PM Modi News: ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਪੀਐੱਮ ਮੋਦੀ ਨੇ ਬਾਪੂ ਅਤੇ ਅਟਲ ਬਿਹਾਰੀ ਵਾਜਪਾਈ ਨੂੰ ਕੀਤਾ ਨਮਨ 
Published : Jun 9, 2024, 9:34 am IST
Updated : Jun 9, 2024, 9:34 am IST
SHARE ARTICLE
Before the swearing-in ceremony, PM Modi bowed to Bapu and Atal Bihari Vajpayee
Before the swearing-in ceremony, PM Modi bowed to Bapu and Atal Bihari Vajpayee

ਸ਼ਾਮ 7:15 'ਤੇ ਚੁੱਕਣਗੇ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ

PM Modi News:  ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਮਾਧ 'ਤੇ ਪਹੁੰਚੇ ਤੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਪੀਐਮ ਜੰਗੀ ਯਾਦਗਾਰ 'ਤੇ ਗਏ ਅਤੇ ਸ਼ਹੀਦਾਂ ਨੂੰ ਸਲਾਮੀ ਦਿੱਤੀ। ਪੀਐੱਮ ਮੋਦੀ ਅੱਜ ਸ਼ਾਮ 7:15 ਵਜੇ ਰਾਸ਼ਟਰਪਤੀ ਭਵਨ ਵਿਚ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। 

ਅੱਜ ਤੀਜੀ ਵਾਰ ਸਹੁੰ ਚੁੱਕ ਕੇ ਮੋਦੀ ਲਗਾਤਾਰ ਤਿੰਨ ਵਾਰ ਪ੍ਰਧਾਨ ਮੰਤਰੀ ਬਣਨ ਦੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ 62 ਸਾਲ ਪੁਰਾਣੇ ਰਿਕਾਰਡ ਦੀ ਬਰਾਬਰੀ ਕਰਨਗੇ। ਨਹਿਰੂ 1952, 1957 ਅਤੇ 1962 ਵਿੱਚ ਲਗਾਤਾਰ ਤਿੰਨ ਵਾਰ ਜਿੱਤ ਕੇ ਪ੍ਰਧਾਨ ਮੰਤਰੀ ਬਣੇ ਸਨ। ਹਾਲਾਂਕਿ ਨਹਿਰੂ ਦੀ ਸਰਕਾਰ ਕੋਲ ਪੂਰਨ ਬਹੁਮਤ ਸੀ। ਮੋਦੀ ਦੀ ਤੀਜੀ ਪਾਰੀ ਗਠਜੋੜ ਦੇ ਆਧਾਰ 'ਤੇ ਚੱਲੇਗੀ।  

ਦੇਸ਼ ਵਿੱਚ 1990 ਤੋਂ ਗੱਠਜੋੜ ਦੀ ਰਾਜਨੀਤੀ ਚੱਲ ਰਹੀ ਸੀ। ਇਸ ਰੁਝਾਨ ਨੂੰ ਭਾਜਪਾ ਨੇ ਮੋਦੀ ਦੀ ਅਗਵਾਈ ਹੇਠ 2014 ਅਤੇ 2019 ਵਿਚ ਪੂਰਨ ਬਹੁਮਤ ਹਾਸਲ ਕਰਕੇ ਤੋੜ ਦਿੱਤਾ ਸੀ। ਹਾਲਾਂਕਿ, 2024 ਵਿੱਚ, ਭਾਜਪਾ 240 ਸੀਟਾਂ ਤੱਕ ਸਿਮਟ ਗਈ ਸੀ ਅਤੇ ਬਹੁਮਤ ਲਈ ਆਪਣੇ ਸਹਿਯੋਗੀਆਂ ਦੀ ਲੋੜ ਸੀ। 7 ਜੂਨ ਨੂੰ ਸੰਸਦ ਦੇ ਸੈਂਟਰਲ ਹਾਲ ਵਿਚ ਹੋਈ ਮੀਟਿੰਗ ਵਿਚ ਐਨਡੀਏ ਆਗੂਆਂ ਨੇ ਮੋਦੀ ਨੂੰ ਆਪਣਾ ਆਗੂ ਚੁਣਿਆ ਸੀ। ਹੁਣ ਸਹੁੰ ਦੀ ਉਡੀਕ ਹੈ। ਇਸ ਸਮਾਰੋਹ ਵਿੱਚ ਚੀਨ, ਪਾਕਿਸਤਾਨ ਅਤੇ ਅਫਗਾਨਿਸਤਾਨ ਨੂੰ ਛੱਡ ਕੇ 7 ਗੁਆਂਢੀ ਦੇਸ਼ਾਂ- ਸ਼੍ਰੀਲੰਕਾ, ਬੰਗਲਾਦੇਸ਼, ਮਾਲਦੀਵ, ਸੇਸ਼ੇਲਸ, ਮਾਰੀਸ਼ਸ, ਨੇਪਾਲ ਅਤੇ ਭੂਟਾਨ ਦੇ ਰਾਜ ਮੁਖੀ ਸ਼ਾਮਲ ਹੋਣਗੇ। 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement