
ਹਰਿਆਣਾ ਦੇ ਕਰਨਾਲ ਵਿਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਮਾਮਲੇ ਵਿਚ ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਵੱਡਾ ਬਿਆਨ ਦਿੱਤਾ ਹੈ।
ਚੰਡੀਗੜ੍ਹ: ਹਰਿਆਣਾ ਦੇ ਕਰਨਾਲ ਵਿਚ ਕਿਸਾਨਾਂ ’ਤੇ ਹੋਏ ਲਾਠੀਚਾਰਜ (Karnal Farmers Lathicharge) ਦੇ ਮਾਮਲੇ ਵਿਚ ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿਜ (Haryana Minister Anil Vij) ਨੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਅਸੀਂ ਕਰਨਾਲ ਲਾਠੀਚਾਰਜ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਲਈ ਤਿਆਰ ਹਾਂ। ਅਨਿਲ ਵਿਜ ਨੇ ਕਿਹਾ ਕਿ ਅਸੀਂ ਕਿਸੇ ਦੇ ਕਹਿਣ ’ਤੇ ਕਿਸੇ ਨੂੰ ਫਾਂਸੀ ’ਤੇ ਨਹੀਂ ਚੜਾ ਸਕਦੇ।
Anil Vij
ਹੋਰ ਪੜ੍ਹੋ: ਸਰਵੇਖਣ ’ਚ ਖੁਲਾਸਾ: ਪੇਂਡੂ ਇਲਾਕਿਆਂ ਵਿਚ ਸਿਰਫ 8% ਬੱਚੇ ਹੀ ਲਗਾ ਰਹੇ ਆਨਲਾਈਨ ਕਲਾਸਾਂ
ਉਹਨਾਂ ਕਿਹਾ, ‘ਅਸੀਂ ਕਰਨਾਲ (Karnal Lathicharge) ਘਟਨਾ ਦੀ ਜਾਂਚ ਕਰਾਂਗੇ...ਸਿਰਫ ਆਯੁਸ਼ ਸਿਨਹਾ ਨਹੀਂ। ਅਸੀਂ ਅਧਿਕਾਰੀਆਂ ਨੂੰ ਜਾਂਚ ਦੇ ਬਗੈਰ ਸਜ਼ਾ ਨਹੀਂ ਦੇ ਸਕਦੇ’। ਉਹਨਾਂ ਅੱਗੇ ਕਿਹਾ ਕਿ, ‘ਜੇਕਰ ਕਿਸਾਨ ਦੋਸ਼ੀ ਪਾਏ ਗਏ ਤਾਂ ਅਸੀਂ ਉਹਨਾਂ ਖਿਲਾਫ਼ ਵੀ ਐਕਸ਼ਨ ਲਵਾਂਗੇ’।
Karnal farmers Protest
ਹੋਰ ਪੜ੍ਹੋ: IAF Recruitment: ਹਵਾਈ ਫੌਜ ’ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 174 ਅਸਾਮੀਆਂ ਲਈ ਜਲਦ ਕਰੋ ਅਪਲਾਈ
ਅਨਿਲ ਵਿਜ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪਿਛਲੇ ਮਹੀਨੇ ਕਰਨਾਲ ਵਿਚ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਕਿਸਾਨ ਮੋਰਚੇ ’ਤੇ ਬੈਠੇ ਹਨ। ਦੱਸ ਦਈਏ ਕਿ ਇਸ ਲਾਠੀਚਾਰਜ ਦੌਰਾਨ ਜ਼ਖਮੀ ਹੋਏ ਇਕ ਕਿਸਾਨ ਦੀ ਮੌਤ ਵੀ ਹੋ ਗਈ ਸੀ। ਇਸ ਤੋਂ ਇਲਾਵਾ ਕਈ ਕਿਸਾਨਾਂ ਦੇ ਗੰਭੀਰ ਸੱਟਾਂ ਵੀ ਲੱਗੀਆਂ ਸਨ। ਕਿਸਾਨਾਂ ਵੱਲੋਂ ਕਰਨਾਲ ਲਾਠੀਚਾਰਜ ਸਮੇਂ ਦੇ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸਡੀਐਮ) ਆਯੁਸ਼ ਸਿਨਹਾ ਨੂੰ ਸਸਪੈਂਡ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
Lathicharge on Farmers
ਹੋਰ ਪੜ੍ਹੋ: Tokyo Paralympics ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਮਿਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਇਸ ਸਬੰਧੀ ਬੀਤੇ ਦਿਨ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਵਿਚਾਲੇ ਹੋਈ ਬੈਠਕ ਵੀ ਬੇਸਿੱਟਾ ਰਹੀ। ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੱਕ ਕਰਨਾਲ ’ਚ ਮਿੰਨੀ ਸਕੱਤਰੇਤ ਅੱਗੇ ਧਰਨਾ ਜਾਰੀ ਰਹੇਗਾ। ਇਸ ਦੌਰਾਨ ਕਰਨਾਲ ਪ੍ਰਸ਼ਾਸਨ ਵੱਲੋਂ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਬੰਦ ਕੀਤੀਆਂ ਗਈਆਂ ਹਨ।