
ਸੂਤਰਾਂ ਦੇ ਹਵਾਲੇ ਤੋਂ ਦਸਿਆ ਗਿਆ ਕਿ ਅਯੁੱਧਿਆ 'ਚ ਚੱਲ ਰਹੀ ਬੈਠਕ ਦੌਰਾਨ ਇਹ ਫ਼ੈਸਲਾ ਕੀਤਾ ਗਿਆ
ਨਵੀਂ ਦਿੱਲੀ: ਅਯੁੱਧਿਆ ਵਿਚ ਰਾਮ ਮੰਦਰ ਦਾ ਉਦਘਾਟਨ ਅਗਲੇ ਸਾਲ 22 ਜਨਵਰੀ ਨੂੰ ਹੋਵੇਗਾ। ਮੀਡੀਆ ਰੀਪੋਰਟਾਂ ਵਿਚ ਸੂਤਰਾਂ ਦੇ ਹਵਾਲੇ ਤੋਂ ਦਸਿਆ ਗਿਆ ਕਿ ਅਯੁੱਧਿਆ 'ਚ ਚੱਲ ਰਹੀ ਬੈਠਕ ਦੌਰਾਨ ਫ਼ੈਸਲਾ ਕੀਤਾ ਗਿਆ ਹੈ ਕਿ 22 ਜਨਵਰੀ 2024 ਨੂੰ ਅਯੁੱਧਿਆ ਵਿਚ ਰਾਮ ਮੰਦਰ ਦਾ ਉਦਘਾਟਨ ਕੀਤਾ ਜਾਵੇਗਾ। ਇਸ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰਨਗੇ।
ਇਹ ਵੀ ਪੜ੍ਹੋ: 82.65 ਕਰੋੜ ਦੀ ਲਾਗਤ ਨਾਲ ਖੰਨਾ ਰਜਬਾਹੇ ਨੂੰ ਕੀਤਾ ਜਾਵੇਗਾ ਪੱਕਾ: ਮੀਤ ਹੇਅਰ
ਖ਼ਬਰਾਂ ਅਨੁਸਾਰ ਇਹ ਵੀ ਕਿਹਾ ਜਾ ਰਿਹਾ ਹੈ ਕਿ ਨੇ ਮੰਦਰ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਰਾਮ ਲਾਲਾ ਦੇ ਪ੍ਰਕਾਸ਼ ਤੋਂ ਇਕ ਹਫ਼ਤਾ ਪਹਿਲਾਂ ਪੂਜਾ ਆਰੰਭ ਹੋਵੇਗੀ। ਅਯੁੱਧਿਆ 'ਚ ਭਗਵਾਨ ਰਾਮ ਦੇ ਪ੍ਰਾਣ ਪ੍ਰਤੀਸਥਾ ਮਹਾਉਤਸਵ ਨੂੰ ਲੈ ਕੇ ਚੱਲ ਰਹੀ ਮੈਰਾਥਨ ਬੈਠਕ 'ਚ ਕਈ ਅਹਿਮ ਫ਼ੈਸਲੇ ਵੀ ਲਏ ਗਏ।
ਇਹ ਵੀ ਪੜ੍ਹੋ: ਚੰਡੀਗੜ੍ਹ: ਪੰਜਾਬ ਆਰਮਡ ਪੁਲਿਸ ਦੀ ਤੋਪ ਚੋਰੀ ਕਰਨ ਦੇ ਦੋਸ਼ 'ਚ 3 ਗ੍ਰਿਫ਼ਤਾਰ, 4 ਮਹੀਨਿਆਂ ਬਾਅਦ ਹੋਇਆ ਖੁਲਾਸਾ
ਦਸਿਆ ਜਾ ਰਿਹਾ ਹੈ ਕਿ ਰਾਮ ਮੰਦਰ ਦੇ ਉਦਘਾਟਨ ਮੌਕੇ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਕਈ ਹੋਰ ਜਾਣੇ-ਪਛਾਣੇ ਲੋਕ ਅਤੇ ਸੰਤ ਮੌਜੂਦ ਰਹਿਣਗੇ। ਇਸ ਤੋਂ ਪਹਿਲਾਂ ਹਾਲ ਹੀ ਵਿਚ ਸੀ.ਐਮ. ਯੋਗੀ ਅਯੁੱਧਿਆ ਗਏ ਸਨ ਅਤੇ ਰਾਮ ਮੰਦਰ ਦੇ ਨਿਰਮਾਣ ਕਾਰਜ ਦਾ ਨਿਰੀਖਣ ਕੀਤਾ ਸੀ। ਇਸ ਤੋਂ ਪਹਿਲਾਂ ਵੀ ਅਜਿਹੀਆਂ ਖਬਰਾਂ ਆਈਆਂ ਸਨ ਕਿ ਅਗਲੇ ਸਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੰਦਰ ਦਾ ਉਦਘਾਟਨ ਹੋ ਸਕਦਾ ਹੈ।