
ਐਸਸੀਓ ਸੰਮੇਲਨ ’ਚ ਲੈਣਗੇ ਹਿੱਸਾ, ਚੀਨ ਨੇ ਕੀਤਾ ਸਵਾਗਤ
Prime Minister Narendra Modi will visit China for the first time after the clash in Galwan Valley. ਸਾਲ 2020 ਦੌਰਾਨ ਗਲਵਾਨ ਘਾਟੀ ’ਚ ਹੋਈ ਝੜਪ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੀ ਵਾਰ ਚੀਨ ਜਾਣਗੇ। ਇਸ ’ਤੇ ਚੀਨ ਨੇ ਕਿਹਾ ਕਿ ਉਹ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਿਆਨਜਿਨ ’ਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ ਸਿਖਰ ਸੰਮੇਲਨ ਦੇ ਲਈ ਸਵਾਗਤ ਕਰਦੇ ਹਨ।
ਇਸ ਤੋਂ ਪਹਿਲਾਂ ਨਰਿੰਦਰ ਮੋਦੀ 2018 ਵਿਚ ਚੀਨ ਗਏ ਅਤੇ ਸਨ ਅਤੇ ਬਤੌਰ ਪ੍ਰਧਾਨ ਮੰਤਰੀ ਉਨ੍ਹਾਂ ਦਾ ਇਹ ਛੇਵਾਂ ਚੀਨ ਦੌਰਾ ਹੋਵੇਗਾ। ਜੋ ਕਿ 70 ਸਾਲਾਂ ’ਚ ਕਿਸੇ ਵੀ ਭਾਰਤੀ ਪ੍ਰਧਾਨ ਮੰਤਰੀ ਵੱਲੋਂ ਕੀਤੀ ਗਈ ਸਭ ਤੋਂ ਜ਼ਿਆਦਾ ਚੀਨ ਦੀ ਯਾਤਰਾ ਹੈ।
ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲਿਨ ਜਿਆਨ ਨੇ ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਲਿਖਿਆਕਿ 31 ਅਗਸਤ ਤੋਂ 1 ਸਤੰਬਰ ਤੱਕ ਹੋਣ ਵਾਲੇ ਇਸ ਸਿਖਰ ਸੰਮੇਲਨ ’ਚ20 ਤੋਂ ਜ਼ਿਆਦਾ ਦੇਸ਼ਾਂ ਦੇ ਆਗੂ ਅਤੇ 10 ਅੰਤਰਰਾਸ਼ਟਰੀ ਸੰਗਠਨਾਂ ਦੇ ਮੁਖੀ ਸ਼ਾਮਲ ਹੋਣਗੇ। ਚੀਨ ਯਾਤਰਾ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਅਗਸਤ ਨੂੰ ਜਾਪਾਨ ਵੀ ਜਾਣਗੇ, ਜਿੱਥੇ ਉਹ ਭਾਰਤ-ਜਾਪਾਨ ਸਿਖਰ ਸੰਮੇਲਨ ’ਚ ਹਿੱਸਾ ਲੈਣਗੇ।