
ਖੱਟਰ ਦੇ ਆਦੇਸ਼ ਦੇਣ ਕਰ ਕੇ ਹੀ ਨਹੀਂ ਹੋ ਰਹੀ SDM ਵਿਰੁੱਧ ਕਾਰਵਾਈ
ਕਰਨਾਲ: ਕਰਨਾਲ ਲਾਠੀਚਾਰਜ ਦੇ ਵਿਰੋਧ ਵਿਚ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਡੇਰਾ ਲਗਾ ਲਿਆ ਹੈ। ਇਹ ਪ੍ਰਦਰਸ਼ਨ ਤੀਜੇ ਦਿਨ ਵੀ ਜਾਰੀ ਹੈ ਕੇ ਕਿਸਾਨ ਐਸਡੀਐਮ ਆਯੂਸ਼ ਸਿੰਘ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਸਿਆਸੀ ਪਾਰਟੀਆਂ ਵੀ ਇਸ ਮਾਮਲੇ ਵਿਚ ਅਪਣੇ ਬਿਆਨ ਦੇ ਰਹੀਆਂ ਹਨ ਅਤੇ ਇੱਕ ਦੂਜੇ 'ਤੇ ਦੋਸ਼ ਲਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ।
Manohar Lal Khattar
ਇਸ ਕੜੀ ਵਿਚ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦੋਸ਼ ਲਾਇਆ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਸਡੀਐਮ ਨੂੰ ਕਿਸਾਨਾਂ ਦਾ ਸਿਰ ਫੋੜਣ ਦੇ ਹੁਕਮ ਦਿੱਤੇ ਸਨ। ਇਸੇ ਕਾਰਨ ਇਸ ਅਧਿਕਾਰੀ ਵਿਰੁੱਧ ਕੋਈ ਕਾਰਵਾਈ ਨਹੀਂ ਹੋਈ। ਇੱਕ ਵੀਡੀਓ ਸਾਂਝਾ ਕਰਦਿਆਂ ਉਨ੍ਹਾਂ ਨੇ ਟਵੀਟ ਕੀਤਾ ਕਿ ਕਰਨਾਲ ਲਾਠੀਚਾਰਜ ਦੀ ਸੱਚਾਈ ਸਭ ਦੇ ਸਾਹਮਣੇ ਆ ਗਈ ਹੈ।
करनाल लाठीचार्ज का सच सामने आ ही गया !
— Randeep Singh Surjewala (@rssurjewala) September 9, 2021
किसानों के सर फोड़ने का आदेश करनाल के SDM को मुख्य मंत्री ने दिया - इसीलिए अधिकारी पर कार्यवाही नही हो रही।
देखिए और जानिये -????#FarmersProtest pic.twitter.com/CBgk3XpAjJ
ਕਿਸਾਨਾਂ ਦੇ ਬਿਜਲੀ ਕੱਟ ਅਤੇ ਇੰਟਰਨੈਟ ਬੰਦ ਹੋਣ ਕਾਰਨ ਕਿਸਾਨ ਝੁਕਣਗੇ ਨਹੀਂ। ਸਰਕਾਰ ਗੱਲ ਕਰਨ ਦੀ ਬਜਾਏ ਉਹਨਾਂ ਨੂੰ ਦਬਾ ਰਹੀ ਹੈ। ਮੋਦੀ, ਖੱਟਰ ਦੀ ਪੋਲ ਖੁੱਲ੍ਹ ਗਈ ਹੈ। ਸੁਰਜੇਵਾਲ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਹੈ। ਦੱਸ ਦਈਏ ਕਿ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿਚ ਐਸਪੀ ਇਹ ਕਹਿੰਦਾ ਹੋਇਆ ਦਿਖਾਈ ਦੇ ਰਿਹਾ ਹੈ ਕਿ ਜੋ ਵੀ ਲਾਠੀਚਾਰਜ ਦੀ ਘਟਨਾ ਵਾਪਰਦੀ ਹੈ, ਉਹ ਸਰਕਾਰੀ ਆਦੇਸ਼ਾਂ ਦੇ ਤਹਿਤ ਕੀਤੀ ਜਾਂਦੀ ਹੈ।