ਚੰਡੀਗੜ੍ਹ 'ਚ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਐਲਾਨ
Published : Jul 9, 2022, 2:50 pm IST
Updated : Jul 9, 2022, 2:56 pm IST
SHARE ARTICLE
photo
photo

ਹਰਿਆਣਾ ਸੀਐਮ ਖੱਟਰ ਦੀ ਅਪੀਲ 'ਤੇ ਕੇਂਦਰ ਸਰਕਾਰ ਨੇ ਲਿਆ ਫੈਸਲਾ

 

 

ਚੰਡੀਗੜ੍ਹ: ਮੁੱਖ ਮੰਤਰੀ ਮਨੋਹਰ ਲਾਲ ਦੇ ਕਹਿਣ 'ਤੇ ਕੇਂਦਰ ਸਰਕਾਰ ਨੇ ਹਰਿਆਣਾ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਭਵਨ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਦਿੱਤੀ ਜਾਵੇਗੀ।

 

Manohar Lal KhattarManohar Lal Khattar

 

ਗ੍ਰਹਿ ਮੰਤਰੀ ਨੇ ਜੈਪੁਰ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਇਹ ਐਲਾਨ ਕੀਤਾ। ਹਰਿਆਣਾ ਸਰਕਾਰ ਪਹਿਲਾਂ ਹੀ ਚੰਡੀਗੜ੍ਹ ਵਿੱਚ ਜ਼ਮੀਨ ਦੀ ਨਿਸ਼ਾਨਦੇਹੀ ਕਰ ਚੁੱਕੀ ਹੈ। ਰੇਲਵੇ ਲਾਈਟ ਪੁਆਇੰਟ ਤੋਂ ਆਈਟੀ ਪਾਰਕ ਤੱਕ ਜਾਣ ਵਾਲੀ ਮੌਜੂਦਾ ਜ਼ਮੀਨ ਵੀ ਯੂਟੀ ਪ੍ਰਸ਼ਾਸਨ ਵੱਲੋਂ ਦੇਣ ਲਈ ਤਿਆਰ ਹੈ।

 

Amit Shah on 2002 Gujarat riots caseAmit Shah 

ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਐਲਾਨ ਤੋਂ ਬਾਅਦ ਜ਼ਮੀਨ ਅਲਾਟਮੈਂਟ 'ਚ ਤੇਜ਼ੀ ਆਵੇਗੀ। ਹਰਿਆਣਾ ਨੂੰ ਚੰਡੀਗੜ੍ਹ ਨਾਲ ਲੱਗਦੇ ਇਲਾਕੇ ਵਿੱਚ ਜ਼ਮੀਨ ਜਾਂ 550 ਕਰੋੜ ਰੁਪਏ ਦੇਣੇ ਪੈਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement