ਕੇਂਦਰ ਸਰਕਾਰ ਐਸ.ਸੀ. ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਗੰਭੀਰ ਨਹੀਂ : ਧਰਮਸੋਤ
Published : Jul 9, 2020, 10:27 am IST
Updated : Jul 9, 2020, 10:27 am IST
SHARE ARTICLE
File Photo
File Photo

ਪੰਜਾਬ ਦੇ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ

ਚੰਡੀਗੜ੍ਹ, 8 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਇਹ ਪ੍ਰਗਟਾਵਾ ਅੱਜ ਇਥੇ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੇ ਵਫ਼ਦ ਨਾਲ ਮੁਲਾਕਾਤ ਕਰਨ ਮਗਰੋਂ ਕੀਤਾ।

ਸ. ਧਰਮਸੋਤ ਨੇ ਕਿਹਾ ਕਿ ਪੰਜਾਬ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਨੌਜਵਾਨਾਂ ਦਾ ਜੀਵਨ ਬਿਹਤਰ ਬਣਾਉਣ ਲਈ ਸਿਖਿਆ ਬੇਹੱਦ ਜ਼ਰੂਰੀ ਹੈ ਅਤੇ ਸਿਖਿਆ ਹਾਸਲ ਕਰ ਕੇ ਹੀ ਐਸ.ਸੀ. ਨੌਜਵਾਨ ਜੀਵਨ ’ਚ ਮਿੱਥੀ ਮੰਜ਼ਿਲ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਸੂਬਾ ਸਰਕਾਰ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੀ ਸਿਖਿਆ ਅਤੇ ਉਨ੍ਹਾਂ ਦਾ ਜੀਵਨ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ, ਕੇਂਦਰ ਵੱਲੋਂ ਚਲਾਈ ਜਾ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਬਕਾਇਆ ਰਾਸ਼ੀ ਜਾਰੀ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਾਲ 2017-18, 2018-19 ਅਤੇ 2019-20 ਦੀ ਲਗਭਗ 1500 ਕਰੋੜ ਰੁਪਏ ਵਜ਼ੀਫਾ ਰਾਸ਼ੀ ਕੇਂਦਰ ਸਰਕਾਰ ਵਲ ਬਕਾਇਆ ਹੈ, ਜਿਸ ਨੂੰ ਜਾਰੀ ਕਰਨ ਲਈ ਕੇਂਦਰ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ।

 ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਐਸ. ਸੀ. ਵਿਦਿਆਰਥੀਆਂ ਦੇ ਭਵਿੱਖ ਨਾਲ ਸਬੰਧਤ ਇਸ ਗੰਭੀਰ ਮਾਮਲੇ ਨੂੰ ਕੇਂਦਰ ਕੋਲ ਕਈ ਵਾਰ ਉਠਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜ਼ੀਫ਼ਾ ਰਾਸ਼ੀ ਜਾਰੀ ਕਰਾਉਣ ਲਈ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲੱਗਿਆ ਹੋਇਆ ਹੈ ਪਰ ਕੇਂਦਰ ਸਰਕਾਰ ਇਸ ਸਬੰਧੀ ਗੰਭੀਰਤਾ ਨਹੀਂ ਵਿਖਾ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵਜ਼ੀਫ਼ੇ ਦੀ ਰਾਸ਼ੀ ਛੇਤੀ ਜਾਰੀ ਕਰਨੀ ਚਾਹੀਦੀ ਹੈ।

File PhotoFile Photo

ਸ. ਧਰਮਸੋਤ ਨੇ ਵਫ਼ਦ ਨੂੰ ਕਿਹਾ ਕਿ ਉਹ ਛੇਤੀ ਹੀ ਐਸ.ਸੀ. ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੇ ਇਸ ਮਾਮਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਉਠਾਉਣਗੇ ਤਾਂ ਜੋ ਇਸ ਮਾਮਲੇ ਦਾ ਕੋਈ ਸਾਰਥਕ ਹੱਲ ਕÎਢਿਆ ਜਾ ਸਕੇ।  ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੇ ਵਫ਼ਦ ਵਲੋਂ ਧਰਮਸੋਤ ਨਾਲ ਮੁਲਾਕਾਤ ਇਸ ਮੌਕੇ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ, ਡਾਇਰੈਕਟਰ ਦਵਿੰਦਰ ਸਿੰਘ, ਬੀ.ਐਡ ਫ਼ੈਡਰੇਸ਼ਨ ਦੇ ਪ੍ਰਧਾਨ ਜਗਜੀਤ ਸਿੰਘ, ਪੰਜਾਬ ਅਨਏਡਿਡ ਡਿਗਰੀ ਕਾਲਜਿਜ਼ ਐਸੋਸੀਏਸ਼ਨ ਦੇ ਪ੍ਰਧਾਨ ਸੁਖਮੰਦਰ ਸਿੰਘ ਚੱਠਾ,

ਪੰਜਾਬ ਅਨਏਡਿਡ ਤਕਨੀਕੀ ਸੰਸਥਾਵਾਂ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ, ਨਰਸਿੰਗ ਕਾਲਜਾਂ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ, ਪੌਲੀਟੈਕਨਿਕ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਧਨੋਆ, ਆਈ.ਟੀ.ਆਈ. ਐਸੋਸੀਏਸ਼ਨ ਦੇ ਪ੍ਰਧਾਨ ਸੀਮਾਂਸ਼ੂ ਗੁਪਤਾ, ਈ.ਟੀ.ਟੀ. ਫੈਡਰੇਸ਼ਨ ਦੇ ਪ੍ਰਧਾਨ ਨਿਰਮਲ ਸਿੰਘ, ਪੀ.ਯ.ੂਸੀ.ਏ. ਦੇ ਪ੍ਰਧਾਨ ਅੰਸ਼ੂ ਕਟਾਰੀਆ, ਵਿਪਨ ਸਰਮਾ, ਅਨਿਲ ਚੋਪੜਾ, ਜਸਨੀਕ ਸਿੰਘ, ਸਤਵਿੰਦਰ ਸੰਧੂ ਆਦਿ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement