
11 ਸਤੰਬਰ ਨੂੰ ਕੋਈ ਅਧਿਕਾਰਤ ਮਨੋਰੰਜਨ ਪ੍ਰੋਗਰਾਮ ਨਹੀਂ ਹੋਵੇਗਾ।
ਨਵੀਂ ਦਿੱਲੀ: ਭਾਰਤ ਨੇ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਦਿਹਾਂਤ ਤੋਂ ਬਾਅਦ ਉਹਨਾਂ ਦੇ ਸਨਮਾਨ ਵਿਚ 1 ਦਿਨ (11 ਸਤੰਬਰ ਐਤਵਾਰ) ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦਿਨ ਉਹਨਾਂ ਸਾਰੀਆਂ ਇਮਾਰਤਾਂ 'ਤੇ ਤਿਰੰਗਾ ਅੱਧਾ ਝੁਕਿਆ ਰਹੇਗਾ ਜਿੱਥੇ ਇਹ ਲਹਿਰਾਇਆ ਜਾਂਦਾ ਹੈ ਅਤੇ ਕੋਈ ਅਧਿਕਾਰਤ ਮਨੋਰੰਜਨ ਪ੍ਰੋਗਰਾਮ ਨਹੀਂ ਹੋਵੇਗਾ। ਦੱਸ ਦੇਈਏ ਕਿ ਮਹਾਰਾਣੀ ਐਲਿਜ਼ਾਬੈਥ II ਦਾ ਵੀਰਵਾਰ ਨੂੰ 96 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ।