
ਬਈ ਲਈ ਉਡਾਣਾਂ 15 ਜੁਲਾਈ ਤੋਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ।
ਦੁਬਈ : ਸੰਯੁਕਤ ਅਰਬ ਅਮੀਰਾਤ ਜਾਣ ਅਤੇ ਉੱਥੋਂ ਭਾਰਤ ਆਉਣ ਵਾਲੇ ਲੋਕਾਂ ਲਈ ਖੁਸ਼ਖ਼ਬਰੀ ਹੈ। ਦਰਅਸਲ ਭਾਰਤ ਦੇ ਕੁਝ ਸ਼ਹਿਰਾਂ ਤੋਂ ਦੁਬਈ ਲਈ ਉਡਾਣਾਂ 15 ਜੁਲਾਈ ਤੋਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ। ਭਾਰਤੀ ਹਵਾਬਾਜ਼ੀ ਕੰਪਨੀਆਂ ਦੀ ਵੈਬਸਾਈਟ 'ਤੇ ਇਸ ਸੰਬੰਧੀ ਪੂਰੀ ਜਾਣਕਾਰੀ ਦਿੱਤੀ ਗਈ ਹੈ। ਵਿਸਤਾਰਾ ਏਅਰਵੇਜ਼ ਦੀ ਦੁਬਈ ਦੀ ਉਡਾਣ ਵੀ ਸ਼ੁਰੂ ਹੋਣ ਜਾ ਰਹੀ ਹੈ।
Flights
ਇਹੀ ਨਹੀਂ ਇੰਡੀਗੋ ਏਅਰਲਾਈਨਜ਼ ਨੇ ਵੀ ਆਪਣੀ ਵੈਬਸਾਈਟ 'ਤੇ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਕਈ ਵਾਰ ਦੇਰੀ ਹੋਣ ਤੋਂ ਬਾਅਦ ਹੁਣ 15 ਜੁਲਾਈ ਤੋਂ ਦੋਹਾਂ ਦੇਸ਼ਾਂ ਵਿਚਾਲੇ ਹਵਾਈ ਮਾਰਗ ਮੁੜ ਖੁੱਲ੍ਹਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਕੋਰੋਨਾ ਵਾਇਰਸ ਦੇ ਖਤਰੇ ਕਾਰਨ 24 ਅਪ੍ਰੈਲ ਤੋਂ ਹੀ ਜਹਾਜ਼ਾਂ ਦੀ ਆਵਾਜਾਈ ਨੂੰ ਬੰਦ ਕਰ ਦਿੱਤਾ ਗਿਆ ਸੀ। ਉੱਥੇ ਆਬੂਧਾਬੀ ਨੇ ਐਲਾਨ ਕੀਤਾ ਹੈ ਕਿ ਉਹ 21 ਜੁਲਾਈ ਤੋਂ ਭਾਰਤੀ ਯਾਤਰੀਆਂ ਨੂੰ ਆਉਣ ਦੀ ਇਜਾਜ਼ਤ ਦੇਵੇਗਾ। ਇਕ ਸੂਤਰ ਨੇ ਕਿਹਾ ਕਿ ਈਦ ਤੋਂ ਬਾਅਦ ਭਾਰਤ ਤੋਂ ਉਡਾਣ ਮੁੜ ਸ਼ੁਰੂ ਹੋ ਸਕਦੀ ਹੈ।
Bookings re-open for flights to Dubai from Indian cities after extended ban
ਇਹ ਵੀ ਪੜ੍ਹੋ - 105 ਸਾਲਾ ਐਥਲੀਟ ਮਾਨ ਕੌਰ ਦੀ ਵਿਗੜੀ ਸਿਹਤ, ਡੇਰਾਬੱਸੀ ਦੇ ਹਸਪਤਾਲ ਵਿਚ ਦਾਖਲ
ਵਿਸਤਾਰਾ ਏਅਰਵੇਜ਼ ਦੀ ਦੁਬਈ ਤੋਂ ਨਵੀਂ ਦਿੱਲੀ ਦੀ ਫਲਾਈਟ ਵੀ ਸ਼ੁਰੂ ਹੋਣ ਜਾ ਰਹੀ ਹੈ। ਅਮੀਰਾਤ ਏਅਰਲਾਈਨ ਅਤੇ ਫਲਾਈ ਦੁਬਈ ਦੀ ਉਡਾਣ 16 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਉੱਥੇ ਏਤਿਹਾਦ ਏਅਰਵੇਜ਼ ਆਪਣੀ ਉਡਾਣ 22 ਜੁਲਾਈ ਤੋਂ ਸ਼ੁਰੂ ਕਰਨਗੇ। ਇਸ ਤੋਂ ਪਹਿਲਾਂ ਅਮੀਰਾਤ ਏਅਰਵੇਜ਼ ਨੇ ਕਿਹਾ ਸੀ ਕਿ ਉਹ 23 ਜੂਨ ਤੋਂ ਭਾਰਤ ਲਈ ਆਪਣੀ ਉਡਾਣ ਸ਼ੁਰੂ ਕਰੇਗੀ। ਭਾਵੇਂਕਿ ਹਾਲੇ ਇਸ ਯਾਤਰਾ ਪਾਬੰਦੀ ਨੂੰ ਹਟਾਉਣ ਦਾ ਅਧਿਕਾਰਤ ਐਲਾਨ ਨਹੀਂ ਹੋਇਆ ਹੈ।
ਦੱਸ ਦਈਏ ਕਿ ਇਸ ਤਾਜ਼ਾ ਐਲਾਨ ਨਾਲ ਲੱਖਾਂ ਭਾਰਤੀਆਂ ਨੂੰ ਵੱਡੀ ਰਾਹਤ ਮਿਲੀ ਹੈ। ਭਾਰਤ ਤੋਂ ਆਉਣ ਵਾਲੇ ਯਾਤਰੀਆਂ ਲਈ ਕੁਝ ਨਿਯਮ ਬਣਾਏ ਗਏ ਹਨ। ਸਿਰਫ਼ ਉਹਨਾਂ ਭਾਰਤੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ ਜਿਹਨਾਂ ਨੇ ਯੂ.ਏ.ਈ. ਵਿਚ ਮਨਜ਼ੂਰਸ਼ੁਦਾ ਕੋਰੋਨਾ ਵੈਕਸੀਨ ਲਗਵਾਈ ਹੈ। ਭਾਰਤੀ ਨਾਗਰਿਕਾਂ ਨੂੰ ਆਪਣੀ ਉਡਾਣ ਤੋਂ 48 ਘੰਟੇ ਦੇ ਅੰਦਰ ਲਈ ਗਈ ਨੈਗੇਟਿਵ ਕੋਵਿਡ ਰਿਪੋਰਟ ਦਿਖਾਉਣੀ ਹੋਵੇਗੀ। ਇਸ ਨਿਯਮ ਤੋਂ ਯੂ.ਏ.ਈ. ਦੇ ਨਾਗਰਿਕਾਂ ਨੂੰ ਛੋਟ ਦਿੱਤੀ ਗਈ ਹੈ। ਸਿਰਫ ਕਿਊ.ਆਰ ਕੋਡ ਵਾਲੇ ਪੀ.ਸੀ.ਆਰ. ਟੈਸਟ ਨਤੀਜੇ ਸਰਟੀਫਿਕੇਟ ਨੂੰ ਵੀ ਸਵੀਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ - ਮਾਂ-ਧੀ ਨਾਲ ਵਾਪਰਿਆ ਦਰਦਨਾਕ ਹਾਦਸਾ! ਧੀ 'ਤੇ ਚੜ੍ਹਿਆ ਕੈਂਟਰ, ਮੌਕੇ 'ਤੇ ਹੀ ਮੌਤ
flight
ਸਾਰੇ ਯਾਤਰੀਆਂ ਨੂੰ ਯਾਤਰਾ ਤੋਂ 4 ਘੰਟੇ ਪਹਿਲਾਂ ਰੈਪਿਡ ਪੀ.ਸੀ.ਆਰ. ਟੈਸਟ ਕਰਾਉਣਾ ਹੋਵੇਗਾ। ਦੁਬਈ ਏਅਰਪੋਰਟ 'ਤੇ ਉਤਰਨ ਵਾਲੇ ਸਾਰੇ ਯਾਤਰੀਆਂ ਨੂੰ ਲਾਜ਼ਮੀ ਤੌਰ 'ਤੇ ਪੀ.ਸੀ.ਆਰ ਟੈਸਟ ਕਰਾਉਣਾ ਹੋਵੇਗਾ। ਯਾਤਰੀਆਂ ਨੂੰ ਟੈਸਟ ਦਾ ਨਤੀਜਾ ਆਉਣ ਤੱਕ ਕੁਆਰੰਟੀਨ ਰਹਿਣਾ ਹੋਵੇਗਾ। ਇਸ ਵਿਚ ਕਰੀਬ 24 ਘੰਟੇ ਦਾ ਸਮਾਂ ਲੱਗਦਾ ਹੈ।