
ਇਸ ਮਾਮਲੇ ਦੀ ਅਗਲੀ ਸੁਣਵਾਈ 12 ਜੁਲਾਈ ਨੂੰ ਹੋਵੇਗੀ
Delhi Excise Policy Case : ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਖਿਲਾਫ ਦਾਇਰ ਕੀਤੀ ਈਡੀ ਦੀ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਅਦਾਲਤ ਨੇ ਮੁੱਖ ਮੰਤਰੀ ਕੇਜਰੀਵਾਲ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ।
ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ 12 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ। ਇਸ ਚਾਰਜਸ਼ੀਟ ਵਿੱਚ ਈਡੀ ਨੇ ਆਮ ਆਦਮੀ ਪਾਰਟੀ ਨੂੰ ਵੀ ਆਰੋਪੀ ਬਣਾਇਆ ਹੈ।
ਭਾਜਪਾ 'ਆਪ' ਨੂੰ ਖਤਮ ਕਰਨਾ ਚਾਹੁੰਦੀ ਹੈ- ਪੰਕਜ ਗੁਪਤਾ
ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਵੱਲੋਂ ਆਮ ਆਦਮੀ ਪਾਰਟੀ ਨੂੰ ਆਰੋਪੀ ਬਣਾਉਣ 'ਤੇ 'ਆਪ' ਨੇ ਪ੍ਰਤੀਕਿਰਿਆ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੇ ਆਰੋਪ ਲਾਇਆ ਹੈ ਕਿ ਭਾਜਪਾ ਕਿਸੇ ਵੀ ਕੀਮਤ 'ਤੇ 'ਆਪ' ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਅੱਗੇ ਕਿਹਾ, 'ਕੇਂਦਰ ਸਰਕਾਰ ਆਮ ਆਦਮੀ ਪਾਰਟੀ ਖਿਲਾਫ ਵੱਡੀ ਸਾਜ਼ਿਸ਼ ਰਚ ਰਹੀ ਹੈ। ਅੱਜ ਤੱਕ ਈਡੀ ਨੇ ਭ੍ਰਿਸ਼ਟਾਚਾਰ ਦਾ ਇੱਕ ਪੈਸਾ ਵੀ ਨਹੀਂ ਪਾਇਆ ਹੈ।