Odisha IAS Officer Bribe News: ਓਡੀਸ਼ਾ ਦਾ IAS ਅਧਿਕਾਰੀ 10 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Published : Jun 9, 2025, 8:58 am IST
Updated : Jun 9, 2025, 8:58 am IST
SHARE ARTICLE
Odisha IAS officer caught red-handed taking bribe of Rs 10 lakh News
Odisha IAS officer caught red-handed taking bribe of Rs 10 lakh News

Odisha IAS Officer Bribe News: ਧੀਮਾਨ ਚਕਮਾ ਦੇ ਘਰ ਤੋਂ 47 ਲੱਖ ਰੁਪਏ ਦੀ ਨਕਦੀ ਬਰਾਮਦ

Odisha IAS officer caught red-handed taking bribe of Rs 10 lakh News: ਓਡੀਸ਼ਾ ਵਿਜੀਲੈਂਸ ਵਿਭਾਗ ਨੇ 2021 ਬੈਚ ਦੇ ਆਈਏਐਸ ਅਧਿਕਾਰੀ ਧੀਮਾਨ ਚਕਮਾ (Dhiman Chakma ) ਨੂੰ ਇੱਕ ਕਾਰੋਬਾਰੀ ਤੋਂ 10 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਗ੍ਰਿਫ਼ਤਾਰੀ ਤੋਂ ਬਾਅਦ, ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਛਾਪਾ ਮਾਰਿਆ ਗਿਆ, ਜਿੱਥੋਂ 47 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ।

ਧੀਮਾਨ ਚਕਮਾ ਇਸ ਸਮੇਂ ਕਾਲਾਹਾਂਡੀ ਜ਼ਿਲ੍ਹੇ ਦੇ ਧਰਮਗੜ੍ਹ ਵਿੱਚ ਸਬ-ਕਲੈਕਟਰ ਵਜੋਂ ਤਾਇਨਾਤ ਹੈ। ਵਿਜੀਲੈਂਸ ਵਿਭਾਗ ਦੇ ਅਨੁਸਾਰ, ਮੁਲਜ਼ਮ ਅਧਿਕਾਰੀ ਨੇ ਰਿਸ਼ਵਤ ਲੈਣ ਦੀ ਗੱਲ ਕਬੂਲ ਕਰ ਲਈ ਹੈ।

ਉਸ ਨੇ ਖੁਦ ਸ਼ਿਕਾਇਤਕਰਤਾ ਨੂੰ ਧਰਮਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਬੁਲਾਇਆ ਅਤੇ ਰਿਸ਼ਵਤ ਦੀ ਰਕਮ ਲੈ ਕੇ ਮੇਜ਼ ਦੇ ਦਰਾਜ਼ ਵਿੱਚ ਛੁਪਾ ਦਿੱਤੀ। ਇਹ ਰਕਮ ਕੁੱਲ 20 ਲੱਖ ਰੁਪਏ ਦੀ ਮੰਗ ਦੀ ਪਹਿਲੀ ਕਿਸ਼ਤ ਦੱਸੀ ਜਾ ਰਹੀ ਹੈ।

ਵਿਭਾਗ ਨੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 ਦੀ ਧਾਰਾ 7 ਅਤੇ ਸੋਧ ਐਕਟ, 2018 ਦੇ ਤਹਿਤ ਵਿਜੀਲੈਂਸ ਸੈੱਲ ਪੁਲਿਸ ਸਟੇਸ਼ਨ ਵਿੱਚ ਕੇਸ ਨੰਬਰ 6/2025 ਦੇ ਤਹਿਤ ਮਾਮਲਾ ਦਰਜ ਕੀਤਾ ਹੈ।
 

Location: India, Odisha

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 31/07/2025

31 Jul 2025 6:39 PM

Amritpal Singh Chat Viral | MP ਅੰਮ੍ਰਿਤਪਾਲ ਦੀਆਂ ਕੁੜੀਆਂ ਨਾਲ ਅਸ਼ਲੀਲ ਗੱਲਾਂ ? TINDER ਚੈਟ 'ਚ ਵੱਡੇ ਖੁਲਾਸੇ

28 Jul 2025 5:19 PM
Advertisement