JP Nadda : ਕੀ ਜੇਪੀ ਨੱਡਾ ਬਣਗੇ ਮੰਤਰੀ ? ਨਵੇਂ ਚੇਹਰਾ ਨੂੰ ਮਿਲੇਗੀ ਪਾਰਟੀ ਦੀ ਕਮਾਨ ?
Published : Jun 9, 2024, 5:53 pm IST
Updated : Jun 9, 2024, 5:53 pm IST
SHARE ARTICLE
JP Nadda
JP Nadda

ਜੇਪੀ ਨੱਡਾ ਦਾ ਕਾਰਜਕਾਲ ਹੋ ਚੁੱਕਾ ਹੈ ਪੂਰਾ

JP Nadda : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਸ਼ਾਮ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਦੇ ਨਾਲ ਕੈਬਨਿਟ ਮੈਂਬਰ ਵੀ ਸਹੁੰ ਚੁੱਕ ਸਕਦੇ ਹਨ। ਸਿਆਸੀ ਹਲਕਿਆਂ ਵਿੱਚ ਇਸ ਗੱਲ ਦੀ ਜ਼ੋਰਦਾਰ ਚਰਚਾ ਹੈ ਕਿ ਜਗਤ ਪ੍ਰਕਾਸ਼ ਨੱਡਾ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੂੰ ਮੋਦੀ ਸਰਕਾਰ 'ਚ ਅਹਿਮ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦਾ ਕਾਰਜਕਾਲ ਵੀ ਇਸੇ ਮਹੀਨੇ ਖਤਮ ਹੋ ਗਿਆ ਹੈ।

ਜੇਪੀ ਨੱਡਾ 2012 ਵਿੱਚ ਰਾਜ ਸਭਾ ਦੇ ਮੈਂਬਰ ਬਣੇ ਸਨ। 2014 ਵਿੱਚ ਜਦੋਂ ਅਮਿਤ ਸ਼ਾਹ ਨੇ ਪਾਰਟੀ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਤਾਂ ਨੱਡਾ ਨੂੰ ਸੰਸਦੀ ਬੋਰਡ ਵਿੱਚ ਸ਼ਾਮਲ ਕੀਤਾ ਗਿਆ। 2019 ਵਿੱਚ ਜਦੋਂ ਅਮਿਤ ਸ਼ਾਹ ਗ੍ਰਹਿ ਮੰਤਰੀ ਬਣੇ ਤਾਂ ਜੇਪੀ ਨੱਡਾ ਨੂੰ ਭਾਜਪਾ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ। 2020 ਵਿੱਚ ਉਨ੍ਹਾਂ ਨੂੰ ਰਾਸ਼ਟਰੀ ਪ੍ਰਧਾਨ ਬਣਾਇਆ ਗਿਆ ਸੀ।

ਜੇਪੀ ਨੱਡਾ ਦਾ ਕਾਰਜਕਾਲ ਹੋ ਚੁੱਕਾ ਹੈ ਪੂਰਾ  

ਵੈਸੇ, ਭਾਜਪਾ ਵਿੱਚ ਰਾਸ਼ਟਰੀ ਪ੍ਰਧਾਨ ਦਾ ਕਾਰਜਕਾਲ ਤਿੰਨ ਸਾਲ ਦਾ ਹੁੰਦਾ ਹੈ ਅਤੇ ਕੋਈ ਵੀ ਪ੍ਰਧਾਨ ਲਗਾਤਾਰ ਦੋ ਵਾਰ ਹੀ ਪ੍ਰਧਾਨ ਹੋ ਸਕਦਾ ਹੈ। ਨੱਡਾ ਦਾ ਕਾਰਜਕਾਲ ਪਹਿਲਾਂ ਹੀ ਖਤਮ ਹੋ ਚੁੱਕਾ ਹੈ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦਾ ਕਾਰਜਕਾਲ ਜੂਨ 2024 ਤੱਕ ਵਧਾ ਦਿੱਤਾ ਗਿਆ ਸੀ। ਇਸ ਦਾ ਮਤਲਬ ਹੈ ਕਿ ਜੂਨ ਦੇ ਅੰਤ ਤੋਂ ਪਹਿਲਾਂ ਭਾਜਪਾ ਦੇ ਨਵੇਂ ਪ੍ਰਧਾਨ ਦੀ ਚੋਣ ਹੋ ਜਾਵੇਗੀ। 

ਇਸ ਤੋਂ ਪਹਿਲਾਂ ਅਮਿਤ ਸ਼ਾਹ ਨੇ ਰਾਸ਼ਟਰੀ ਪ੍ਰਧਾਨ ਦੇ ਅਹੁਦੇ 'ਤੇ ਲਗਾਤਾਰ ਦੋ ਕਾਰਜਕਾਲ ਪੂਰੇ ਕੀਤੇ ਸਨ। ਉਨ੍ਹਾਂ ਤੋਂ ਪਹਿਲਾਂ ਅਟਲ ਬਿਹਾਰੀ ਵਾਜਪਾਈ, ਲਾਲ ਕ੍ਰਿਸ਼ਨ ਅਡਵਾਨੀ ਅਤੇ ਰਾਜਨਾਥ ਸਿੰਘ ਵੀ ਦੋ ਵਾਰ ਪਾਰਟੀ ਦੇ ਪ੍ਰਧਾਨ ਰਹਿ ਚੁੱਕੇ ਹਨ।

Location: India, Delhi

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement