Shahjahanpur Accident News: ਨੈਨੀਤਾਲ ਘੁੰਮਣ ਜਾ ਰਹੇ ਪ੍ਰਵਾਰ ਦੀ ਖੜ੍ਹੇ ਟਰੱਕ ਨਾਲ ਟਕਰਾਈ ਕਾਰ, ਤਿੰਨ ਲੋਕਾਂ ਦੀ ਮੌਤ
Published : Jun 9, 2025, 10:17 am IST
Updated : Jun 9, 2025, 10:17 am IST
SHARE ARTICLE
Shahjahanpur UP accident News in punjabi
Shahjahanpur UP accident News in punjabi

Shahjahanpur Accident News: ਤਿੰਨ ਲੋਕ ਹੋਏ ਗੰਭੀਰ ਜ਼ਖ਼ਮੀ

Shahjahanpur UP accident News in punjabi : ਯੂਪੀ ਦੇ ਸ਼ਾਹਜਹਾਂਪੁਰ ਵਿਚ ਅੱਜ ਸਵੇਰੇ ਨੈਨੀਤਾਲ ਜਾ ਰਹੇ ਇੱਕ ਪਰਿਵਾਰ ਦੀ ਕਾਰ ਬੇਕਾਬੂ ਹੋ ਕੇ ਇੱਕ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਦੋ ਸਾਲ ਦੇ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ।

ਪੁਲਿਸ ਸੁਪਰਡੈਂਟ (ਐਸਪੀ) ਰਾਜੇਸ਼ ਦਿਵੇਦੀ ਨੇ ਦੱਸਿਆ ਕਿ ਲਖਨਊ-ਦਿੱਲੀ ਰਾਸ਼ਟਰੀ ਰਾਜਮਾਰਗ 'ਤੇ ਜਮੁਕਾ ਚੌਰਾਹੇ 'ਤੇ ਅੱਜ ਸਵੇਰੇ ਲਖਨਊ ਤੋਂ ਆ ਰਹੀ ਇੱਕ ਕਾਰ ਨੇ ਕੰਟਰੋਲ ਗੁਆ ਦਿੱਤਾ ਅਤੇ ਇੱਕ ਖੜ੍ਹੇ ਟਰੱਕ ਨਾਲ ਟਕਰਾ ਗਈ।

ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਕਾਰ ਵਿੱਚ ਸਵਾਰ ਛੇ ਲੋਕ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਨੇ ਉਨ੍ਹਾਂ ਨੂੰ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਸ਼ਿਵਮ ਪਾਂਡੇ (35), ਉਸ ਦੇ ਪੁੱਤਰ ਮਾਧਵਨ (ਦੋ) ਅਤੇ ਸ਼ਵੇਤਾ ਦਿਵੇਦੀ (42) ਨੂੰ ਮ੍ਰਿਤਕ ਐਲਾਨ ਦਿੱਤਾ।

ਉਨ੍ਹਾਂ ਕਿਹਾ ਕਿ ਬਾਕੀ ਤਿੰਨ ਜ਼ਖ਼ਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦਿਵੇਦੀ ਨੇ ਕਿਹਾ ਕਿ ਹਾਦਸੇ ਦਾ ਸ਼ਿਕਾਰ ਹੋਈ ਕਾਰ ਵਿੱਚ ਸਵਾਰ ਸਾਰੇ ਲੋਕ ਗੋਰਖਪੁਰ ਦੇ ਰਹਿਣ ਵਾਲੇ ਸਨ। ਉਹ ਆਪਣੇ ਪਰਿਵਾਰ ਨਾਲ ਨੈਨੀਤਾਲ ਜਾ ਰਹੇ ਸਨ। ਮੰਨਿਆ ਜਾ ਰਿਹਾ ਹੈ ਕਿ ਕਾਰ ਚਾਲਕ ਨੂੰ ਨੀਂਦ ਆ ਗਈ ਹੋਵੇਗੀ ਜਿਸ ਕਾਰਨ ਇਹ ਹਾਦਸਾ ਵਾਪਰਿਆ। 
 

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement