Delhi News: ਫਿਰ ਪਟਾਕਿਆਂ ਤੋਂ ਬਿਨਾਂ ਹੋਵੇਗੀ ਦੀਵਾਲੀ, ਸਰਕਾਰ ਨੇ 1 ਜਨਵਰੀ ਤੱਕ ਪਟਾਕਿਆਂ ਦੇ ਨਿਰਮਾਣ ਅਤੇ ਆਨਲਾਈਨ ਵਿਕਰੀ 'ਤੇ ਲਗਾਈ ਪਾਬੰਦੀ
Published : Sep 9, 2024, 3:38 pm IST
Updated : Sep 9, 2024, 6:36 pm IST
SHARE ARTICLE
Delhi government bans use of firecrackers in delhi News
Delhi government bans use of firecrackers in delhi News

Delhi News: ਕੇਜਰੀਵਾਲ ਸਰਕਾਰ ਦੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਸਖ਼ਤ ਹੁਕਮ

Delhi government bans use of firecrackers in delhi News: ਦਿੱਲੀ ਸਰਕਾਰ ਨੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ 1 ਜਨਵਰੀ ਤੱਕ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। 

ਇਸ ਦੇ ਲਈ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਨਿਰਦੇਸ਼ ਦਿੱਤੇ ਹਨ। ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਿੱਲੀ 'ਚ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਰਹੇਗੀ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਵਿੱਚ ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਕੇਜਰੀਵਾਲ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।

1 ਜਨਵਰੀ 2025 ਤੱਕ ਪਟਾਕਿਆਂ ਦੀ ਆਨਲਾਈਨ ਵਿਕਰੀ ਅਤੇ ਡਿਲੀਵਰੀ 'ਤੇ ਵੀ ਪਾਬੰਦੀ ਰਹੇਗੀ। ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਦਿੱਲੀ ਪੁਲਿਸ, ਡੀਪੀਸੀਸੀ ਅਤੇ ਮਾਲ ਵਿਭਾਗ ਦੇ ਸਹਿਯੋਗ ਨਾਲ ਇੱਕ ਕਾਰਜ ਯੋਜਨਾ ਬਣਾਈ ਜਾਵੇਗੀ। ਸਰਕਾਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ 21 ਫੋਕਸ ਪੁਆਇੰਟਾਂ 'ਤੇ ਆਧਾਰਿਤ ਸਰਦ ਰੁੱਤ ਕਾਰਜ ਯੋਜਨਾ ਤਿਆਰ ਕਰ ਰਹੀ ਹੈ।

ਵਿੰਟਰ ਐਕਸ਼ਨ ਪਲਾਨ ਤਿਆਰ 
ਇਸ ਤੋਂ ਪਹਿਲਾਂ ਵੀਰਵਾਰ ਨੂੰ ਗੋਪਾਲ ਰਾਏ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਕ ਵੀਡੀਓ ਸ਼ੇਅਰ ਕੀਤਾ ਸੀ ਸਰਦੀਆਂ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ 21 ਬਿੰਦੂਆਂ ’ਤੇ ਆਧਾਰਿਤ ਸਰਦ ਰੁੱਤ ਕਾਰਜ ਯੋਜਨਾ ਬਣਾਈ ਜਾਵੇਗੀ। ਉਨ੍ਹਾਂ ਸਾਰੇ ਵਿਭਾਗਾਂ ਨਾਲ ਮੀਟਿੰਗ ਕੀਤੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement