
'15 ਨੂੰ ਦੁਸ਼ਹਿਰੇ ਵਾਲੇ ਦਿਨ ਪੀਐਮ ਮੋਦੀ ਤੇ ਅਮਿਤ ਸ਼ਾਹ ਦੇ ਫੂਕੇ ਜਾਣ ਪੁਤਲੇ'
ਲਖੀਮਪੁਰ: ਯੂ. ਪੀ. ਦੇ ਲਖੀਮਪੁਰ-ਖੀਰੀ ਵਿਚ ਹੋਈ ਘਟਨਾ ਦੇ ਸਬੰਧ ਵਿਚ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਦੇਰ ਨੂੰ ਲੈ ਕੇ ਸ਼ਨੀਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚੇ ਨੇ ਯੋਗੀ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਨੇ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਅਤੇ ਕੇਂਦਰੀ ਮੰਤਰੀ ਨੂੰ 11 ਅਕਤੂਬਰ ਤੱਕ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ।
No Samyukt Kisan Morcha
ਹੋਰ ਵੀ ਪੜ੍ਹੋ: ਕੋਲੇ ਦੀ ਘਾਟ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ
ਇਸ ਦੇ ਚਲਦੇ ਸੰਯੁਕਤ ਕਿਸਾਨ ਮੋਰਚਾ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ 5 ਪ੍ਰੋਗਰਾਮਾਂ ਦਾ ਐਲਾਨ ਕੀਤਾ ਹੈ, ਜਿਸ ਵਿੱਚ ਸਭ ਤੋਂ ਪਹਿਲਾਂ ਲਖੀਮਪੁਰ ਘਟਨਾ ਨੂੰ ਲੈ ਕੇ 12 ਅਕਤੂਬਰ ਨੂੰ ਸ਼ਹੀਦ ਕਿਸਾਨਾਂ ਦੇ ਅੰਤਿਮ ਅਰਦਾਸ ਦੇ ਦਿਨ ਨੂੰ ਸ਼ਹੀਦ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। 26 ਅਕਤੂਬਰ ਨੂੰ ਲਖਨਊ ਵਿੱਚ ਮਹਾਪੰਚਾਇਤ ਹੋਵੇਗੀ।
Samyukt Kisan Morcha
ਹੋਰ ਵੀ ਪੜ੍ਹੋ: ਆਨਲਾਈਨ ਕਲਾਸ ਦੌਰਾਨ ਅਧਿਆਪਕ ਨੇ ਪੁੱਛਿਆ 'ਇੱਕ ਕੁਆਟਰ 'ਚ ਕਿੰਨਾ ਹੁੰਦਾ' ਵਿਦਿਆਰਥੀ ਨੇ ..
ਸੰਯੁਕਤ ਕਿਸਾਨ ਮੋਰਚੇ ਦੀ ਤਰਫੋਂ, ਉੱਤਰ ਪ੍ਰਦੇਸ਼ ਅਤੇ ਦੇਸ਼ ਭਰ ਦੇ ਸਾਰੇ ਕਿਸਾਨਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ 12 ਅਕਤੂਬਰ ਨੂੰ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ 'ਚ ਸ਼ਹੀਦ ਹੋਏ ਕਿਸਾਨਾਂ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ। ਇਸ ਦੇ ਨਾਲ ਹੀ 12 ਵਜੇਕਿਸਾਨਾਂ ਦੀਆਂ ਅਸਥੀਆਂ ਲੈ ਕੇ ਕਲਸ਼ ਯਾਤਰਾ ਸ਼ੁਰੂ ਹੋਵੇਗੀ, ਇਹ ਯਾਤਰਾ 24 ਅਕਤੂਬਰ ਤੱਕ ਜਾਰੀ ਰਹੇਗੀ। ਇਹ ਕਲਸ਼ ਉੱਤਰ ਪ੍ਰਦੇਸ਼ ਦੇ ਹਰ ਜ਼ਿਲ੍ਹੇ ਅਤੇ ਦੇਸ਼ ਦੇ ਹਰ ਰਾਜ ਵਿੱਚ ਲਿਜਾਇਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਨੂੰ ਪਵਿੱਤਰ ਸਥਾਨ 'ਤੇ ਜਲ ਪ੍ਰਵਾਹ ਕੀਤਾ ਜਾਵੇਗਾ।
Samyukt Kisan Morcha
ਇਸ ਦੇ ਨਾਲ ਹੀ 18 ਅਕਤੂਬਰ ਨੂੰ ਦੇਸ਼ ਭਰ ਚ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।। ਲਖੀਮਪੁਰ ਖੇੀਰੀ ਹਿੰਸਾ ਦੇ ਵਿਰੋਧ ਵਿੱਚ 15 ਅਕਤੂਬਰ ਨੂੰ ਦੁਸਹਿਰੇ ਮੌਕੇ ਪੀਐਮ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਸਾੜਿਆ ਜਾਵੇਗਾ।
ਹੋਰ ਵੀ ਪੜ੍ਹੋ: ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਦੀ ਫਿਲਮ 'ਪਾਣੀ ਚ ਮਧਾਨੀ' ਦਾ ਪਹਿਲਾ ਪੋਸਟਰ ਹੋਇਆ ਪ੍ਰਕਾਸ਼ਿਤ |