
ਦੇਸ਼-ਵਿਦੇਸ਼ ਵਿਚ ਫੈਲੇ ਕੋਰੋਨਾ ਵਾਇਰਸ ਦਾ ਪ੍ਰਭਾਵ ਹਰ ਚੀਜ਼ ‘ਤੇ ਪੈ ਰਿਹਾ ਹੈ।
ਨਵੀਂ ਦਿੱਲੀ: ਦੇਸ਼-ਵਿਦੇਸ਼ ਵਿਚ ਫੈਲੇ ਕੋਰੋਨਾ ਵਾਇਰਸ ਦਾ ਪ੍ਰਭਾਵ ਹਰ ਚੀਜ਼ ‘ਤੇ ਪੈ ਰਿਹਾ ਹੈ। ਅਜ਼ਾਦੀ ਦਿਹਾੜੇ ਮੌਕੇ ਅਯੋਜਤ ਹੋਣ ਵਾਲੇ ਪ੍ਰੋਗਰਾਮ ਵੀ ਇਸ ਤੋਂ ਪ੍ਰਭਾਵਿਤ ਹੋ ਰਹੇ ਹਨ। ਕੋਰੋਨਾ ਮਹਾਂਮਾਰੀ ਦੇ ਖਤਰੇ ਨੂੰ ਦੇਖਦੇ ਹੋਏ ਇਸ ਵਾਰ ਅਜ਼ਾਦੀ ਦਿਹਾੜੇ ਲਈ ਖ਼ਾਸ ਤਿਆਰੀ ਕੀਤੀ ਜਾ ਰਹੀ ਹੈ।
Corona virus
ਇਸ ਦੇ ਤਹਿਤ 15 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗਾਰਡ ਆਫ ਆਨਰ ਦੇਣ ਦੇ ਸਮਾਰੋਹ ਦਾ ਹਿੱਸਾ ਬਣਨ ਵਾਲੇ 350 ਪੁਲਿਸ ਅਫ਼ਸਰਾਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ। ਅਜਿਹਾ ਕਦਮ ਸਾਵਧਾਨੀ ਵਜੋਂ ਚੁੱਕਿਆ ਗਿਆ ਹੈ। ਦਿੱਲੀ ਕੈਂਟ ਵਿਚ ਇਕ ਨਵੀਂ ਪੁਲਿਸ ਕਲੋਨੀ ਬਣੀ ਹੈ। ਇਸ ਕਲੋਨੀ ਦੇ ਜ਼ਿਆਦਾਤਰ ਘਰ ਖ਼ਾਲੀ ਹਨ।
Guard of honour
ਅਜਿਹੇ ਵਿਚ ਇਹਨਾਂ ਖ਼ਾਲੀ ਘਰਾਂ ਵਿਚ ਇਹਨਾਂ 350 ਪੁਲਿਸ ਕਰਮਚਾਰੀਆਂ ਨੂੰ ਰੱਖਿਆ ਗਿਆ ਹੈ। ਇਹਨਾਂ 350 ਕਰਮਚਾਰੀਆਂ ਵਿਚ ਕਾਂਸਟੇਬਲ ਰੈਂਕ ਤੋਂ ਲੈ ਕੇ ਡੀਸੀਪੀ ਰੈਂਕ ਤੱਕ ਦੇ ਪੁਲਿਸ ਅਫ਼ਸਰ ਸ਼ਾਮਲ ਹਨ। ਇਹਨਾਂ ਸਾਰਿਆਂ ਨੂੰ ਬਾਹਰੀ ਦੁਨੀਆਂ ਤੋਂ ਦੂਰ ਰੱਖਿਆ ਗਿਆ ਹੈ। ਰੋਜ਼ਾਨਾ ਇਹਨਾਂ ਦੇ ਸਰੀਰ ਦਾ ਤਾਪਮਾਨ ਦਰਜ ਹੁੰਦਾ ਹੈ। ਇਸ ਦੇ ਨਾਲ ਹੀ ਇਹਨਾਂ ਵਿਚ ਕੋਰੋਨਾ ਵਾਇਰਸ ਦੇ ਲੱਛਣਾਂ ਦੀ ਲਗਾਤਾਰ ਜਾਂਚ ਹੋ ਰਹੀ ਹੈ।
350 police officers in quarantine to make up August 15 guard of honour
ਇਸ ਸਬੰਧੀ ਇਕ ਸੀਨੀਅਰ ਪੁਲਿਸ ਅਫ਼ਸਰ ਦਾ ਕਹਿਣਾ ਹੈ ਕਿ ਇਹ ਕਦਮ 15 ਅਗਸਤ ਨੂੰ ਸਾਰੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ। ਸਾਰੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਕਿਸੇ ਅੰਦਰ ਵੀ ਕੋਰੋਨਾ ਵਾਇਰਸ ਦਾ ਲੱਛਣ ਨਹੀਂ ਦਿਖਿਆ ਹੈ।
350 police officers in quarantine to make up August 15 guard of honour
ਇਸ ‘ਤੇ ਪੁਲਿਸ ਟਰੇਨਿੰਗ ਕਾਲਜ ਦੀ ਸੀਐਮਓ ਡਾਕਟਰ ਅਮਿਤ ਤਿਆਗੀ ਦਾ ਕਹਿਣਾ ਹੈ ਕਿ ਪੁਲਿਸ ਕਰਮਚਾਰੀ ਵੱਖ-ਵੱਖ ਥਾਵਾਂ ਤੋਂ ਆਉਂਦੇ ਹਨ। ਕੁਝ ਤਾਂ ਸੂਬੇ ਤੋਂ ਬਾਹਰ ਰਹਿੰਦੇ ਹਨ ਅਤੇ ਨੌਕਰੀ ਲਈ ਰੋਜ਼ਾਨਾ ਸਫਰ ਕਰਦੇ ਹਨ। ਅਜਿਹੇ ਵਿਚ ਲਾਗ ਦਾ ਖਤਰਾ ਹੋ ਸਕਦਾ ਹੈ, ਇਸ ਲਈ ਅਜਿਹਾ ਕੀਤਾ ਗਿਆ ਹੈ।