ਕੇਰਲਾ HC ਦਾ ਕੇਂਦਰ ਨੂੰ ਸਵਾਲ- ਕੋਰੋਨਾ ਵੈਕਸੀਨ ਸਰਟੀਫਿਕੇਟ 'ਤੇ ਪ੍ਰਧਾਨ ਮੰਤਰੀ ਦੀ ਤਸਵੀਰ ਕਿਉਂ?
Published : Oct 9, 2021, 2:18 pm IST
Updated : Oct 9, 2021, 2:18 pm IST
SHARE ARTICLE
Kerala HC sends notice to Centre over PM Modi's Photo on Vaccine Certificate
Kerala HC sends notice to Centre over PM Modi's Photo on Vaccine Certificate

ਪਟੀਸ਼ਨਕਰਤਾ ਨੇ ਕਿਹਾ, ਸਰਟੀਫਿਕੇਟ ਵਿਚ ਪ੍ਰਧਾਨ ਮੰਤਰੀ ਦੀ ਤਸਵੀਰ ਦਾ ਕੋਈ ਮਤਲਬ ਨਹੀਂ ਹੈ।

 

ਕੋੱਟਯਾਮ: ਕੇਰਲਾ ਹਾਈ ਕੋਰਟ (Kerala High Court) ਨੇ ਕੋਰੋਨਾ ਵੈਕਸੀਨ ਸਰਟੀਫਿਕੇਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੀ ਤਸਵੀਰ ਦੇ ਸਬੰਧ ਵਿਚ ਕੇਂਦਰ ਸਰਕਾਰ ਨੂੰ ਨੋਟਿਸ (Notice) ਭੇਜਿਆ ਹੈ। ਕੇਰਲ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਨੋਟਿਸ ਭੇਜ ਕੇ ਉਸ ਪਟੀਸ਼ਨ 'ਤੇ ਜਵਾਬ ਮੰਗਿਆ, ਜਿਸ ਵਿਚ ਪੀਐਮ ਮੋਦੀ ਦੀ ਤਸਵੀਰ ਤੋਂ ਬਿਨ੍ਹਾਂ ਕੋਰੋਨਾ ਟੀਕਾਕਰਨ ਸਰਟੀਫਿਕੇਟ ਮੰਗਿਆ ਗਿਆ ਸੀ।

ਹੋਰ ਪੜ੍ਹੋ: ਨਵਜੋਤ ਸਿੱਧੂ ਨੇ ਖ਼ਤਮ ਕੀਤੀ ਭੁੱਖ ਹੜਤਾਲ, ਕਿਹਾ ਸੱਚ ਦੀ ਸਦਾ ਫ਼ਤਿਹ ਹੋਵੇਗੀ

Kerala HCKerala HC

ਕੋੱਟਯਾਮ ਦੇ ਵਸਨੀਕ ਐਮ ਪੀਟਰ ਨੇ ਦਲੀਲ ਦਿੱਤੀ ਕਿ ਮੌਜੂਦਾ ਟੀਕਾ ਸਰਟੀਫਿਕੇਟ (Photo on Vaccine Certificate) ਇੱਕ ਨਾਗਰਿਕ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ ਅਤੇ ਉਨਾਂ ਨੇ ਪ੍ਰਧਾਨ ਮੰਤਰੀ ਦੀ ਫੋਟੋ ਤੋਂ ਬਿਨ੍ਹਾਂ ਸਰਟੀਫਿਕੇਟ ਦੀ ਮੰਗ ਕੀਤੀ ਹੈ। ਪਟੀਸ਼ਨ (Petition) ਦਾਇਰ ਕਰਨ ਤੋਂ ਬਾਅਦ ਜਸਟਿਸ ਪੀਬੀ ਸੁਰੇਸ਼ ਕੁਮਾਰ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ 2 ਹਫ਼ਤਿਆਂ ਦੇ ਅੰਦਰ ਆਪਣੇ ਵਿਚਾਰ ਦਾਇਰ ਕਰਨ। ਪਟੀਸ਼ਨਰ ਨੇ ਅਮਰੀਕਾ, ਇੰਡੋਨੇਸ਼ੀਆ, ਇਜ਼ਰਾਈਲ, ਜਰਮਨੀ ਸਮੇਤ ਕਈ ਦੇਸ਼ਾਂ ਤੋਂ ਟੀਕਾਕਰਣ ਸਰਟੀਫਿਕੇਟ ਵੀ ਜਮ੍ਹਾਂ ਕਰਵਾਏ, ਜਿਸ ਵਿਚ ਕਿਹਾ ਗਿਆ ਹੈ ਕਿ ਉਹ ਸਰਟੀਫਿਕੇਟ ਵਿਚ ਸਾਰੀ ਲੋੜੀਂਦੀ ਜਾਣਕਾਰੀ ਰੱਖਦੇ ਹਨ ਨਾ ਕਿ ਸਰਕਾਰ ਦੇ ਮੁਖੀਆਂ ਦੀਆਂ ਤਸਵੀਰਾਂ।

ਹੋਰ ਪੜ੍ਹੋ: ਆਰਯਨ ਖਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ BYJU's ਨੇ ਸ਼ਾਹਰੁਖ ਖਾਨ ਦੇ ਸਾਰੇ ਇਸ਼ਤਿਹਾਰਾਂ ’ਤੇ ਲਗਾਈ ਰੋਕ

PM Modi's Photo on Corona Vaccine CertificatePM Modi's Photo on Corona Vaccine Certificate

ਹੋਰ ਪੜ੍ਹੋ: ਆਸਟ੍ਰੇਲੀਆ, ਕੈਨੇਡਾ, ਨਿਊਜ਼ੀਲੈਂਡ ਵਰਗੇ ਦੇਸ਼ਾਂ 'ਚ ਪੱਕੇ ਹੋਣ ਦਾ ਜਾਣੋ ਕੀ ਹੈ ਤਰੀਕਾ

ਪਟੀਸ਼ਨਕਰਤਾ ਨੇ ਇਹ ਵੀ ਕਿਹਾ ਕਿ ਉਸ ਨੂੰ ਇਹ ਸਰਟੀਫਿਕੇਟ ਆਪਣੇ ਨਾਲ ਕਈ ਥਾਵਾਂ 'ਤੇ ਲੈ ਕੇ ਜਾਣਾ ਹੈ ਅਤੇ ਸਰਟੀਫਿਕੇਟ ਵਿਚ ਪ੍ਰਧਾਨ ਮੰਤਰੀ ਦੀ ਤਸਵੀਰ ਦਾ ਕੋਈ ਮਤਲਬ ਨਹੀਂ ਹੈ। ਪਟੀਸ਼ਨਕਰਤਾ ਨੇ ਐਡਵੋਕੇਟ ਅਜੀਤ ਜੋਇ ਰਾਹੀਂ ਦਾਇਰ ਪਟੀਸ਼ਨ ਵਿਚ ਕਿਹਾ ਕਿ ਮਹਾਂਮਾਰੀ (Coronavirus) ਵਿਰੁੱਧ ਲੜਾਈ ਨੂੰ ਇੱਕ ਲੋਕ ਸੰਪਰਕ ਅਤੇ ਮੀਡੀਆ ਮੁਹਿੰਮ ਵਿਚ ਬਦਲ ਦਿੱਤਾ ਗਿਆ ਹੈ। ਇਸ ਤੋਂ ਇਹ ਲੱਗਦਾ ਹੈ ਕਿ ਇਹ ਵਨ ਮੈਨ ਸ਼ੋਅ (One Man Show) ਹੈ ਅਤੇ ਸਮੁੱਚੀ ਮੁਹਿੰਮ ਇੱਕ ਵਿਅਕਤੀ ਨੂੰ ਪੇਸ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੀਐਮ ਮੋਦੀ ਦੀ ਫੋਟੋ ਤੋਂ ਬਿਨ੍ਹਾਂ ਟੀਕੇ ਦਾ ਸਰਟੀਫਿਕੇਟ ਲੈਣ ਦਾ ਪੂਰਾ ਅਧਿਕਾਰ ਹੈ।

Location: India, Kerala, kottayam

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement