Tripura News : ਤ੍ਰਿਪੁਰਾ 'ਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ, HIV ਦੀ ਰਿਪੋਰਟ ਹੋਈ ਜਾਰੀ

By : BALJINDERK

Published : Jul 9, 2024, 7:21 pm IST
Updated : Jul 9, 2024, 7:53 pm IST
SHARE ARTICLE
file photo
file photo

Tripura News : 800 ਤੋਂ ਵਧੇਰੇ ਵਿਦਿਆਰਥੀ ਮਿਲੇ HIV ਪਾਜ਼ੇਟਿਵ, 47 ਦੀ ਹੋਈ ਮੌਤ

Tripura News : ਤ੍ਰਿਪੁਰਾ ਸੂਬੇ ’ਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟ ਅਨੁਸਾਰ ਵਿਦਿਆਰਥੀਆਂ 'ਚ HIV ਦੇ ਮਾਮਲੇ ਵੱਧ ਰਹੇ ਹਨ ਜੋ ਚਿੰਤਾ ਦਾ ਵਿਸ਼ਾ ਹੈ। ਤ੍ਰਿਪੁਰਾ ਰਾਜ ਏਡਜ਼ ਕੰਟਰੋਲ ਸੋਸਾਇਟੀ (TSACS) ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੂਬੇ 'ਚ HIV ਨਾਲ 47 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਅਤੇ 828 ਵਿਦਿਆਰਥੀ ਪਾਜ਼ੇਟਿਵ ਪਾਏ ਗਏ ਹਨ। ਕਈ ਵਿਦਿਆਰਥੀ ਦੇਸ਼ ਭਰ ਦੀਆਂ ਮਸ਼ਹੂਰ ਸੰਸਥਾਵਾਂ 'ਚ ਉੱਚ ਸਿੱਖਿਆ ਲਈ ਤ੍ਰਿਪੁਰਾ ਤੋਂ ਬਾਹਰ ਵੀ ਚਲੇ ਗਏ ਹਨ। 

ਇਹ ਵੀ ਪੜੋ:Firozpur News : ਸੀਆਈਏ ਸਟਾਫ਼ ਨੇ ਤਿੰਨ ਨਸ਼ਾ ਤਸਕਰਾਂ ਨੂੰ ਇੱਕ ਕਿਲੋ  ਹੈਰੋਇਨ ਅਤੇ 7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ 

ਤ੍ਰਿਪੁਰਾ ਏਡਜ਼ ਕੰਟਰੋਲ ਸੁਸਾਇਟੀ ਨੇ 220 ਸਕੂਲਾਂ, 24 ਕਾਲਜਾਂ ਅਤੇ ਕੁਝ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਪਛਾਣ ਕੀਤੀ ਹੈ, ਜੋ ਟੀਕੇ ਰਾਹੀਂ ਨਸ਼ੀਲੀ ਦਵਾਈਆਂ ਦਾ ਸੇਵਨ ਕਰਦੇ ਹਨ। ਸੰਕਰਮਣ ਦੇ ਵਧਦੇ ਮਾਮਲਿਆਂ ਲਈ ਇਸ ਨੂੰ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਰਿਪੋਰਟ ਅਨੁਸਾਰ ਐਂਟੀਰੇਟ੍ਰੋਵਾਇਰਲ ਥੈਰੇਪੀ ਸੈਂਟਰ ਦੇ ਡਾਟਾ ਅਨੁਸਾਰ ਮਈ 2024 ਤੱਕ ਤ੍ਰਿਪੁਰਾ 'ਚ ਐੱਚ.ਆਈ.ਵੀ. ਸੰਕਰਮਣ ਦੇ ਸਰਗਰਮ ਮਾਮਲਿਆਂ ਦੀ ਗਿਣਤੀ 8,729 ਹੈ। ਇਨ੍ਹਾਂ 'ਚੋਂ 5,674 ਲੋਕ ਜਿਊਂਦੇ ਦੱਸੇ ਗਏ ਹਨ, ਜਿਨ੍ਹਾਂ 'ਚ 4,570 ਪੁਰਸ਼, 1,103 ਔਰਤਾਂ ਅਤੇ ਇਕ ਟਰਾਂਸਜੈਂਡਰ ਸ਼ਾਮਲ ਹੈ। 
ਜਾਣਕਾਰੀ ਦਿੰਦਿਆਂ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਆਦਾਤਰ ਮਾਮਲਿਆਂ 'ਚ, ਸੰਕ੍ਰਮਿਤ ਪਾਏ ਗਏ ਬੱਚੇ ਸੰਪੰਨ ਪਰਿਵਾਰਾਂ ਨਾਲ ਸੰਬੰਧਤ ਹਨ। ਡਰੱਗ ਲੈਣ ਅਤੇ ਦੂਸ਼ਿਤ ਸੂਈ ਦੇ ਇਸਤੇਮਾਲ ਕਾਰਨ ਵੀ ਐੱਚ.ਆਈ.ਵੀ. ਸੰਕਰਮਣ ਦਾ ਜ਼ੋਖ਼ਮ ਵਧਦਾ ਹੋਇਆ ਦੇਖਿਆ ਜਾ ਰਿਹਾ ਹੈ।

(For more news apart from  Tripura HIV case over 800 students tested positive News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement