ਪੰਜਾਬ ਤੇ ਹਰਿਆਣਾ ਨੂੰ ਨਹੀਂ ਮਿਲੀ ਗਰਮੀ ਕਮੀ, ਸਿਰਸਾ ਸੱਭ ਤੋਂ ਗਰਮ ਤਾਪਮਾਨ 46.4 ਡਿਗਰੀ ਸੈਲਸੀਅਸ 
Published : Jun 9, 2025, 10:57 pm IST
Updated : Jun 9, 2025, 10:57 pm IST
SHARE ARTICLE
Representative Image.
Representative Image.

ਰਾਜਧਾਨੀ ਦਿੱਲੀ ’ਚ ਤਾਪਮਾਨ 49 ਡਿਗਰੀ ਨੇੜੇ ਪੁੱਜਾ, 12 ਜੂਨ ਤਕ ਬਹੁਤ ਗਰਮ ਮੌਸਮ ਬਣਿਆ ਰਹੇਗਾ

ਚੰਡੀਗੜ੍ਹ : ਹਰਿਆਣਾ ਅਤੇ ਪੰਜਾਬ ’ਚ ਸੋਮਵਾਰ ਨੂੰ ਤੇਜ਼ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੀ। ਦੋਹਾਂ ਸੂਬਿਆਂ ’ਚ ਸਿਰਸਾ ਸਭ ਤੋਂ ਗਰਮ ਸਥਾਨ ਰਿਹਾ ਜਿਥੇ ਤਾਪਮਾਨ 46.4 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ, ਜਦਕਿ ਦੋਹਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਇਸ ਸੀਜ਼ਨ ਦਾ ਹੁਣ ਤਕ ਦਾ ਸੱਭ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਦੇ ਜ਼ਿਆਦਾਤਰ ਹੋਰ ਸਥਾਨਾਂ ’ਤੇ ਵੀ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ। 

ਦਿੱਲੀ ’ਚ ਗਰਮੀ ਦਾ ਸਭ ਤੋਂ ਜ਼ਿਆਦਾ ਕਹਿਰ ਵੇਖਿਆ ਗਿਆ ਜਿਥੇ ਤਾਪਮਾਨ 48.9 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ। ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਅਗਲੇ ਦੋ ਦਿਨਾਂ ਲਈ ਸੰਤਰੀ ਚੇਤਾਵਨੀ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਲੂ ਤੋਂ ਬਚਣ ਲਈ ਕਦਮ ਚੁੱਕਣ ਦੀ ਚੇਤਾਵਨੀ ਦਿਤੀ। ਸੋਮਵਾਰ ਨੂੰ ਸ਼ਹਿਰ ਦਾ ਅਸਲ ਵੱਧ ਤੋਂ ਵੱਧ ਤਾਪਮਾਨ 43.4 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ, ਜੋ ਮੌਸਮੀ ਔਸਤ ਨਾਲੋਂ 3.4 ਡਿਗਰੀ ਵੱਧ ਹੈ। ਘੱਟੋ-ਘੱਟ ਤਾਪਮਾਨ 27.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਨਮੀ ਦਾ ਪੱਧਰ 48 ਤੋਂ 25 ਫ਼ੀ ਸਦੀ ਦੇ ਵਿਚਕਾਰ ਰਿਹਾ, ਜਿਸ ਨਾਲ ਮੌਸਮ ਹੋਰ ਵੀ ਗਰਮ ਮਹਿਸੂਸ ਹੋਇਆ। ਆਈ.ਐਮ.ਡੀ. ਦੇ ਅਨੁਸਾਰ, ਦਿੱਲੀ ’ਚ ਘੱਟੋ-ਘੱਟ 12 ਜੂਨ ਤਕ ਬਹੁਤ ਗਰਮ ਮੌਸਮ ਬਣਿਆ ਰਹੇਗਾ। ਆਈ.ਐਮ.ਡੀ. ਨੇ ਕਿਹਾ ਕਿ ਦਿਨ ਦਾ ਤਾਪਮਾਨ 44 ਡਿਗਰੀ ਸੈਲਸੀਅਸ ਦੇ ਆਸ ਪਾਸ ਰਹਿਣ ਦੀ ਉਮੀਦ ਹੈ, ਜਦਕਿ ਰਾਤ ਵੀ ਲਗਭਗ 28 ਡਿਗਰੀ ਸੈਲਸੀਅਸ ਗਰਮ ਰਹੇਗੀ। 

ਮੌਸਮ ਵਿਭਾਗ ਮੁਤਾਬਕ ਰੋਹਤਕ ’ਚ ਵੱਧ ਤੋਂ ਵੱਧ ਤਾਪਮਾਨ 45.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਹਿਸਾਰ ’ਚ ਵੀ ਤੇਜ਼ ਗਰਮੀ ਦਰਜ ਕੀਤੀ ਗਈ, ਜਿੱਥੇ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਨਾਰਨੌਲ ਦਾ ਵੱਧ ਤੋਂ ਵੱਧ ਤਾਪਮਾਨ 44.6 ਡਿਗਰੀ ਸੈਲਸੀਅਸ, ਕਰਨਾਲ ਦਾ 43.5 ਡਿਗਰੀ ਸੈਲਸੀਅਸ ਅਤੇ ਅੰਬਾਲਾ ਦਾ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਭਿਵਾਨੀ ’ਚ ਵੀ 43 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਜਦਕਿ ਗੁਰੂਗ੍ਰਾਮ ’ਚ ਵੱਧ ਤੋਂ ਵੱਧ ਤਾਪਮਾਨ 42.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ’ਚ ਪਾਰਾ ਹੋਰ ਵਧ ਕੇ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਐਤਵਾਰ ਨੂੰ 42.1 ਡਿਗਰੀ ਸੈਲਸੀਅਸ ਸੀ। 

ਇਸ ਦੌਰਾਨ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦਾ ਸਮਰਾਲਾ ਸੱਭ ਤੋਂ ਗਰਮ ਸਥਾਨ ਰਿਹਾ ਜਿੱਥੇ ਵੱਧ ਤੋਂ ਵੱਧ ਤਾਪਮਾਨ 46.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਠਿੰਡਾ ਅਤੇ ਅੰਮ੍ਰਿਤਸਰ ’ਚ ਵੀ ਤੇਜ਼ ਗਰਮੀ ਰਹੀ ਜਿੱਥੇ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 44.6 ਅਤੇ 44.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫਿਰੋਜ਼ਪੁਰ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ, ਪਠਾਨਕੋਟ ਦਾ 43.8 ਡਿਗਰੀ ਅਤੇ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 42.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Tags: heat

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement