UP News : ਪ੍ਰਧਾਨ ਮੰਤਰੀ ਆਵਾਸ ਯੋਜਨਾ ਤੋਂ ਪੈਸੇ ਲੈ ਕੇ ਪ੍ਰੇਮੀ ਨਾਲ ਭੱਜੀਆਂ 11 ਔਰਤਾਂ

By : BALJINDERK

Published : Jul 9, 2024, 2:25 pm IST
Updated : Jul 9, 2024, 2:28 pm IST
SHARE ARTICLE
file photo
file photo

UP News : ਡੀਐਮ ਨੇ ਕਾਰਵਾਈ ਦੇ ਦਿੱਤੇ ਨਿਰਦੇਸ਼

UP News : ਉੱਤਰ ਪ੍ਰਦੇਸ਼ ’ਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਉੱਤਰ ਪ੍ਰਦੇਸ਼ ਵਿੱਚ ਕਰੀਬ 11 ਵਿਆਹੁਤਾ ਔਰਤਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ (PMAY) ਤਹਿਤ ਪੈਸੇ ਲੈ ਕੇ ਆਪਣੇ ਪ੍ਰੇਮੀਆਂ ਨਾਲ ਫ਼ਰਾਰ ਹੋ ਗਈਆਂ। ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਗਰੀਬ ਲੋਕਾਂ ਦੇ ਘਰ ਦਾ ਸੁਪਨਾ ਪੂਰਾ ਕਰਨ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ (PMAY) ਸ਼ੁਰੂ ਕੀਤੀ ਸੀ। ਪਰ ਇਸ ਸਕੀਮ ਦੇ ਪੈਸੇ ਲੈ ਕੇ ਔਰਤਾਂ ਦੇ ਫਰਾਰ ਹੋਣ ਕਾਰਨ ਸੂਬੇ ਵਿੱਚ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ।

ਇਹ ਵੀ ਪੜੋ:Derabassi News : ਵੱਖ -ਵੱਖ ਪਰਿਵਾਰਾਂ ਦੇ 7 ਨਾਬਲਿਗ ਬੱਚੇ 36 ਘੰਟਿਆਂ ਤੋਂ ਲਾਪਤਾ

ਜਾਣਕਾਰੀ ਮੁਤਾਬਕ ਇਹ ਘਟਨਾ ਉੱਤਰ ਪ੍ਰਦੇਸ਼ ਦੇ ਮਹਾਰਾਜਗੰਜ ਜ਼ਿਲ੍ਹੇ ਦੀ ਹੈ। ਰਿਪੋਰਟ ਅਨੁਸਾਰ ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕਰੀਬ 2,350 ਲਾਭਪਾਤਰੀਆਂ ਨੂੰ ਪੈਸੇ ਮਿਲ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਲਾਭਪਾਤਰੀ ਪਿੰਡ ਠੱਠੀਬਾੜੀ, ਸ਼ੀਤਲਪੁਰ, ਛੱਤਿਆ, ਰਾਮਨਗਰ, ਬਕੁਲ ਦੀਹਾ, ਖਸਰਾ, ਕਿਸ਼ੂਪੁਰ ਅਤੇ ਮੇਧੌਲੀ ਪਿੰਡਾਂ ਦੇ ਹਨ। ਰਿਪੋਰਟ ਵਿੱਚ ਅੱਗੇ ਦੱਸਿਆ ਗਿਆ ਹੈ ਕਿ 11 ਔਰਤਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਦੇ 40,000 ਰੁਪਏ ਲੈ ਕੇ ਆਪਣੇ ਪਤੀਆਂ ਨੂੰ ਛੱਡ ਕੇ ਆਪਣੇ ਪ੍ਰੇਮੀਆਂ ਨਾਲ ਫ਼ਰਾਰ ਹੋ ਗਈਆਂ। ਇਸ ਘਟਨਾ ਤੋਂ ਬਾਅਦ ਹਰ ਕੋਈ ਹੈਰਾਨ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜੋ:Machiwara Sahib : ਧਾਗਾ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ,1 ਕਰੋੜ ਦਾ ਰਾਅ ਮੈਟੀਰੀਅਲ ਸੜ ਕੇ ਹੋਇਆ ਸੁਆਹ

ਇਸ ਤਰ੍ਹਾਂ ਦੀ ਅਜੀਬ ਘਟਨਾ ਉੱਤਰ ਪ੍ਰਦੇਸ਼ ਵਿੱਚ ਪਹਿਲੀ ਵਾਰ ਨਹੀਂ ਵਾਪਰੀ ਹੈ। ਇਸ ਤੋਂ ਪਹਿਲਾਂ ਵੀ ਕਈ ਅਜਿਹੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ, ਜਦੋਂ ਔਰਤਾਂ ਆਪਣੇ ਪ੍ਰੇਮੀ ਨਾਲ ਫ਼ਰਾਰ ਹੋਈਆਂ ਹਨ। ਪਿਛਲੇ ਸਾਲ ਹੀ, ਲਗਭਗ ਚਾਰ ਵਿਆਹੁਤਾ ਔਰਤਾਂ PMAY ਸਕੀਮ ਤਹਿਤ 50,000 ਰੁਪਏ ਲੈਣ ਤੋਂ ਬਾਅਦ ਆਪਣੇ ਪ੍ਰੇਮੀਆਂ ਨਾਲ ਫਰਾਰ ਹੋ ਗਈਆਂ ਸਨ। ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ PMAY ਯੋਜਨਾ ਦਾ ਪ੍ਰਬੰਧਨ ਕਰਨ ਵਾਲੇ ਅਧਿਕਾਰੀਆਂ ਨੂੰ ਪਤਾ ਲੱਗਾ ਕਿ ਮਕਾਨਾਂ ਦੀ ਉਸਾਰੀ ਸ਼ੁਰੂ ਨਹੀਂ ਹੋਈ ਹੈ। ਇਨ੍ਹਾਂ ਅਧਿਕਾਰੀਆਂ ਨੇ ਇਨ੍ਹਾਂ ਪਰਿਵਾਰਾਂ ਨੂੰ ਨੋਟਿਸ ਵੀ ਭੇਜੇ ਸਨ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਆਇਆ। ਹੋਰ ਜਾਂਚ ਦੇ ਹਿੱਸੇ ਵਜੋਂ, ਜ਼ਿਲ੍ਹਾ ਸ਼ਹਿਰੀ ਵਿਕਾਸ ਏਜੰਸੀ ਨੇ 4 ਔਰਤਾਂ ਦੇ ਪਤੀਆਂ ਨੂੰ ਜ਼ਮੀਨੀ ਸਥਿਤੀ ਬਾਰੇ ਪੁੱਛਣ ਲਈ ਨੋਟਿਸ ਭੇਜੇ ਸਨ।
ਇਸ ਘਟਨਾ 'ਤੇ ਜ਼ਿਲ੍ਹਾ ਮੈਜਿਸਟ੍ਰੇਟ ਅਨੁਨਿਆ ਝਾਅ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਿਵਾਸ ਦੇ ਪੈਸੇ ਲੈ ਕੇ ਫ਼ਰਾਰ ਹੋਣ ਵਾਲੀਆਂ ਔਰਤਾਂ ਦਾ ਮਾਮਲਾ ਉਨ੍ਹਾਂ ਦੇ ਧਿਆਨ 'ਚ ਹੈ। ਇਸ ਮਾਮਲੇ ਸਬੰਧੀ ਬੀ.ਡੀ.ਪੀ.ਓ ਨੂੰ ਹਦਾਇਤ ਕੀਤੀ ਗਈ ਹੈ ਕਿ ਲਾਭਪਾਤਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੈਸੇ ਦੀ ਵਸੂਲੀ ਵੀ ਕੀਤੀ ਜਾਵੇ।

(For more news apart from 11 women ran away with their lover after taking money from Pradhan Mantri Awas Yojana News in Punjabi, stay tuned to Rozana Spokesman)

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement