
ਕੁੱਝ ਕੁੱਤਿਆਂ ਨੂੰ ਜ਼ਿੰਦਾ ਦਫਨਾਇਆ
ਕਰਨਾਟਕ ਵਿੱਚ ਹਾਲ ਹੀ ਵਿੱਚ 150 ਦੇ ਕਰੀਬ ਬਾਂਦਰਾਂ ਨੂੰ ਮਾਰਨ ਦੀ ਘਟਨਾ ਤੋਂ ਬਾਅਦ ਭਾਰੀ ਹੰਗਾਮਾ ਹੋਇਆ ਸੀ। ਵਿਵਾਦ ਅਜੇ ਪੂਰੀ ਤਰ੍ਹਾਂ ਸੁਲਝਿਆ ਵੀ ਨਹੀਂ ਸੀ ਕਿ ਹੁਣ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰਨ (Shame on humanity: poisoned 100 helpless dogs ) ਦਾ ਮਾਮਲਾ ਸਾਹਮਣੇ ਆ ਗਿਆ ਹੈ।
Dogs
ਸ਼ਿਵਮੋਗਾ ਵਿੱਚ 100 ਤੋਂ ਵੱਧ ਕੁੱਤਿਆਂ ਨੂੰ ਪਹਿਲਾਂ ਜ਼ਹਿਰ ਦੇ ਕੇ ਮਾਰਿਆ ਗਿਆ ਅਤੇ ਫਿਰ ਦਫਨਾ ਦਿੱਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਝ ਜੀਵਤ ਕੁੱਤਿਆਂ (Shame on humanity: poisoned 100 helpless dogs ਨੂੰ ਵੀ ਦਫਨਾਇਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਗ੍ਰਾਮ ਪੰਚਾਇਤ ਦੇ ਇੱਕ ਅਧਿਕਾਰੀ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ।
ਹੋਰ ਵੀ ਪੜ੍ਹੋ: ਬੀਮਾਰ ਪਤਨੀ ਨੂੰ ਮੋਢਿਆ 'ਤੇ ਚੁੱਕ ਕੇ ਹਸਪਤਾਲ ਲੈ ਕੇ ਗਿਆ ਬਜ਼ੁਰਗ ਪਤੀ, ਪਰ ਨਹੀਂ ਬਚਾ ਸਕਿਆ ਜਾਨ
In dogs
ਸਥਾਨਕ ਪਸ਼ੂ ਅਧਿਕਾਰ ਕਾਰਕੁੰਨਾਂ ਦੀ ਸ਼ਿਕਾਇਤ 'ਤੇ ਕੰਬਾਦਲ ਹੋਸੂਰ ਗ੍ਰਾਮ ਪੰਚਾਇਤ ਦੇ ਅਧਿਕਾਰੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਸੁਪਰਡੈਂਟ ਲਕਸ਼ਮੀ ਪ੍ਰਸਾਦ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਕੁੱਤਿਆਂ (Shame on humanity: poisoned 100 helpless dogs ਨੂੰ ਮਾਰਨ ਦਾ ਆਦੇਸ਼ ਗ੍ਰਾਮ ਪੰਚਾਇਤ ਨੇ ਦਿੱਤਾ ਸੀ।
Helpless Dogs
ਐਸਪੀ ਪ੍ਰਸਾਦ ਨੇ ਕਿਹਾ ਕਿ ਇਸ ਮਾਮਲੇ ਵਿੱਚ ਪਸ਼ੂਆਂ ਦੇ ਡਾਕਟਰਾਂ ਦੀ ਟੀਮ ਤੋਂ ਮੌਤ ਦੇ ਕਾਰਨਾਂ ਬਾਰੇ ਰਿਪੋਰਟ ਮੰਗੀ ਗਈ ਹੈ। ਰਿਪੋਰਟ ਦੇ ਆਧਾਰ 'ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪਸ਼ੂ ਬਚਾਅ ਕਲੱਬ ਦੇ ਕਾਰਕੁਨਾਂ ਨੇ ਦੋਸ਼ ਲਾਇਆ ਕਿ ਗ੍ਰਾਮ ਪੰਚਾਇਤ ਦੇ ਅਧਿਕਾਰੀਆਂ ਨੇ ਇੱਕ ਨਿੱਜੀ ਕੰਪਨੀ ਨੂੰ ਕੁੱਤਿਆਂ ਨੂੰ ਮਾਰਨ ਦਾ ਠੇਕਾ ਦਿੱਤਾ ਹੈ। ਪ੍ਰਾਈਵੇਟ ਕੰਪਨੀ ਨੇ ਇਲਾਕੇ ਦੇ ਕੁਝ ਕੁੱਤਿਆਂ ਨੂੰ ਜ਼ਿੰਦਾ ਦੱਬ ਦਿੱਤਾ ਅਤੇ ਬਾਕੀ ਕੁੱਤਿਆਂ ਨੂੰ ਜ਼ਹਿਰ ਦੇ (Shame on humanity: poisoned 100 helpless dogs ਕੇ ਦਫਨਾ ਦਿੱਤਾ।
ਹੋਰ ਵੀ ਪੜ੍ਹੋ: ਸ੍ਰੀ ਗੁਰੂ ਰਾਮਦਾਸ ਜੀ ਦੇ ਜੋਤਿ-ਜੋਤ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈਆਂ ਸੰਗਤਾਂ