ਆਮ ਆਦਮੀ ਨੂੰ ਰਾਹਤ, ਅੱਜ ਨਹੀਂ ਵਧੀਆਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ
Published : Aug 9, 2021, 9:52 am IST
Updated : Aug 9, 2021, 9:54 am IST
SHARE ARTICLE
Petrol Diesel prices
Petrol Diesel prices

ਕਈ ਰਾਜਾਂ ਵਿਚ ਪੈਟਰੋਲ ਦੀ ਕੀਮਤ 100 ਨੂੰ ਪਾਰ

 ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਵੱਲੋਂ ਲਗਾਤਾਰ 23 ਵੇਂ ਦਿਨ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪਿਛਲੇ ਮਹੀਨੇ 17 ਜੁਲਾਈ ਤੋਂ ਡੀਜ਼ਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਸੀ। ਇਸ ਦਿਨ ਪੈਟਰੋਲ ਦੀ ਕੀਮਤ 29 ਤੋਂ ਵਧਾ ਕੇ 30 ਪੈਸੇ ਕੀਤੀ ਗਈ ਸੀ। ਉਦੋਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਹੀਂ ਵਧੀਆਂ ਹਨ।

Petrol Diesel pricesPetrol Diesel prices

ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ 101.84 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 89.87 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 107.83 ਰੁਪਏ ਅਤੇ ਡੀਜ਼ਲ ਦੀ ਕੀਮਤ 97.45 ਰੁਪਏ ਪ੍ਰਤੀ ਲੀਟਰ ਹੈ।

Libya conflict crude oil rates hitting a three week high petrol diesel pricesPetrol Diesel prices

ਕੋਲਕਾਤਾ ਵਿੱਚ ਪੈਟਰੋਲ 102.08 ਰੁਪਏ ਅਤੇ ਡੀਜ਼ਲ  93.02 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਦੇ ਨਾਲ ਹੀ, ਚੰਡੀਗੜ੍ਹ ਵਿੱਚ ਪੈਟਰੋਲ ਦੀ ਕੀਮਤ 97.93  ਰੁਪਏ ਜਦਕਿ ਡੀਜ਼ਲ 89.50 ਰੁਪਏ ਹੈ। ਮੁਹਾਲੀ ਵਿੱਚ ਪੈਟਰੋਲ ਦੀ ਕੀਮਤ  104.03 ਰੁਪਏ ਅਤੇ ਡੀਜ਼ਲ ਦੀ ਕੀਮਤ 92.98 ਰੁਪਏ ਪ੍ਰਤੀ ਲੀਟਰ  ਵਿਕ ਰਿਹਾ ਹੈ।

Petrol diesel pricesPetrol diesel prices

ਇਨ੍ਹਾਂ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ
 ਪੰਜਾਬ, ਮੱਧ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ -ਕਸ਼ਮੀਰ ਅਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਇਸ ਤੋਂ ਇਲਾਵਾ, ਮਹਾਨਗਰਾਂ ਮੁੰਬਈ, ਹੈਦਰਾਬਾਦ ਅਤੇ ਬੰਗਲੌਰ ਵਿੱਚ ਪੈਟਰੋਲ ਪਹਿਲਾਂ ਹੀ 100 ਰੁਪਏ ਪ੍ਰਤੀ ਲੀਟਰ ਦਾ ਅੰਕੜਾ ਪਾਰ ਕਰ ਚੁੱਕਾ ਹੈ।

Petrol pricePetrol price

 ਤੁਸੀਂ ਆਪਣੇ ਫੋਨ ਤੋਂ ਪੈਟਰੋਲ (Petrol)  ਅਤੇ ਡੀਜ਼ਲ ( Diesel Prices) ਦੀਆਂ ਕੀਮਤਾਂ ਨੂੰ ਇੱਕ ਐਸਐਮਐਸ ਦੁਆਰਾ ਹਰ ਰੋਜ਼ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ ਐਸਐਮਐਸ ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ ਐਸ ਐਮ ਐਸ ਭੇਜ ਸਕਦੇ ਹੋ।

ਤੁਹਾਡਾ ਸੁਨੇਹਾ ਕੁਝ ਇਸ ਤਰਾਂ ਦਾ ਹੋਵੇਗਾ - ਆਰਐਸਪੀ <ਸਪੇਸ> ਪੈਟਰੋਲ ਪੰਪ ਡੀਲਰ ਕੋਡ ਤੁਸੀਂ ਸਾਈਟ ਤੇ ਜਾ ਕੇ ਆਪਣੇ ਖੇਤਰ ਦੇ ਆਰਐਸਪੀ ਕੋਡ ਦੀ ਜਾਂਚ ਕਰ ਸਕਦੇ ਹੋ। ਇਹ ਸੁਨੇਹਾ ਭੇਜਣ ਤੋਂ ਬਾਅਦ, ਤੁਹਾਡੇ ਫੋਨ ਵਿੱਚ ਤੇਲ ਦੀ ਨਵੀਂ ਕੀਮਤ ਬਾਰੇ ਜਾਣਕਾਰੀ ਆ ਜਾਵੇਗੀ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement