Delhi Fire News: ਦਿੱਲੀ ਦੇ ਦਿਲਸ਼ਾਦ ਗਾਰਡਨ ਵਿੱਚ ਦੇਰ ਰਾਤ ਲੱਗੀ ਅੱਗ, ਜ਼ਿੰਦਾ ਸੜੇ 2 ਲੋਕ
Published : Jun 9, 2025, 7:53 am IST
Updated : Jun 9, 2025, 7:53 am IST
SHARE ARTICLE
Delhi's Dilshad Garden Fire news in punjabi
Delhi's Dilshad Garden Fire news in punjabi

Delhi Fire News: ਈ-ਰਿਕਸ਼ਾ ਅਤੇ ਮੋਟਰਸਾਈਕਲ ਪੂਰੀ ਤਰ੍ਹਾਂ ਸੜ ਕੇ ਸੁਆਹ

Delhi's Dilshad Garden Fire news in punjabi : ਦਿੱਲੀ ਦੇ ਦਿਲਸ਼ਾਦ ਗਾਰਡਨ ਵਿੱਚ ਬੀਤੀ ਰਾਤ ਇੱਕ ਭਿਆਨਕ ਅੱਗ ਦੀ ਘਟਨਾ ਵਾਪਰੀ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਸਥਾਨਕ ਨਿਵਾਸੀਆਂ ਨੇ ਅੱਗ ਦੀਆਂ ਲਪਟਾਂ ਵੇਖੀਆਂ ਅਤੇ ਤੁਰੰਤ ਫ਼ਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫ਼ਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਹਾਲਾਂਕਿ, ਅੱਗ ਵਿਚ ਦੋ ਈ-ਰਿਕਸ਼ਾ ਅਤੇ ਮੋਟਰਸਾਈਕਲ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ।

ਇਸ ਹਾਦਸੇ ਵਿੱਚ ਇੱਕ 24 ਸਾਲਾ ਨੌਜਵਾਨ ਅਤੇ ਇੱਕ 60 ਸਾਲਾ ਵਿਅਕਤੀ ਦੀ ਜਾਨ ਚਲੀ ਗਈ। ਮੁੱਢਲੀ ਜਾਂਚ ਵਿੱਚ ਸ਼ੱਕ ਹੈ ਕਿ ਅੱਗ ਈ-ਰਿਕਸ਼ਾ ਦੇ ਚਾਰਜਿੰਗ ਕਾਰਨ ਲੱਗੀ। ਫ਼ਾਇਰ ਅਫ਼ਸਰ ਅਨੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਐਤਵਾਰ ਰਾਤ 11:32 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਅਸੀਂ ਮੌਕੇ 'ਤੇ ਪਹੁੰਚ ਗਏ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ।

ਅੱਗ ਬੁਝਾਉਣ ਤੋਂ ਬਾਅਦ ਪਤਾ ਲੱਗਾ ਕਿ ਦੋ ਈ-ਰਿਕਸ਼ਾ ਅਤੇ ਮੋਟਰਸਾਈਕਲ ਸੜ ਕੇ ਸੁਆਹ ਹੋ ਗਏ ਸਨ। ਅੱਗ ਲੱਗਣ ਦੀ ਘਟਨਾ ਵਿੱਚ ਦੋ ਲੋਕਾਂ ਦੀ ਵੀ ਮੌਤ ਹੋ ਗਈ। ਅਧਿਕਾਰੀ ਨੇ ਕਿਹਾ ਕਿ ਮ੍ਰਿਤਕਾਂ ਵਿੱਚੋਂ ਇੱਕ ਦੀ ਉਮਰ 24 ਸਾਲ ਅਤੇ ਦੂਜਾ 60 ਸਾਲ ਦਾ ਸੀ। ਅਜਿਹਾ ਲੱਗਦਾ ਹੈ ਕਿ ਅੱਗ ਈ-ਰਿਕਸ਼ਾ ਦੇ ਚਾਰਜਿੰਗ ਕਾਰਨ ਲੱਗੀ। ਉਨ੍ਹਾਂ ਕਿਹਾ ਕਿ ਹੋਰ ਜਾਂਚ ਕੀਤੀ ਜਾ ਰਹੀ ਹੈ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement