ ਪ੍ਰਧਾਨ ਨੂੰ ਫੋਨ ਕਰ ਦਿੱਤਾ ਸੱਦਾ
PM Modi swearing-in Ceremony : ਨਵੀਂ ਦਿੱਲੀ -ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਅੱਜ ਸ਼ਾਮ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਕਾਂਗਰਸ ਪ੍ਰਧਾਨ ਨੇ ਆਪਣੀ ਪਾਰਟੀ ਅਤੇ ਸਹਿਯੋਗੀਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਇਹ ਸੱਦਾ ਸਵੀਕਾਰ ਕਰ ਲਿਆ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।
ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਬੀਤੀ ਰਾਤ ਖੜਗੇ ਨੂੰ ਫ਼ੋਨ ਕਰਕੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ। ਸ਼ੁਰੂਆਤ ਵਿੱਚ ਖੜਗੇ ਦੇ ਪੱਖ ਤੋਂ ਕੋਈ ਜਵਾਬ ਨਹੀਂ ਦਿੱਤਾ ਗਿਆ ਸੀ। ਬਾਅਦ 'ਚ ਦੱਸਿਆ ਗਿਆ ਕਿ ਖੜਗੇ ਨੇ ਪਾਰਟੀ ਦੇ ਹੋਰ ਨੇਤਾਵਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਸਮਾਗਮ 'ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਅੱਜ ਸ਼ਾਮ 7.15 ਵਜੇ ਰਾਸ਼ਟਰਪਤੀ ਭਵਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਹੁੰ ਚੁੱਕਣਗੇ।
(For more news apart from Congress president Mallikarjun Kharge will attend the swearing-in ceremony of Narendra Modi News in Punjabi, stay tuned to Rozana Spokesman)