
ਹਰਿਆਣਾ ਦੇ ਕਰਨਾਲ ਵਿਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਧਰਨੇ ’ਤੇ ਬੈਠੇ ਕਿਸਾਨਾਂ ਦਾ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਹੈ।
ਕਰਨਾਲ: ਹਰਿਆਣਾ ਦੇ ਕਰਨਾਲ (Karnal Kisan Andolan) ਵਿਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਧਰਨੇ ’ਤੇ ਬੈਠੇ ਕਿਸਾਨਾਂ ਦਾ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਹੈ। ਇਸ ਦੌਰਾਨ ਵੀਰਵਾਰ ਨੂੰ ਵੀ ਕਰਨਾਲ ਵਿਚ ਇੰਟਰਨੈੱਟ ਸੇਵਾਵਾਂ ਠੱਪ ਰਹਿਣਗੀਆਂ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਆਦੇਸ਼ ਅਫ਼ਵਾਹਾਂ ਅਤੇ ਗਲਤ ਜਾਣਕਾਰੀ ਨੂੰ ਰੋਕਣ ਲਈ ਜਾਰੀ ਕੀਤਾ ਗਿਆ ਹੈ।
Karnal farmers stir enters third day
ਹੋਰ ਪੜ੍ਹੋ: ਸਾਬਕਾ IPS ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ
ਇਸ ਤੋਂ ਇਲਾਵਾ ਕਿਸਾਨਾਂ ਦੇ ਮੋਰਚੇ (Farmers Protest in Karnal) ਵਾਲੀ ਥਾਂ ’ਤੇ ਪ੍ਰਸ਼ਾਸਨ ਵੱਲੋਂ ਸੀਸੀਟੀਵ ਕੈਮਰੇ ਵੀ ਲਗਾਏ ਗਏ ਹਨ। ਦਰਅਸਲ ਬੀਤੇ ਦਿਨ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਵਿਚਾਲੇ ਹੋਈ ਬੈਠਕ ਵੀ ਬੇਸਿੱਟਾ ਰਹੀ। ਇਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ, ਯੋਗਿੰਦਰ ਯਾਦਵ ਅਤੇ ਰਾਕੇਸ਼ ਟਿਕੈਤ ਸਣੇ 11 ਕਿਸਾਨ ਆਗੂ ਮੀਟਿੰਗ ਵਿਚ ਸ਼ਾਮਲ ਹੋਣ ਲਈ ਪਹੁੰਚੇ ਸਨ।
Karnal Mini Secretariat Gherao
ਹੋਰ ਪੜ੍ਹੋ: ਦੁਬਈ ਦਾ ‘ਗੋਲਡਨ ਵੀਜ਼ਾ’ ਹਾਸਲ ਕਰਨ ਵਾਲੇ ਦੁਨੀਆਂ ਦੇ ਪਹਿਲੇ ਗੌਲਫ਼ਰ ਬਣੇ ਜੀਵ ਮਿਲਖਾ ਸਿੰਘ
ਕਰੀਬ 3 ਘੰਟੇ ਚਲੀ ਇਸ ਬੈਠਕ ’ਚ ਕੀ ਗੱਲਬਾਤ ਹੋਈ ਹੈ, ਇਸ ਨੂੰ ਕਿਸਾਨ ਆਗੂਆਂ ਵਲੋਂ ਪ੍ਰੈੱਸ ਕਾਨਫਰੰਸ ਕਰ ਕੇ ਦਸਿਆ ਗਿਆ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੱਸਿਆ ਕਿ ਕਈ ਦੌਰ ਦੀ ਗੱਲਬਾਤ ਮਗਰੋਂ ਵੀ ਪ੍ਰਸ਼ਾਸਨ ਅੜਿਆ ਹੈ। ਸਰਕਾਰ, ਕਰਨਾਲ ਲਾਠੀਚਾਰਜ (Karnal lathicharge) ਸਮੇਂ ਦੇ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸ. ਡੀ. ਐਮ.) ਆਯੁਸ਼ ਸਿਨਹਾ ਨੂੰ ਸਸਪੈਂਡ ਕਰਨ ਅਤੇ ਉਹਨਾਂ ਵਿਰੁਧ ਮਾਮਲਾ ਦਰਜ ਕਰਨ ਲਈ ਤਿਆਰ ਨਹੀਂ ਹੈ।
Mobile internet, SMS service suspension extended in Karnal
ਹੋਰ ਪੜ੍ਹੋ: ਕੱਚੇ ਅਧਿਆਪਕਾਂ ਦੇ ਸੰਘਰਸ਼ ਅੱਗੇ ਝੁਕੀ ਸਰਕਾਰ, ਮੰਗਾਂ ਦੇ ਹੱਕ ਵਿਚ ਨੋਟੀਫ਼ੀਕੇਸ਼ਨ ਕੀਤਾ ਜਾਰੀ
ਇਸ ਲਈ ਕਰਨਾਲ ’ਚ ਮਿੰਨੀ ਸਕੱਤਰੇਤ (Karnal Mini Secretariat Gherao) ਅੱਗੇ ਸਾਡਾ ਧਰਨਾ ਜਾਰੀ ਰਹੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਆਯੁਸ਼ ਸਿਨਹਾ ਵਿਰੁਧ ਕਾਰਵਾਈ ਕਰਨਾ ਸਾਡੀ ਸੱਭ ਤੋਂ ਪਹਿਲੀ ਮੰਗ ਹੈ। ਸਰਕਾਰ ਕਾਰਵਾਈ ਕਰਨ ਲਈ ਸਹਿਮਤ ਨਹੀਂ ਹੈ, ਜਿਸ ਕਾਰਨ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ।