Bomb threat news: ਬੰਬ ਦੀ ਧਮਕੀ ਤੋਂ ਬਾਅਦ ਗੁਜਰਾਤ ਹਾਈ ਕੋਰਟ ਬੰਦ
Published : Jun 9, 2025, 3:02 pm IST
Updated : Jun 9, 2025, 3:02 pm IST
SHARE ARTICLE
Gujarat High Court closed after bomb threat
Gujarat High Court closed after bomb threat

Bomb threat news: ਈਮੇਲ ’ਤੇ ਭੇਜੀ ਧਮਕੀ ਤੋਂ ਬਾਅਦ ਪੁਲਿਸ ਨੇ ਜਾਂਚ ਕੀਤੀ ਸ਼ੁਰੂ 

 

Gujarat High Court closed after bomb threat: ਅੱਜ ਸਵੇਰੇ ਇੱਕ ਅਣਪਛਾਤੇ ਵਿਅਕਤੀ ਵੱਲੋਂ ਈਮੇਲ ਰਾਹੀਂ ਬੰਬ ਦੀ ਧਮਕੀ ਭੇਜਣ ਤੋਂ ਬਾਅਦ ਗੁਜਰਾਤ ਹਾਈ ਕੋਰਟ ਦੇ ਅਹਾਤੇ ਵਿੱਚ ਦਹਿਸ਼ਤ ਦਾ ਮਾਹੌਲ ਸੀ, ਜਿਸ ਤੋਂ ਬਾਅਦ ਤੁਰੰਤ ਅਤੇ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ। ਪੁਲਿਸ, ਬੰਬ ਸਕੁਐਡ ਅਤੇ ਕੁੱਤਿਆਂ ਦੇ ਦਸਤੇ ਨੇ ਪੂਰੇ ਖੇਤਰ ਨੂੰ ਘੇਰ ਲਿਆ ਅਤੇ ਇੱਕ ਤੀਬਰ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਦੋਂ ਕਿ ਹਾਈ ਕੋਰਟ ਦੇ ਸਾਰੇ ਗੇਟਾਂ ਨੂੰ ਤੁਰਤ ਸੀਲ ਕਰ ਦਿੱਤਾ ਗਿਆ, ਜਿਸ ਨਾਲ ਰੋਜ਼ਾਨਾ ਦੀ ਕਾਰਵਾਈ ਵਿੱਚ ਵਿਘਨ ਪਿਆ ਅਤੇ ਮੌਜੂਦ ਲੋਕਾਂ ਵਿੱਚ ਤਣਾਅ ਪੈਦਾ ਹੋ ਗਿਆ।

ਹਾਈ ਕੋਰਟ ਦੇ ਅਧਿਕਾਰਤ ਈਮੇਲ ਪਤੇ ’ਤੇ ਗੁਮਨਾਮ ਭੇਜੀ ਗਈ ਧਮਕੀ ਤੋਂ ਬਾਅਦ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਤੁਰੰਤ ਅਤੇ ਫ਼ੈਸਲਾਕੁੰਨ ਢੰਗ ਨਾਲ ਜਵਾਬ ਦਿੱਤਾ। ਜ਼ੋਨ 1 ਦੇ ਇੰਚਾਰਜ ਡੀਸੀਪੀ ਸਫੀਨ ਹਸਨ ਨੇ ਧਮਕੀ ਮਿਲਣ ਦੀ ਪੁਸ਼ਟੀ ਕੀਤੀ। ਡੀਸੀਪੀ ਨੇ ਕਿਹਾ, ‘‘ਹਾਈ ਕੋਰਟ ਦੇ ਈਮੇਲ ’ਤੇ ਬੰਬ ਦੀ ਧਮਕੀ ਮਿਲੀ ਹੈ, ਜਿਸਦੀ ਜਾਂਚ ਕੀਤੀ ਜਾ ਰਹੀ ਹੈ। ਹਾਈ ਕੋਰਟ ਦੇ ਗੇਟ ਇਸ ਸਮੇਂ ਬੰਦ ਹਨ ਅਤੇ ਪੁਲਿਸ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਅਸੀਂ ਇਸ ਈਮੇਲ ਭੇਜਣ ਵਾਲੇ ਵਿਅਕਤੀ ਦਾ ਪਤਾ ਲਗਾਉਣ ਲਈ ਵੀ ਸਰਗਰਮੀ ਨਾਲ ਕੰਮ ਕਰ ਰਹੇ ਹਾਂ।’’

ਚਸ਼ਮਦੀਦਾਂ ਨੇ ਕਿਹਾ ਕਿ ਧਮਕੀ ਦੀ ਖ਼ਬਰ ਫੈਲਦੇ ਹੀ ਲੋਕ ਅਦਾਲਤ ਵਿੱਚ ਤੇਜ਼ੀ ਨਾਲ ਇਕੱਠੇ ਹੋ ਗਏ। ਇਕ ਵਕੀਲ ਨੇ ਕਿਹਾ ਕਿ ਮੈਂ ਸੁਣਵਾਈ ਲਈ ਅਦਾਲਤ ਵਿੱਚ ਦਾਖ਼ਲ ਹੋਣ ਹੀ ਵਾਲਾ ਸੀ ਕਿ ਅਚਾਨਕ ਸਾਰੇ ਗੇਟ ਬੰਦ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਹ ਸੋਚ ਕੇ ਪਰੇਸ਼ਾਨੀ ਹੁੰਦੀ ਹੈ ਕਿ ਹਾਈ ਕੋਰਟ ਵਰਗੀ ਜਗ੍ਹਾ ਨੂੰ ਅਜਿਹੀ ਧਮਕੀ ਦਾ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਅਲਰਟ ਦੇ ਕੁਝ ਮਿੰਟਾਂ ਦੇ ਅੰਦਰ, ਇੱਕ ਬੰਬ ਖੋਜ ਅਤੇ ਨਿਪਟਾਰੇ ਵਾਲੀ ਟੀਮ ਅਤੇ ਫਾਇਰ ਵਾਹਨ ਮੌਕੇ ’ਤੇ ਪਹੁੰਚ ਗਏ। ਗੇਟ ਨੰਬਰ 5, ਜੋ ਕਿ ਆਮ ਤੌਰ ’ਤੇ ਹਾਈ ਕੋਰਟ ਦੇ ਸਟਾਫ਼ ਦੁਆਰਾ ਵਰਤਿਆ ਜਾਂਦਾ ਹੈ, ਨੂੰ ਤੁਰੰਤ ਸੁਰੱਖਿਅਤ ਕਰ ਲਿਆ ਗਿਆ ਅਤੇ ਅਹਾਤੇ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਸਾਰੇ ਵਾਹਨਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ। 

(For more news apart from Gujarat Latest News, stay tuned to Rozana Spokesman)

SHARE ARTICLE

ਏਜੰਸੀ

Advertisement

ਰੱਬ ਅਜਿਹੀ ਭੈੜੀ ਨੂੰਹ ਕਿਸੇ ਨੂੰ ਨਾ ਦੇਵੇ, ਮੁੰਡੇ ਨੇ ਘਰ ਵੇਚ ਕੇ ਪਤਨੀ ਨੂੰ ਭੇਜਿਆ ਸੀ ਵਿਦੇਸ਼

01 Jun 2025 3:18 PM

ਵੱਡੀ ਖ਼ਬਰ: 'India ਨੇ ਲੜਾਕੂ ਜਹਾਜ਼ ਗੁਆਏ', CDS ਨੇ ਕਬੂਲੀ ਗੱਲ, ਬਿਆਨ 'ਤੇ ਸਿਆਸੀ ਬਵਾਲ, LIVE

01 Jun 2025 3:17 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 28/05/2025

28 May 2025 8:59 PM

Corona ਕਾਰਨ ਹੋਈਆਂ 13 ਮੌਤਾਂ, ਜਾਨਲੇਵਾ ਕੋਰੋਨਾ ਤੋਂ ਕਿਵੇਂ ਹੋਵੇ ਬਚਾਅ ? 0172-4634590 'ਤੇ ਕਾਲ ਕਰਕੇ ਦਿਓ ਰਾਇ

28 May 2025 8:55 PM

Thar Constable Amandeep ਦੀ Arrest 'ਤੇ Afsana Khan ਦੀ Sister Raftaar ਦਾ ਵੱਡਾ ਬਿਆਨ।Exclusive interview

28 May 2025 4:09 PM
Advertisement