ਪਹਿਲਾਂ ਅਜਿਹਾ ਵਤੀਰਾ ਸਦਨ ਵਿਚ ਕਦੇ ਨਹੀਂ ਦੇਖਿਆ ਗਿਆ।
ਨਵੀਂ ਦਿੱਲੀ : ਲੋਕ ਸਭਾ 'ਚ ਬੁੱਧਵਾਰ ਨੂੰ ਬੇਭਰੋਸਗੀ ਮਤੇ 'ਤੇ ਚਰਚਾ ਦੌਰਾਨ ਵਿਵਾਦ ਖੜ੍ਹਾ ਹੋ ਗਿਆ। ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਦੋਸ਼ ਲਾਇਆ ਕਿ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਲੋਕ ਸਭਾ ਤੋਂ ਬਾਹਰ ਜਾਂਦੇ ਸਮੇਂ ਅਸ਼ਲੀਲ ਇਸ਼ਾਰੇ ਕੀਤੇ, ਜਿਸ ਲਈ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ।
ਸਮ੍ਰਿਤੀ ਦਾ ਇਲਜ਼ਾਮ ਸੀ ਕਿ ਜਦੋਂ ਮਹਿਲਾ ਸੰਸਦ ਮੈਂਬਰ ਪਾਰਲੀਮੈਂਟ ਵਿਚ ਬੈਠੀਆਂ ਸਨ, ਉਦੋਂ ਜੇਕਰ ਕੋਈ ਇਸ ਤਰ੍ਹਾਂ ਫਲਾਇੰਗ ਕਿੱਸ ਦਿਖਾਵੇ ਤਾਂ ਇਹ ਬਹੁਤ ਹੀ ਅਸ਼ਲੀਲ ਹੈ।
ਇਹ ਵੀ ਪੜ੍ਹੋ: ਭਾਰਤ-ਨੇਪਾਲ ਸਰਹੱਦ 'ਤੇ ਨੇਪਾਲੀ ਤੇ ਭਾਰਤੀ ਕਰੰਸੀ ਸਮੇਤ ਇਕ ਤਕਸਰ ਗ੍ਰਿਫ਼ਤਾਰ
ਸਮ੍ਰਿਤੀ ਇਰਾਨੀ ਦੇ ਬਿਆਨ ਤੋਂ ਬਾਅਦ ਰਾਹੁਲ ਗਾਂਧੀ ਨਾਲ ਜੁੜਿਆ ਇਹ ਮਾਮਲਾ ਕਾਫੀ ਵੱਡਾ ਹੋ ਗਿਆ ਹੈ। ਕਰੀਬ 22 ਮਹਿਲਾ ਸੰਸਦ ਮੈਂਬਰਾਂ ਨੇ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਭਾਜਪਾ ਦੀ ਸੰਸਦ ਮੈਂਬਰ ਪੂਨਮ ਮਹਾਜਨ ਨੇ ਰਾਹੁਲ ਨੂੰ ਬਰਖ਼ਾਸਤ ਕਰਨ ਦੀ ਅਪੀਲ ਕੀਤੀ ਹੈ, ਜਦਕਿ ਰੀਟਾ ਬਹੁਗੁਣਾ ਜੋਸ਼ੀ ਨੇ ਦੋਸ਼ ਲਾਇਆ ਹੈ ਕਿ ਰਾਹੁਲ ਨੇ ਖਜ਼ਾਨਾ ਬੈਂਚ ਵੱਲ ਫਲਾਇੰਗ ਕਿੱਸ ਕੀਤੀ।
ਸਦਨ ਤੋਂ ਬਾਹਰ ਆਉਣ ਤੋਂ ਬਾਅਦ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਵੀ ਕਿਹਾ ਕਿ ਅੱਜ ਤੱਕ ਅਸੀਂ ਸੁਣਿਆ ਸੀ ਕਿ ਅਜਿਹਾ ਸੜਕਾਂ 'ਤੇ ਹੀ ਹੁੰਦਾ ਹੈ, ਪਰ ਹੁਣ ਸੰਸਦ 'ਚ ਵੀ ਅਜਿਹਾ ਹੋ ਰਿਹਾ ਹੈ, ਜੋ ਕਿ ਬਹੁਤ ਮੰਦਭਾਗਾ ਹੈ। ਸਾਬਕਾ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਵਤੀਰਾ ਬੇਸ਼ਰਮੀ ਦੀ ਸਿਖਰ ਹੈ।
ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ ਪੁਲਿਸ, ਬਿੱਲਾ ਗੈਂਗ ਦੇ ਤਿੰਨ ਗੁਰਗਿਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ
ਆਪਣੇ ਸੰਬੋਧਨ 'ਚ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਮੈਂ ਇਕ ਗੱਲ 'ਤੇ ਇਤਰਾਜ਼ ਕਰਨਾ ਚਾਹੁੰਦੀ ਹਾਂ। ਜਿਨ੍ਹਾਂ ਨੂੰ ਮੇਰੇ ਸਾਹਮਣੇ ਬਿਆਨ ਦੇਣ ਦਾ ਅਧਿਕਾਰ ਦਿਤਾ ਗਿਆ ਸੀ, ਉਨ੍ਹਾਂ ਨੇ ਜਾਣ ਸਮੇਂ ਅਸ਼ਲੀਲ ਇਸ਼ਾਰੇ ਕੀਤੇ। ਜਦੋਂ ਮਹਿਲਾ ਸੰਸਦ ਮੈਂਬਰ ਸਦਨ ਵਿਚ ਬੈਠੀਆਂ ਹੁੰਦੀਆਂ ਹਨ, ਉਸ ਸਮੇਂ ਫਲਾਇੰਗ ਕਿੱਸ ਦਾ ਇਸ਼ਾਰਾ ਕੀਤਾ ਗਿਆ ਸੀ। ਪਹਿਲਾਂ ਅਜਿਹਾ ਵਤੀਰਾ ਸਦਨ ਵਿਚ ਕਦੇ ਨਹੀਂ ਦੇਖਿਆ ਗਿਆ।
ਸਮ੍ਰਿਤੀ ਇਰਾਨੀ ਨੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਹ ਉਸ ਪਰਿਵਾਰ ਦੇ ਲੱਛਣ ਹਨ, ਜਿਨ੍ਹਾਂ ਨੂੰ ਅੱਜ ਦੇਸ਼ ਨੇ ਵੀ ਦੇਖਿਆ ਹੈ। ਕੇਂਦਰੀ ਮੰਤਰੀ ਦੇ ਇਸ ਦੋਸ਼ ਤੋਂ ਬਾਅਦ ਸਦਨ 'ਚ ਹੰਗਾਮਾ ਹੋ ਗਿਆ ਅਤੇ ਇੰਨਾ ਹੀ ਨਹੀਂ ਭਾਰਤੀ ਜਨਤਾ ਪਾਰਟੀ ਦੀ ਤਰਫੋਂ ਰਾਹੁਲ ਗਾਂਧੀ ਖਿਲਾਫ਼ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਦੱਸ ਦੇਈਏ ਕਿ ਕਾਂਗਰਸ ਸੰਸਦ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਬੇਭਰੋਸਗੀ ਮਤੇ ਦੇ ਦੂਜੇ ਦਿਨ ਸਦਨ ਵਿਚ ਚਰਚਾ ਸ਼ੁਰੂ ਕੀਤੀ। ਕਰੀਬ ਅੱਧੇ ਘੰਟੇ ਦੇ ਭਾਸ਼ਣ 'ਚ ਰਾਹੁਲ ਗਾਂਧੀ ਨੇ ਮੋਦੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ, ਰਾਹੁਲ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਨੇ ਮਨੀਪੁਰ 'ਚ ਭਾਰਤ ਦਾ ਕਤਲ ਕੀਤਾ ਹੈ, ਇਹ ਭਾਰਤ ਮਾਤਾ ਦਾ ਕਤਲ ਹੈ। ਰਾਹੁਲ ਦੇ ਦੋਸ਼ਾਂ 'ਤੇ ਸਦਨ 'ਚ ਕਾਫੀ ਹੰਗਾਮਾ ਹੋਇਆ।