
ਇਕ ਪਾਸੇ ਜਿੱਥੇ ਪਟਰੌਲ-ਡੀਜ਼ਲ ਦੀਆਂ ਲਗਾਤਾਰ ਵਧਣ ਕਾਰਨ ਦੇਸ਼ ਭਰ ਵਿਚ ਬਵਾਲ ਮਚਿਆ ਹੋਇਆ ਹੈ, ਉਥੇ ਹੀ ਪੰਜਾਬ ਵਿਚ ਹੁਣ ਪਟਰੌਲ-ਡੀਜ਼ਲ ਸਸਤੇ ਹੋਣ ...
ਸ਼ਿਮਲਾ : ਇਕ ਪਾਸੇ ਜਿੱਥੇ ਪਟਰੌਲ-ਡੀਜ਼ਲ ਦੀਆਂ ਲਗਾਤਾਰ ਵਧਣ ਕਾਰਨ ਦੇਸ਼ ਭਰ ਵਿਚ ਬਵਾਲ ਮਚਿਆ ਹੋਇਆ ਹੈ, ਉਥੇ ਹੀ ਪੰਜਾਬ ਵਿਚ ਹੁਣ ਪਟਰੌਲ-ਡੀਜ਼ਲ ਸਸਤੇ ਹੋਣ ਦੀ ਗੱਲ ਆਖੀ ਜਾ ਰਹੀ ਹੈ। ਪੰਜਾਬ ਹੀ ਨਹੀਂ ਬਲਕਿ ਕਰਨਾਟਕ ਵਿਚ ਪੈਟਰੋਲ ਅਤੇ ਡੀਜ਼ਲ ਛੇਤੀ ਹੀ ਸਸਤੇ ਹੋ ਜਾਣਗੇ। ਇਹ ਖ਼ੁਸ਼ਖ਼ਬਰੀ ਭਰੀ ਜਾਣਕਾਰੀ ਕੁੱਲ ਹਿੰਦ ਕਾਂਗਰਸ ਕਮੇਟੀ (ਏਆਈਸੀਸੀ) ਦੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਰਜਨੀ ਪਾਟਿਲ ਵਲੋਂ ਦਿਤੀ ਗਈ।
Petrol and Diesel Pumpsਸਵਾਲਾਂ ਦੇ ਦੇ ਜਵਾਬ ਦਿੰਦਿਆਂ ਸ੍ਰੀਮਤੀ ਪਾਟਿਲ ਨੇ ਦਸਿਆ ਕਿ ਪੰਜਾਬ ਅਤੇ ਕਰਨਾਟਕ ਵਿਚ ਕਾਂਗਰਸ ਦੀਆਂ ਸਰਕਾਰਾਂ ਹਨ ਤੇ ਉੱਥੋਂ ਦੇ ਮੁੱਖ ਮੰਤਰੀਆਂ ਨੂੰ ਪੈਟਰੋਲੀਅਮ ਪਦਾਰਥਾਂ 'ਤੇ 'ਵੈਟ' (ਵੈਲਿਯੂ ਐਡਡ ਟੈਕਸ) ਘਟਾਉਣ ਦੀ ਹਦਾਇਤ ਪਹਿਲਾਂ ਹੀ ਜਾਰੀ ਕਰ ਦਿਤੀ ਗਈ ਹੈ ਤਾਂ ਜੋ ਜਨਤਾ ਨੂੰ ਰਾਹਤ ਦਿਤੀ ਜਾ ਸਕੇ। ਸ੍ਰੀਮਤੀ ਪਾਟਿਲ ਨਾਲ ਇਸ ਮੌਕੇ ਹਿਮਾਚਲ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੂ ਤੇ ਕਾਂਗਰਸ ਵਿਧਾਇਕ ਪਾਰਟੀ ਦੇ ਆਗੂ ਮੁਕੇਸ਼ ਅਗਨੀਹੋਤਰੀ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਵੀਰਭਦਰ ਸਿੰਘ ਦੀ ਅਗਵਾਈ ਹੇਠਲੀ ਪਿਛਲੀ ਕਾਂਗਰਸ ਸਰਕਾਰ ਨੇ ਹਿਮਾਚਲ ਪ੍ਰਦੇਸ਼ ਵਿਚ 'ਵੈਟ' ਦੋ ਫ਼ੀ ਸਦੀ ਘਟਾਇਆ ਸੀ।
Petrol and Diesel Pumpsਇਥੇ ਵਰਨਣਯੋਗ ਹੈ ਕਿ ਭਲਕੇ ਕਾਂਗਰਸ ਦੇ ਸੱਦੇ 'ਤੇ ਪਟਰੌਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਤਿੱਖੇ ਵਾਧੇ ਨੂੰ ਧਿਆਨ ਵਿਚ ਰੱਖਦਿਆਂ 'ਭਾਰਤ ਬੰਦ' ਦਾ ਐਲਾਨ ਕੀਤਾ ਹੋਇਆ ਹੈ। ਸ੍ਰੀਮਤੀ ਪਾਟਿਲ ਨੇ ਕਿਹਾ ਕਿ ਜਦੋਂ ਡਾ. ਮਨਮੋਹਨ ਸਰਕਾਰ ਵੇਲੇ ਤੇਲ ਕੀਮਤਾਂ ਵਿਚ ਵਾਧਾ ਹੋਇਆ ਸੀ, ਤਦ ਵੀ ਕੀਮਤਾਂ ਇੰਨੀਆਂ ਜ਼ਿਆਦਾ ਨਹੀਂ ਵਧੀਆਂ ਸਨ ਪਰ ਨਰਿੰਦਰ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਤੇਲ ਕੀਮਤਾਂ ਅਸਮਾਨਾਂ ਨੂੰ ਛੋਹਣ ਲੱਗ ਪਈਆਂ ਹਨ।
Petrol and Diesel Pumpsਦਸ ਦਈਏ ਕਿ ਇਸ ਸਮੇਂ ਦੇਸ਼ ਭਰ ਵਿਚ ਪਟਰੌਲ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਪਟਰੌਲ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਹੋਰ ਵਸਤਾਂ ਦੀ ਮਹਿੰਗਾਈ ਵੀ ਲਗਾਤਾਰ ਵਧ ਰਹੀ ਹੈ, ਜਿਸ ਕਾਰਨ ਆਮ ਜਨਤਾ ਦੀ ਜੇਬ 'ਤੇ ਬੋਝ ਪੈ ਰਿਹਾ ਹੈ। ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਮੋਦੀ ਸਰਕਾਰ ਨੂੰ ਮਹਿੰਗਾਈ ਦੇ ਮੁੱਦੇ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜੇਕਰ ਕਾਂਗਰਸ ਦੀ ਸਰਕਾਰ ਵਾਲੇ ਦੋਵੇਂ ਸੂਬਿਆਂ ਪੰਜਾਬ ਅਤੇ ਕਰਨਾਟਕ ਵਿਚ ਪਟਰੌਲ-ਡੀਜ਼ਲ ਦੀਆਂ ਕੀਮਤਾਂ ਘੱਟ ਹੁੰਦੀਆਂ ਹਨ ਤਾਂ ਇਹ ਮੋਦੀ ਸਰਕਾਰ ਲਈ ਵੀ ਚੁਣੌਤੀ ਹੋਵੇਗੀ।