ਚੰਡੀਗੜ੍ਹ ਸਕੂਲ ਹਾਦਸਾ : ਹੀਰਾਕਸ਼ੀ ਦਾ ਹੋਇਆ ਅੰਤਿਮ ਸਸਕਾਰ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ 
Published : Jul 9, 2022, 5:08 pm IST
Updated : Jul 9, 2022, 5:08 pm IST
SHARE ARTICLE
Chandigarh school incident
Chandigarh school incident

ਪਿੱਪਲ ਦਾ ਦਰੱਖਤ ਡਿੱਗਣ ਕਾਰਨ ਵਾਪਰਿਆ ਸੀ ਹਾਦਸਾ 

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ 9 ਸਥਿਤ ਕਾਰਮਲ ਕਾਨਵੈਂਟ ਸਕੂਲ ਵਿੱਚ 250 ਸਾਲ ਪੁਰਾਣੇ ਪਿੱਪਲ ਦੇ ਦਰੱਖਤ ਦੇ ਡਿੱਗਣ ਕਾਰਨ ਆਪਣੀ ਜਾਨ ਗੁਆਉਣ ਵਾਲੀ 16 ਸਾਲਾ ਹੀਰਾਕਸ਼ੀ ਆਪਣੇ ਮਾਤਾ-ਪਿਤਾ ਨੂੰ ਹਮੇਸ਼ਾ ਲਈ ਇਕੱਲਾ ਛੱਡ ਗਈ। ਉਹ ਪਿਆਰੀ ਮੁਸਕਰਾਹਟ, ਮਾਸੂਮ ਸ਼ਬਦ ਅਤੇ ਅੱਖਾਂ ਵਿੱਚ ਹਜ਼ਾਰਾਂ ਸੁਪਨੇ ਅੱਜ ਇੱਥੇ ਅਧੂਰੇ ਰਹਿ ਗਏ। ਆਖਿਰ ਕੌਣ ਜਾਣਦਾ ਸੀ ਕਿ ਕੱਲ੍ਹ ਹੀਰਾਕਸ਼ੀ ਦੀ ਜ਼ਿੰਦਗੀ ਦਾ ਆਖਰੀ ਦਿਨ ਹੋਵੇਗਾ। ਇਸ ਦੇ ਨਾਲ ਹੀ ਅੱਜ ਹੀਰਾਕਸ਼ੀ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਦੌਰਾਨ ਮਾਪੇ ਆਪਣੀ ਧੀ ਨੂੰ ਰੋ-ਰੋ ਕੇ ਬੁਲਾਉਂਦੇ ਦੇਖੇ ਗਏ। ਉਨ੍ਹਾਂ ਦੀ ਹਾਲਤ ਉੱਥੇ ਮੌਜੂਦ ਹਰ ਕਿਸੇ ਦੇ ਦਿਲ ਨੂੰ ਹਿਲਾ ਦੇਣ ਵਾਲੀ ਸੀ।

Chandigarh school incidentChandigarh school incident

ਦੱਸ ਦੇਈਏ ਕਿ ਬੀਤੇ ਦਿਨ ਸਵੇਰੇ 11.30 ਵਜੇ ਸਕੂਲ 'ਚ ਦਰੱਖਤ ਡਿੱਗ ਗਿਆ ਸੀ, ਜਿਸ ਕਾਰਨ ਕੁਝ ਬੱਚੇ ਜ਼ਖਮੀ ਹੋ ਗਏ ਸਨ, ਜਦਕਿ ਇਸ ਘਟਨਾ 'ਚ ਹੀਰਾਕਸ਼ੀ ਦੀ ਜਾਨ ਚਲੀ ਗਈ ਸੀ। ਜਾਣਕਾਰੀ ਮੁਤਾਬਕ ਬੱਚੇ ਉਸ ਸਮੇਂ ਦੁਪਹਿਰ ਦਾ ਖਾਣਾ ਖਾ ਰਹੇ ਸਨ। ਇਸ ਘਟਨਾ ਵਿਚ ਇਕ ਵਿਦਿਆਰਥੀ ਦੀ ਬਾਂਹ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ, ਜਿਸ ਨੂੰ ਕੱਟਣਾ ਪਿਆ। ਇਸ ਦੇ ਨਾਲ ਹੀ ਹੀਰਾਕਸ਼ੀ ਨੇ ਇਸ ਹਾਦਸੇ ਵਿਚ ਆਪਣੀ ਜਾਨ ਗਵਾ ਦਿਤੀ।

Chandigarh school incidentChandigarh school incident

ਦੱਸ ਦੇਈਏ ਕਿ ਹੀਰਾਕਸ਼ੀ ਸੈਕਟਰ 43 ਦੀ ਰਹਿਣ ਵਾਲੀ ਸੀ। ਉਹ 10ਵੀਂ ਜਮਾਤ ਦੀ ਵਿਦਿਆਰਥਣ ਸੀ। ਹੀਰਾਕਸ਼ੀ ਨੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ (GMHH) 16 ਤੋਂ ਪੀ.ਜੀ.ਆਈ. ਤਬਦੀਲ ਕਰ ਦਿੱਤਾ ਗਿਆ ਸੀ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਵਿਦਿਆਰਥਣਾਂ 'ਤੇ ਦਰੱਖਤ ਡਿੱਗਣ ਦੀ ਘਟਨਾ ਤੋਂ ਬਾਅਦ ਸ਼ਹਿਰ ਦੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ।

Chandigarh school incidentChandigarh school incident

ਐੱਸ.ਡੀ.ਐੱਮ. ਕੇਂਦਰੀ, ਕਾਰਜਕਾਰੀ ਇੰਜਨੀਅਰ, ਬਾਗਬਾਨੀ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀ ਨੂੰ ਇੱਕ ਹਫ਼ਤੇ ਵਿੱਚ ਆਪਣੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ।

Chandigarh school incidentChandigarh school incident

ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਵਿਦਿਅਕ ਅਦਾਰਿਆਂ ਦੇ ਆਲੇ-ਦੁਆਲੇ ਅਜਿਹੇ ਦਰੱਖਤਾਂ ਦੀ ਸ਼ਨਾਖਤ ਕਰਨ ਲਈ ਇੱਕ ਕਮੇਟੀ ਦਾ ਗਠਨ ਵੀ ਕੀਤਾ ਹੈ, ਜੋ ਇੱਕ ਹਫ਼ਤੇ ਵਿੱਚ ਅਜਿਹੇ ਦਰੱਖਤਾਂ ਦੀ ਸ਼ਨਾਖਤ ਕਰੇਗੀ, ਜੋ ਕਿਸੇ ਵੀ ਹਾਦਸੇ ਦਾ ਕਾਰਨ ਬਣ ਸਕਦੇ ਹਨ। 

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement