Hathras Stampede Case : ਹਾਥਰਸ ਹਾਦਸੇ 'ਚ ਵੱਡੀ ਕਾਰਵਾਈ, ਲਾਪਰਵਾਹੀ ਵਰਤਣ ਦੇ ਆਰੋਪ 'ਚ SDM-CO , ਤਹਿਸੀਲਦਾਰ ਸਮੇਤ 6 ਅਧਿਕਾਰੀ ਸਸਪੈਂਡ
Published : Jul 9, 2024, 2:17 pm IST
Updated : Jul 9, 2024, 2:19 pm IST
SHARE ARTICLE
Hathras Stampede Case
Hathras Stampede Case

SIT ਨੇ ਆਪਣੀ ਰਿਪੋਰਟ ਵਿੱਚ ਸਮਾਗਮ ਦੇ ਪ੍ਰਬੰਧਕ ਅਤੇ ਤਹਿਸੀਲ ਪੱਧਰ ਦੀ ਪੁਲੀਸ ਤੇ ਪ੍ਰਸ਼ਾਸਨ ਨੂੰ ਵੀ ਦੋਸ਼ੀ ਪਾਇਆ

 Hathras Stampede Case Update: ਉੱਤਰ ਪ੍ਰਦੇਸ਼ ਦੇ ਹਾਥਰਸ ਦੇ ਸਿਕੰਦਰਰਾਉ ਵਿੱਚ 2 ਜੁਲਾਈ ਨੂੰ ਸਤਿਸੰਗ ਦੌਰਾਨ ਵਾਪਰੇ ਹਾਦਸੇ ਤੋਂ ਤੁਰੰਤ ਬਾਅਦ ਗਠਿਤ ਏਡੀਜੀ ਜ਼ੋਨ ਆਗਰਾ ਅਤੇ ਡਿਵੀਜ਼ਨਲ ਕਮਿਸ਼ਨਰ ਅਲੀਗੜ੍ਹ ਦੀ ਐਸਆਈਟੀ ਨੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਜਾਂਚ ਰਿਪੋਰਟ ਦੇ ਆਧਾਰ 'ਤੇ ਐਸਡੀਐਮ, ਸੀਓ ਅਤੇ ਤਹਿਸੀਲਦਾਰ ਸਮੇਤ 6 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਐਸਆਈਟੀ ਨੇ ਆਪਣੀ ਰਿਪੋਰਟ ਵਿੱਚ ਸਮਾਗਮ ਦੇ ਪ੍ਰਬੰਧਕ ਅਤੇ ਤਹਿਸੀਲ ਪੱਧਰ ਦੀ ਪੁਲੀਸ ਤੇ ਪ੍ਰਸ਼ਾਸਨ ਨੂੰ ਵੀ ਦੋਸ਼ੀ ਪਾਇਆ ਹੈ। ਸਥਾਨਕ ਐਸ.ਡੀ.ਐਮ., ਸੀ.ਓ., ਤਹਿਸੀਲਦਾਰ, ਇੰਸਪੈਕਟਰ, ਚੌਕੀ ਇੰਚਾਰਜ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਲਾਪ੍ਰਵਾਹੀ ਲਈ ਜ਼ਿੰਮੇਵਾਰ ਹਨ।

ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਉਪ ਜ਼ਿਲ੍ਹਾ ਮੈਜਿਸਟਰੇਟ ਸਿਕੰਦਰ ਰਾਓ ਨੇ ਘਟਨਾ ਸਥਾਨ ਦਾ ਨਿਰੀਖਣ ਕੀਤੇ ਬਿਨਾਂ ਹੀ ਸਮਾਗਮ ਦੀ ਇਜਾਜ਼ਤ ਦੇ ਦਿੱਤੀ ਅਤੇ ਸੀਨੀਅਰ ਅਧਿਕਾਰੀਆਂ ਨੂੰ ਵੀ ਸੂਚਿਤ ਨਹੀਂ ਕੀਤਾ ਗਿਆ। ਰਿਪੋਰਟ ਮੁਤਾਬਕ ਇਸ ਪ੍ਰੋਗਰਾਮ ਨੂੰ ਅਧਿਕਾਰੀਆਂ ਵੱਲੋਂ ਗੰਭੀਰਤਾ ਨਾਲ ਨਹੀਂ ਲਿਆ ਗਿਆ ਅਤੇ ਸੀਨੀਅਰ ਅਧਿਕਾਰੀਆਂ ਨੂੰ ਵੀ ਸੂਚਿਤ ਨਹੀਂ ਕੀਤਾ ਗਿਆ। ਐਸਆਈਟੀ ਨੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਸ਼ ਕੀਤੀ ਸੀ। ਸਰਕਾਰ ਵੱਲੋਂ ਉਪ ਜ਼ਿਲ੍ਹਾ ਮੈਜਿਸਟ੍ਰੇਟ ਸਿਕੰਦਰਰਾਊ, ਪੁਲਿਸ ਇਲਾਕਾ ਅਫ਼ਸਰ ਸਿਕੰਦਰਰਾਊ, ਥਾਣਾ ਮੁਖੀ ਸਿਕੰਦਰਰਾਊ, ਤਹਿਸੀਲਦਾਰ ਸਿਕੰਦਰਰਾਊ, ਚੌਕੀ ਇੰਚਾਰਜ ਕਚੌਰਾ ਅਤੇ ਚੌਕੀ ਇੰਚਾਰਜ ਪੋਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਪ੍ਰਬੰਧਕਾਂ ਨੇ ਤੱਥਾਂ ਨੂੰ ਛੁਪਾ ਕੇ ਪ੍ਰੋਗਰਾਮ ਕਰਵਾਉਣ ਦੀ ਇਜਾਜ਼ਤ ਲੈ ਲਈ। ਇਜਾਜ਼ਤ ਲਈ ਲਾਗੂ ਸ਼ਰਤਾਂ ਦੀ ਪਾਲਣਾ ਨਹੀਂ ਕੀਤੀ ਗਈ। ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਨੇ ਹਾਥਰਸ ਭਗਦੜ ਕਾਂਡ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। 2 ਜੁਲਾਈ ਨੂੰ ਸਾਕਰ ਵਿਸ਼ਵ ਹਰੀ ਉਰਫ਼ ਭੋਲੇ ਬਾਬਾ ਦੇ ਸਤਿਸੰਗ ਦੌਰਾਨ ਮਚੀ ਭਗਦੜ ਕਾਰਨ 121 ਲੋਕ ਮਾਰੇ ਗਏ ਸਨ। 

ਐਸਆਈਟੀ ਨੇ ਆਪਣੀ ਰਿਪੋਰਟ ਵਿੱਚ ਲਿਖਿਆ ਹੈ ਕਿ 2, 3 ਅਤੇ 5 ਜੁਲਾਈ ਨੂੰ ਘਟਨਾ ਵਾਲੀ ਥਾਂ ਦਾ ਨਿਰੀਖਣ ਕੀਤਾ ਗਿਆ ਸੀ। ਜਾਂਚ ਦੌਰਾਨ ਕੁੱਲ 125 ਵਿਅਕਤੀਆਂ ਦੇ ਬਿਆਨ ਲਏ ਗਏ, ਜਿਨ੍ਹਾਂ ਵਿੱਚ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਦੇ ਨਾਲ-ਨਾਲ ਆਮ ਲੋਕਾਂ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਘਟਨਾ ਦੇ ਸਬੰਧ ਵਿੱਚ ਪ੍ਰਕਾਸ਼ਿਤ ਖਬਰਾਂ ਦੀਆਂ ਕਾਪੀਆਂ, ਵੀਡੀਓਗ੍ਰਾਫੀ, ਫੋਟੋਆਂ ਅਤੇ ਵੀਡੀਓ ਕਲਿੱਪਿੰਗਾਂ ਦਾ ਵੀ ਨੋਟਿਸ ਲਿਆ ਗਿਆ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement