ਮੁਲਾਇਮ ਸਿੰਘ ਯਾਦਵ ਦੀ ਦੂਜੀ ਪਤਨੀ ਸਾਧਨਾ ਗੁਪਤਾ ਦਾ ਦਿਹਾਂਤ
Published : Jul 9, 2022, 7:46 pm IST
Updated : Jul 9, 2022, 7:46 pm IST
SHARE ARTICLE
Mulayam Singh Yadav's wife Sadhna Gupta passes away
Mulayam Singh Yadav's wife Sadhna Gupta passes away

1 ਜੁਲਾਈ ਤੋਂ ਮੇਦਾਂਤਾ ਹਸਪਤਾਲ 'ਚ ਸਨ ਦਾਖ਼ਲ 

ਲਖਨਊ : ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਦੂਜੀ ਪਤਨੀ ਸਾਧਨਾ ਗੁਪਤਾ ਦਾ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਕਾਫੀ ਦਿਨਾਂ ਤੋਂ ਉਹ ਬਿਮਾਰ ਸਨ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਫੇਫੜਿਆਂ 'ਚ ਇਨਫੈਕਸ਼ਨ ਸੀ ਜਿਸ ਕਾਰਨ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

Mulayam Singh Yadav's wife Sadhna Gupta passes away Mulayam Singh Yadav's wife Sadhna Gupta passes away

ਸਾਧਨਾ ਗੁਪਤਾ ਦੀ ਮੌਤ ਦੀ ਸੂਚਨਾ 'ਤੇ ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਪਹੁੰਚੇ ਹਨ। ਮੁਲਾਇਮ ਸਿੰਘ ਯਾਦਵ ਦੀ ਦੂਜੀ ਪਤਨੀ ਸਾਧਨਾ ਗੁਪਤਾ ਨੂੰ ਕੁਝ ਦਿਨ ਪਹਿਲਾਂ ਬੁਖਾਰ ਤੋਂ ਬਾਅਦ ਫੇਫੜਿਆਂ ਦੀ ਇਨਫੈਕਸ਼ਨ ਵਧ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

Mulayam Singh Yadav's wife Sadhna Gupta passes away Mulayam Singh Yadav's wife Sadhna Gupta passes away

ਸਾਧਨਾ ਗੁਪਤਾ ਭਾਜਪਾ ਨੇਤਾ ਅਪਰਨਾ ਬਿਸ਼ਟ ਯਾਦਵ ਦੀ ਸੱਸ ਅਤੇ ਪ੍ਰਤੀਕ ਯਾਦਵ ਦੀ ਮਾਂ ਸੀ। ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਮੁਲਾਇਮ ਸਿੰਘ ਯਾਦਵ ਦੀ ਪਹਿਲੀ ਪਤਨੀ ਦੇ ਪੁੱਤਰ ਹਨ। ਸਾਧਨਾ ਗੁਪਤਾ ਪਹਿਲਾਂ ਵੀ ਸਮਾਜਵਾਦੀ ਪਾਰਟੀ ਦੀ ਰਾਜਨੀਤੀ ਵਿੱਚ ਕਾਫੀ ਸਰਗਰਮ ਸਨ। ਮੁਲਾਇਮ ਸਿੰਘ ਯਾਦਵ ਨਾਲ ਵਿਆਹ ਕਰਨ ਤੋਂ ਬਾਅਦ ਔਰਈਆ ਦੇ ਵਿਡਨੂ ਦੀ ਰਹਿਣ ਵਾਲੀ ਸਾਧਨਾ ਗੁਪਤਾ ਨੇ ਸਰਗਰਮ ਰਾਜਨੀਤੀ ਛੱਡ ਦਿੱਤੀ ਸੀ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement