
ਵੈਬਸਾਈਟ awards.gov.in ਉੱਤੇ ਕਰੋ ਅਪਲਾਈ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਪਦਮ ਪੁਰਸਕਾਰਾਂ ਲਈ ਪ੍ਰੇਰਣਾਦਾਇਕ ਹਸਤੀਆਂ ਨੂੰ ਨਾਮਜ਼ਦ ਕਰਨ ਦੀ ਅਪੀਲ ਕੀਤੀ ਹੈ। ਨਾਮਜ਼ਦਗੀ ਦੀ ਆਖਰੀ ਮਿਤੀ 15 ਸਤੰਬਰ ਹੈ। ਪ੍ਰਧਾਨ ਮੰਤਰੀ ਨੇ ਕਈ ਨਾਮਜ਼ਦਗੀਆਂ ਪ੍ਰਾਪਤ ਕਰਨ 'ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਦਹਾਕੇ ਵਿੱਚ ਸਰਕਾਰ ਨੇ ਜ਼ਮੀਨੀ ਪੱਧਰ ਦੇ ਅਣਗਿਣਤ ਲੋਕਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੁਰਸਕਾਰ ਜੇਤੂਆਂ ਦੀ ਜੀਵਨ ਯਾਤਰਾ ਨੇ ਅਣਗਿਣਤ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ। ਪੁਰਸਕਾਰ ਲਈ ਚੋਣ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਭਾਗੀਦਾਰੀ ਬਣਾਉਣ ਲਈ, ਸਰਕਾਰ ਲੋਕਾਂ ਨੂੰ ਵੱਖ-ਵੱਖ ਪਦਮ ਪੁਰਸਕਾਰਾਂ ਲਈ ਹੋਰ ਵਿਅਕਤੀਆਂ ਨੂੰ ਨਾਮਜ਼ਦ ਕਰਨ ਦੀ ਅਪੀਲ ਕਰ ਰਹੀ ਹੈ। ਨਾਮਜ਼ਦਗੀਆਂ awards.gov.in 'ਤੇ ਕੀਤੀਆਂ ਜਾ ਸਕਦੀਆਂ ਹਨ।