
ਦੋ ਮਾਲ ਗੱਡੀਆਂ ਆਪਸ ’ਚ ਟਕਰਾਈਆਂ, ਕਈ ਰੇਲਵੇ ਕਰਮਚਾਰੀ ਹੋਏ ਜ਼ਖਮੀ
ਸਰਾਏਕੇਲਾ : ਝਾਰਖੰਡ ਦੇ ਚੰਦਿਲ ਰੇਲਵੇ ਸਟੇਸ਼ਨ ’ਤੇ ਸ਼ਨੀਵਾਰ ਨੂੰ ਇੱਕ ਵੱਡਾ ਰੇਲ ਹਾਦਸਾ ਵਾਪਰ ਗਿਆ। ਆਹਮੋ-ਸਾਹਮਣੇ ਆ ਤੋਂ ਰਹੀਆਂ ਦੋ ਮਾਲ ਗੱਡੀਆਂ ਆਪਸ ’ਚ ਟਕਰਾ ਗਈਆਂ, ਜਿਸ ਕਾਰਨ ਦੋਵੇਂ ਰੇਲ ਗੱਡੀਆਂ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ ਅਤੇ ਰੇਲਵੇ ਟਰੈਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਵਿੱਚ ਕੁਝ ਰੇਲਵੇ ਕਰਮਚਾਰੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ਼ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਹਾਦਸਾ ਤਕਨੀਕੀ ਕਾਰਨਾਂ ਕਰਕੇ ਵਾਪਰਿਆ ਹੈ ਅਤੇ ਡਾਊਨ ਲਾਈਨ ’ਤੇ ਆਵਾਜਾਈ ਠੱਪ ਹੋ ਗਈ ਹੈ। ਚੰਦਿਲ-ਟਾਟਾਨਗਰ ਅਤੇ ਚੰਦਿਲ-ਬੋਕਾਰੋ ਰੂਟ ’ਤੇ ਸਾਰੀਆਂ ਯਾਤਰੀ ਅਤੇ ਮਾਲ ਗੱਡੀਆਂ ਦਾ ਸੰਚਾਲਨ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ।
ਰੇਲਵੇ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਮੌਜੂਦ ਹਨ ਜਿਨ੍ਹਾਂ ਵੱਲੋਂ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਸੈਂਕੜੇ ਯਾਤਰੀ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ ਫਸੇ ਹੋਏ ਹਨ ਅਤੇ ਉਨ੍ਹਾਂ ਨੂੰ ਬਦਲਵੇਂ ਰੂਟਾਂ ਰਾਹੀਂ ਉੁਨ੍ਹਾਂ ਦੀ ਮੰਜ਼ਿਲ ’ਤੇ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।