ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਕੋਲ ਰੂਸੀ ਫੌਜ ’ਚ ਭਾਰਤੀਆਂ ਦਾ ਮੁੱਦਾ ਚੁਕਿਆ: ਜੈਸ਼ੰਕਰ 
Published : Aug 9, 2024, 10:29 pm IST
Updated : Aug 9, 2024, 10:29 pm IST
SHARE ARTICLE
S. Jaishankar
S. Jaishankar

ਕਿਹਾ, 69 ਭਾਰਤੀ ਨਾਗਰਿਕ ਰੂਸ ਦੀ ਫ਼ੌਜ ਛੱਡਣ ਦੀ ਉਡੀਕ ’ਚ

ਨਵੀਂ ਦਿੱਲੀ: ਜੈਸ਼ੰਕਰ ਨੇ ਸ਼ੁਕਰਵਾਰ ਨੂੰ ਲੋਕ ਸਭਾ ’ਚ ਕਿਹਾ ਕਿ ਸਰਕਾਰ ਰੂਸੀ ਫੌਜ ’ਚ ਭਰਤੀ 69 ਭਾਰਤੀ ਨਾਗਰਿਕਾਂ ਦੇ ਸੇਵਾ ਤੋਂ ਬਾਹਰ ਨਿਕਲਣ ਦੀ ਉਡੀਕ ਕਰ ਰਹੀ ਹੈ ਅਤੇ ਕਈ ਮਾਮਲਿਆਂ ’ਚ ਅਜਿਹੇ ਸੰਕੇਤ ਮਿਲੇ ਹਨ ਕਿ ਭਾਰਤੀ ਨਾਗਰਿਕਾਂ ਨੂੰ ਗੁਮਰਾਹ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਮਾਮਲਾ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਕੋਲ ਉਠਾਇਆ ਹੈ। 

ਸਦਨ ’ਚ ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਸਰਕਾਰ ਨੇ ਰੂਸੀ ਫੌਜ ’ਚ ਭਾਰਤੀ ਨਾਗਰਿਕਾਂ ਦੀ ਭਰਤੀ ਅਤੇ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ’ਚ ਨਾਗਰਿਕਾਂ ਦੀ ਸਾਈਬਰ ਅਪਰਾਧ ਤਸਕਰੀ ਦੇ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਹੈ। ਜੈਸ਼ੰਕਰ ਮੁਤਾਬਕ ਰੂਸੀ ਫੌਜ ’ਚ ਕੁਲ 91 ਭਾਰਤੀ ਨਾਗਰਿਕਾਂ ਦੀ ਭਰਤੀ ਹੋਈ ਹੈ, ਜਿਨ੍ਹਾਂ ’ਚੋਂ 8 ਦੀ ਮੌਤ ਹੋ ਗਈ, 14 ਨੂੰ ਛੁੱਟੀ ਦੇ ਦਿਤੀ ਗਈ ਹੈ ਜਾਂ ਵਾਪਸ ਭੇਜ ਦਿਤਾ ਗਿਆ ਹੈ ਅਤੇ 69 ਨਾਗਰਿਕ ਰੂਸ ਦੀ ਫ਼ੌਜ ਤੋਂ ਬਾਹਰ ਨਿਕਲਣ ਦੀ ਉਡੀਕ ਕਰ ਰਹੇ ਹਨ। 

ਉਨ੍ਹਾਂ ਕਿਹਾ, ‘‘ਅਸੀਂ ਇਸ ਮੁੱਦੇ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਾਂ। ਮੈਂ ਖੁਦ ਇਸ ਮੁੱਦੇ ਨੂੰ ਕਈ ਵਾਰ ਰੂਸ ਦੇ ਵਿਦੇਸ਼ ਮੰਤਰੀ ਕੋਲ ਉਠਾਇਆ ਹੈ।’’ ਉਨ੍ਹਾਂ ਸਦਨ ਨੂੰ ਦਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਮਹੀਨੇ ਮਾਸਕੋ ’ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਦੌਰਾਨ ਵੀ ਇਹ ਮੁੱਦਾ ਚੁਕਿਆ ਸੀ। 

ਮੰਤਰੀ ਨੇ ਕਿਹਾ ਕਿ ਸਮੱਸਿਆ ਇਹ ਹੈ ਕਿ ਰੂਸੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਭਾਰਤੀ ਨਾਗਰਿਕਾਂ ਨੇ ਰੂਸੀ ਫੌਜ ਨਾਲ ਸੇਵਾ ਲਈ ਇਕਰਾਰਨਾਮਾ ਕੀਤਾ ਹੈ। ਉਨ੍ਹਾਂ ਕਿਹਾ, ‘‘ਕਈ ਮਾਮਲਿਆਂ ’ਚ ਅਜਿਹੇ ਸੰਕੇਤ ਮਿਲੇ ਹਨ ਕਿ ਸਾਡੇ ਨਾਗਰਿਕਾਂ ਨੂੰ ਗੁਮਰਾਹ ਕੀਤਾ ਗਿਆ ਅਤੇ ਕਿਹਾ ਗਿਆ ਕਿ ਉਹ ਦੂਜੀ ਨੌਕਰੀ ਕਰਨ ਜਾ ਰਹੇ ਹਨ ਅਤੇ ਫਿਰ ਉਨ੍ਹਾਂ ਨੂੰ ਰੂਸੀ ਫੌਜ ’ਚ ਭਰਤੀ ਕੀਤਾ ਗਿਆ।’’

ਵਿਦੇਸ਼ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪੁਤਿਨ ਤੋਂ ਭਰੋਸਾ ਮਿਲਿਆ ਹੈ ਕਿ ਰੂਸੀ ਫੌਜ ’ਚ ਸੇਵਾ ਨਿਭਾ ਰਹੇ ਸਾਰੇ ਭਾਰਤੀ ਨਾਗਰਿਕਾਂ ਨੂੰ ਸੇਵਾ ਤੋਂ ਹਟਾ ਦਿਤਾ ਜਾਵੇਗਾ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement