
ਕੁੱਝ ਲੋਕ ਹੋਏ ਗੰਭੀਰ ਜ਼ਖਮੀ
ਅਮਰੇਲੀ : ਗੁਜਰਾਤ ਦੇ ਅਮਰੇਲੀ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਘੱਟੋ ਘੱਟ 9 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਾਣਕਾਰੀ ਦੇ ਅਨੁਸਾਰ, ਸਾਵਰਕੁੰਡਲਾ ਦੇ ਪਿੰਡ ਬੱਢਾ ਦੇ ਕੋਲ ਇੱਕ ਟਰੱਕ ਨੇ ਝੌਂਪੜੀ ਵਿੱਚ ਸੁੱਤੇ ਲੋਕਾਂ ਨੂੰ ਕੁਚਲ ਦਿੱਤਾ। ਇਸ ਘਟਨਾ ਵਿੱਚ ਕੁਝ ਲੋਕ ਜ਼ਖਮੀ ਵੀ ਹੋ ਗਏ। ਇਸ ਤੋਂ ਬਾਅਦ ਚੀਕ ਚਿਹਾੜਾ ਮਚ ਗਿਆ।
Accident
ਟਰੱਕ ਝੌਂਪੜੀ ਨਾਲ ਟਕਰਾਉਣ ਕਾਰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਅਨੁਸਾਰ ਇਹ ਹਾਦਸਾ ਦੇਰ ਰਾਤ ਕਰੀਬ 3 ਵਜੇ ਵਾਪਰਿਆ। ਭਿਆਨਕ ਹਾਦਸੇ ਵਿੱਚ ਜ਼ਖਮੀ ਅਤੇ ਮਰੇ ਲੋਕਾਂ ਨੂੰ ਤੁਰੰਤ ਸਾਵਰਕੁੰਡਲਾ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ 4 ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।
Accident
ਸਥਾਨਕ ਪ੍ਰਸ਼ਾਸਨ ਅਨੁਸਾਰ ਟਰੱਕ ਡਰਾਈਵਰ ਆਪਣੇ ਵਾਹਨ ਦਾ ਕੰਟਰੋਲ ਗੁਆ ਬੈਠਾ ਅਤੇ ਜਿਸ ਕਾਰਨ ਇਹ ਹਾਦਸਾ ਵਾਪਰਿਆ। ਘਟਨਾ ਦਾ ਪਤਾ ਲੱਗਦਿਆਂ ਹੀ 108 ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।