
ਰੱਖੜੀ ਦਾ ਤਿਉਹਾਰ ਮਾਵਾਂ, ਭੈਣਾਂ ਅਤੇ ਧੀਆਂ ਦੇ ਸਤਿਕਾਰ ਅਤੇ ਸੁਰੱਖਿਆ ਦਾ ਦਿੰਦਾ ਹੈ ਸੰਦੇਸ਼
President Draupadi Murmu and Prime Minister Narendra Modi extend Raksha Bandhan greetings : ਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖੜੀ ਦੇ ਮੌਕੇ ’ਤੇ ਭਾਰਤ ਅਤੇ ਵਿਦੇਸ਼ਾਂ ’ਚ ਵਸਦੇ ਸਾਰੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਇਕ ਪੋਸਟ ’ਚ ਉਨ੍ਹਾਂ ਨੇ ਤਿਉਹਾਰ ਨੂੰ ਭੈਣ-ਭਰਾ ਵਿਚਕਾਰ ਪਿਆਰ ਅਤੇ ਵਿਸ਼ਵਾਸ ਦੇ ਅਟੁੱਟ ਬੰਧਨ ਦਾ ਪ੍ਰਤੀਕ ਦੱਸਿਆ। ਰੱਖੜੀ ਦੇ ਸੱਭਿਆਚਾਰਕ ਮਹੱਤਵ ਨੂੰ ਉਜਾਗਰ ਕਰਦੇ ਹੋਏ, ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਇਹ ਤਿਉਹਾਰ ਭਾਰਤ ਦੀ ਅਮੀਰ ਵਿਰਾਸਤ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਦਾ ਮੌਕਾ ਪ੍ਰਦਾਨ ਕਰਦਾ ਹੈ।
ਉਨ੍ਹਾਂ ਟਵੀਟ ਵਿਚ ਲਿਖਿਆ ਕਿ ਰੱਖੜੀ ਦੇ ਸ਼ੁਭ ਮੌਕੇ ’ਤੇ, ਮੈਂ ਭਾਰਤ ਅਤੇ ਵਿਦੇਸ਼ਾਂ ਵਿਚ ਰਹਿੰਦੇ ਆਪਣੇ ਸਾਰੇ ਦੇਸ਼ ਵਾਸੀਆਂ ਨੂੰ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦਿੰਦੀ ਹਾਂ। ਰੱਖੜੀ ਦਾ ਇਹ ਸ਼ੁਭ ਤਿਉਹਾਰ ਭਰਾਵਾਂ ਅਤੇ ਭੈਣਾਂ ਵਿਚਕਾਰ ਅਟੁੱਟ ਪਿਆਰ ਅਤੇ ਵਿਸ਼ਵਾਸ ਦਾ ਪ੍ਰਤੀਕ ਹੈ, ਜੋ ਸਮਾਜ ਵਿਚ ਸਦਭਾਵਨਾ ਅਤੇ ਸਹਿਯੋਗ ਦੀ ਭਾਵਨਾ ਨੂੰ ਵਧਾਉਂਦਾ ਹੈ। ਇਹ ਤਿਉਹਾਰ ਸਾਨੂੰ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਦਾ ਮੌਕਾ ਦਿੰਦਾ ਹੈ। ਇਹ ਤਿਉਹਾਰ ਮਾਵਾਂ, ਭੈਣਾਂ ਅਤੇ ਧੀਆਂ ਦੇ ਸਤਿਕਾਰ ਅਤੇ ਸੁਰੱਖਿਆ ਦਾ ਸੰਦੇਸ਼ ਦਿੰਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਸ਼ੁਭ ਮੌਕੇ ’ਤੇ, ਆਓ ਅਸੀਂ ਸਾਰੇ ਇਕ ਖੁਸ਼ਹਾਲ ਭਾਰਤ ਬਣਾਉਣ ਦਾ ਪ੍ਰਣ ਕਰੀਏ, ਜਿਥੇ ਹਰ ਔਰਤ ਸੁਰੱਖਿਅਤ ਹੋਵੇ ਅਤੇ ਰਾਸ਼ਟਰ ਦੇ ਵਿਕਾਸ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾ ਸਕੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਰੱਖੜੀ ਦੇ ਮੌਕੇ ’ਤੇ ਦੇਸ਼ਵਾਸੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਸਨ।