
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਦਿੱਲੀ ਸੇਵਾ ਬਿੱਲ ਵਿਰੁਧ ਸੰਸਦ 'ਚ ਵੋਟ ਪਾਉਣ ਲਈ 'ਦਿੱਲੀ ਦੇ ਲੋਕਾਂ ਦੀ ਤਰਫੋਂ' ਉਨ੍ਹਾਂ ਦਾ ਧਨਵਾਦ ਪ੍ਰਗਟਾਇਆ ਹੈ।
ਇਹ ਵੀ ਪੜ੍ਹੋ: ਕਰਨਾਲ 'ਚ ਮਿੱਟੀ 'ਚ ਦੱਬਣ ਕਾਰਨ ਮਜ਼ਦੂਰ ਦੀ ਮੌਤ
ਸੰਸਦ ਨੇ ਸੋਮਵਾਰ ਨੂੰ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ (ਸੋਧ) ਬਿੱਲ, 2023 ਨੂੰ ਮਨਜ਼ੂਰੀ ਦੇ ਦਿਤੀ ਹੈ। ਰਾਜ ਸਭਾ ਵਿਚ ਇਸ ਦੇ ਹੱਕ ਵਿਚ 131 ਵੋਟਾਂ ਪਈਆਂ ਜਦਕਿ 102 ਮੈਂਬਰਾਂ ਨੇ ਬਿੱਲ ਦੇ ਵਿਰੋਧ ਵਿਚ ਵੋਟ ਪਾਈ। ਇਹ ਬਿੱਲ ਦਿੱਲੀ ਸਰਕਾਰ ਦੇ ਨੌਕਰਸ਼ਾਹਾਂ 'ਤੇ ਕੇਂਦਰ ਸਰਕਾਰ ਦੇ ਕੰਟਰੋਲ ਨਾਲ ਸਬੰਧਤ ਹੈ।
ਇਹ ਵੀ ਪੜ੍ਹੋ: ਲੜਕੀਆਂ ਨਾਲ ਛੇੜਛਾੜ ਅਤੇ ਬਲਾਤਕਾਰ ਕਰਨ ਵਾਲਿਆਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ, ਰਾਜਸਥਾਨ ਦੇ ਮੁੱਖ ਮੰਤਰੀ ਨੇ ਕੀਤਾ ਐਲਾਨ
ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਨੇ ਪੱਤਰ ਵਿਚ ਕਿਹਾ, "ਮੈਂ ਦਿੱਲੀ ਦੇ ਦੋ ਕਰੋੜ ਲੋਕਾਂ ਦੀ ਤਰਫੋਂ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ (ਸੋਧ) ਬਿੱਲ, 2023 ਵਿਰੁਧ ਵੋਟ ਦੇਣ ਲਈ ਉਨ੍ਹਾਂ ਦੀ ਪਾਰਟੀ ਦਾ ਧੰਨਵਾਦ ਕਰਦਾ ਹਾਂ।"