ਜਿੰਪਾ ਨੇ ਪਟਿਆਲਾ 'ਚ ਮੁੱਖ ਦਫ਼ਤਰ ਵਿਖੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ

By : GAGANDEEP

Published : Aug 9, 2023, 7:29 pm IST
Updated : Aug 9, 2023, 7:29 pm IST
SHARE ARTICLE
photo
photo

ਜਲ ਸਪਲਾਈ ਵਿਭਾਗ 'ਚ ਵੱਖ ਵੱਖ ਅਹੁਦਿਆਂ ਲਈ 9 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

 

ਚੰਡੀਗੜ੍ਹ: ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਜਲ ਸਪਲਾਈ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਹਰੇਕ ਵਿਅਕਤੀ ਨੂੰ ਬੁਨਿਆਦੀ ਸਹੂਲਤ ਦਾ ਲਾਭ ਪੁੱਜਦਾ ਕਰਨਾ ਯਕੀਨੀ ਬਣਾਉਣ ਲਈ ਵਿਭਾਗ ਪੂਰੀ ਸਮਰੱਥਾ ਨਾਲ ਕੰਮ ਕਰੇ। ਮੀਟਿੰਗ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਵੀ ਮੌਜੂਦ ਸਨ। 

 ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿਚ ਜਾ ਕੇ ਉਨ੍ਹਾਂ ਦੇ ਸਿਰੜ ਨੂੰ ਕੀਤਾ ਸਲਾਮ  

 ਜਿੰਪਾ ਨੇ ਨਿਰਦੇਸ਼ ਦਿੱਤੇ ਕਿ ਕੰਮ ਵਿੱਚ ਬੇਲੋੜੀ ਦੇਰੀ ਅਤੇ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਿਭਾਗ ਦੀ ਹਰੇਕ ਸ਼ਾਖਾ ਦੇ ਮੁਖੀ ਤੇ ਸੁਪਰਡੈਂਟ ਪਾਸੋਂ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜਲ ਸਪਲਾਈ ਵਿਭਾਗ ਦਾ ਸਿੱਧਾ ਸਬੰਧ ਲੋਕਾਂ ਨਾਲ ਹੈ ਅਤੇ ਲੋਕ ਸੇਵਾ ਦੇ ਇਸ ਕੰਮ ਨੂੰ ਤਰਜ਼ੀਹ ਦਿੱਤੀ ਜਾਵੇ।

ਇਹ ਵੀ ਪੜ੍ਹੋ: ਸ਼੍ਰੀਰਾਮ ਗਰੁੱਪ ਦੇ ਸੰਸਥਾਪਕ ਨੇ ਦਾਨ ਕੀਤੇ 6 ਹਜ਼ਾਰ ਕਰੋੜ ਰੁਪਏ, ਕਿਹਾ- ਮੁਸੀਬਤ 'ਚ ਫਸੇ ਲੋਕਾਂ ਲਈ ਕੁਝ ਚੰਗਾ ਕਰਨਾ ਚਾਹੁੰਦਾ

 ਉਨ੍ਹਾਂ ਕਿਹਾ ਕਿ ਕਿਸੇ ਵੀ ਨਵੇਂ ਪ੍ਰੋਜੈਕਟ ਨੂੰ ਤਿਆਰ ਕਰਨ ਸਮੇਂ ਪੂਰੀ ਪਾਰਦਰਸ਼ਤਾ ਤੇ ਚੌਕਸੀ ਵਰਤੀ ਜਾਵੇ ਤਾਂ ਜੋ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਬੇਲੋੜੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾਨ ਉਨ੍ਹਾਂ ਕੰਮ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਸਟਾਫ਼ ਪਾਸੋਂ ਸੁਝਾਅ ਵੀ ਲਏ ਤੇ ਕੰਮ 'ਚ ਤੇਜ਼ੀ ਲਿਆਉਣ ਲਈ ਫਾਈਲ ਵਰਕ ਨੂੰ ਈ ਆਫ਼ਿਸ ਰਾਹੀਂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਹਫ਼ਤੇ ਕੀਤੇ ਗਏ ਕੰਮ ਦੀ ਰੀਵਿਊ ਮੀਟਿੰਗ ਕੀਤੀ ਜਾਇਆ ਕਰੇਗੀ। 

ਇਸ ਦੌਰਾਨ ਜਿੰਪਾ ਨੇ ਵਿਭਾਗ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਰੱਕੀ ਦੇ ਅਤੇ ਪੈਨਸ਼ਨ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਜਲ ਸਪਲਾਈ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਪਾਣੀ ਦੇ ਸੈਂਪਲ ਲੈਣ ਲਈ ਚਲਾਈ ਜਾਂਦੀ 'ਪਾਣੀ ਦੀ ਜਾਂਚ ਪ੍ਰਯੋਗਸ਼ਾਲਾ' ਦਾ ਪੂਰਾ ਰੋਸਟਰ ਤਿਆਰ ਕਰਕੇ ਪਿੰਡਾਂ ਵਿੱਚ ਜਾ ਕੇ ਪਾਣੀ ਦੇ ਸੈਂਪਲ ਲਏ ਜਾਣ, ਤਾਂ ਜੋ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਦਾ ਬਚਾਅ ਕੀਤਾ ਜਾ ਸਕੇ।

ਇਸ ਤੋਂ ਪਹਿਲਾਂ ਜਿੰਪਾ ਨੇ ਜਲ ਸਪਲਾਈ ਵਿਭਾਗ ਵਿੱਚ 5 ਕਲਰਕਾਂ, 1 ਜੂਨੀਅਰ ਸਹਾਇਕ ਤੇ 3 ਜੂਨੀਅਰ ਟੈਕਨੀਸ਼ੀਅਨ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੇ 30 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਰਾਜੇਸ਼ ਕੁਮਾਰ ਖੋਸਲਾ, ਜਸਵਿੰਦਰ ਸਿੰਘ ਚਾਹਲ, ਜਸਬੀਰ ਸਿੰਘ ਸਮੇਤ ਵਿਭਾਗ ਦਾ ਹੋਰ ਸਟਾਫ਼ ਮੌਜੂਦ ਸੀ।

 

ਫੋਟੋ ਕੈਪਸ਼ਨ : ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement