Jammu Kashmir: ਨੌਸ਼ਹਿਰਾ 'ਚ ਅਤਿਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਸੁਰੱਖਿਆ ਬਲਾਂ ਨੇ 2 ਅਤਿਵਾਦੀ ਕੀਤੇ ਢੇਰ
Published : Sep 9, 2024, 8:09 am IST
Updated : Sep 9, 2024, 8:09 am IST
SHARE ARTICLE
file photo
file photo

Jammu Kashmir: ਵੱਡੀ ਮਾਤਰਾ 'ਚ ਯੁੱਧ ਸਮੱਗਰੀ ਕੀਤੀ ਗਈ ਬਰਾਮਦ 

 

ਸ਼੍ਰੀਨਗਰ- ਜੰਮੂ-ਕਸ਼ਮੀਰ 'ਚ ਅਤਿਵਾਦੀਆਂ ਖਿਲਾਫ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਪਰ ਅਤਿਵਾਦੀ ਆਪਣੀਆਂ ਗਤੀਵਿਧੀਆਂ ਤੋਂ ਬਾਜ਼ ਨਹੀਂ ਆ ਰਹੇ ਹਨ। ਹਾਲਾਂਕਿ ਸੁਰੱਖਿਆ ਬਲ ਅੱਤਵਾਦੀਆਂ ਨੂੰ ਮੂੰਹਤੋੜ ਜਵਾਬ ਦੇ ਰਹੇ ਹਨ। ਤਾਜ਼ਾ ਮਾਮਲਾ ਨੌਸ਼ਹਿਰਾ ਦੇ ਆਮ ਇਲਾਕੇ ਦਾ ਹੈ, ਜਿੱਥੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਦੋ ਅਤਿਵਾਦੀ ਮਾਰੇ ਗਏ ਹਨ।

ਵ੍ਹਾਈਟ ਨਾਈਟ ਕੋਰ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਦਿੱਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਘੁਸਪੈਠ ਦੀ ਸੰਭਾਵਿਤ ਕੋਸ਼ਿਸ਼ ਬਾਰੇ ਖੁਫੀਆ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਤੋਂ ਮਿਲੇ ਇਨਪੁਟਸ ਦੇ ਆਧਾਰ 'ਤੇ, ਨੌਸ਼ਹਿਰਾ ਦੇ ਲਾਮ ਦੇ ਆਮ ਖੇਤਰ ਵਿਚ 8 ਸਤੰਬਰ ਦੀ ਅੱਧੀ ਰਾਤ ਨੂੰ ਭਾਰਤੀ ਫੌਜ ਦੁਆਰਾ ਘੁਸਪੈਠ ਵਿਰੋਧੀ ਮੁਹਿੰਮ ਚਲਾਈ ਗਈ ਸੀ।

2 ਅਤਿਵਾਦੀ ਮਾਰੇ ਗਏ ਹਨ ਅਤੇ ਵੱਡੀ ਮਾਤਰਾ 'ਚ ਯੁੱਧ ਸਮੱਗਰੀ ਬਰਾਮਦ ਕੀਤੀ ਗਈ ਹੈ। ਆਪਰੇਸ਼ਨ ਜਾਰੀ ਹੈ।

ਇਸ ਤੋਂ ਪਹਿਲਾਂ 2 ਸਤੰਬਰ ਨੂੰ ਵੀ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਮੁਕਾਬਲੇ ਦੌਰਾਨ ਜੰਮੂ-ਕਸ਼ਮੀਰ ਦੇ ਸੁੰਜਵਾਂ ਮਿਲਟਰੀ ਸਟੇਸ਼ਨ 'ਤੇ ਅਤਿਵਾਦੀਆਂ ਨੇ ਗੋਲੀਬਾਰੀ ਕੀਤੀ। ਇਸ ਮੁਕਾਬਲੇ ਵਿੱਚ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਸੀ।

ਇਸ ਤੋਂ ਪਹਿਲਾਂ 29 ਅਗਸਤ ਨੂੰ ਕੁਪਵਾੜਾ 'ਚ ਅਤਿਵਾਦੀਆਂ ਖਿਲਾਫ ਚਲਾਈ ਗਈ ਕਾਰਵਾਈ 'ਚ 3 ਅਤਿਵਾਦੀ ਮਾਰੇ ਗਏ ਸਨ। ਇਸ ਦੌਰਾਨ ਮਾਛਿਲ ਅਤੇ ਤੰਗਧਾਰ 'ਚ ਦੋ ਅਤਿਵਾਦੀ ਮਾਰੇ ਗਏ। ਇਹ ਆਪਰੇਸ਼ਨ ਵੀ 28 ਤੋਂ 29 ਅਗਸਤ ਦੀ ਰਾਤ ਨੂੰ ਸ਼ੁਰੂ ਹੋਇਆ ਸੀ।

14 ਅਗਸਤ ਨੂੰ ਕੈਪਟਨ ਦੀਪਕ ਸਿੰਘ ਦੋਦਾ ਵਿੱਚ ਸ਼ਹੀਦ ਹੋ ਗਏ ਸਨ। ਇਸ ਮੁਕਾਬਲੇ ਦੌਰਾਨ ਇੱਕ ਅਤਿਵਾਦੀ ਵੀ ਮਾਰਿਆ ਗਿਆ। ਇਸ ਤੋਂ ਪਹਿਲਾਂ 16 ਜੁਲਾਈ ਨੂੰ ਡੋਡਾ 'ਚ ਵੱਡਾ ਮੁਕਾਬਲਾ ਹੋਇਆ ਸੀ, ਜਿਸ 'ਚ ਕੈਪਟਨ ਸਮੇਤ 5 ਜਵਾਨ ਸ਼ਹੀਦ ਹੋ ਗਏ ਸਨ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement