ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਲਖੀਮਪੁਰ: ਲਖੀਮਪੁਰ ਖੀਰੀ ਹਿੰਸਾ (Lakhimpur Kheri) ਮਾਮਲੇ ‘ਚ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ (Ashish Mishra) ਨੂੰ ਗ੍ਰਿਫ਼ਤਾਰ (Arrested) ਕਰ ਲਿਆ ਗਿਆ ਹੈ। ਆਖ਼ਰ ਕਿਸਾਨਾਂ (Farmers) ਦੇ ਦਬਾਅ ਹੇਠਾਂ ਯੂਪੀ ਪ੍ਰਸ਼ਾਸਨ ਝੁੱਕ ਹੀ ਗਿਆ। ਸੰਯੁਕਤ ਕਿਸਾਨ ਮੋਰਚਾ (SKM) ਵੱਲੋ ਇੱਕ ਟਵੀਟ ਕਰ ਕੇ ਆਸ਼ੀਸ਼ ਮਿਸ਼ਰਾ ਦੀ ਗ੍ਰਿਫ਼ਤਾਰੀ ਦੀ ਜਾਣਕਰੀ ਦਿੱਤੀ ਗਈ ਹੈ।
ਹੋਰ ਪੜ੍ਹੋ: ਲਖੀਮਪੁਰ ਘਟਨਾ: ਅਸ਼ੀਸ਼ ਮਿਸ਼ਰਾ ਨੇ ਕੀਤਾ ਸਰੰਡਰ, ਲੰਮੇ ਸਮੇਂ ਤੱਕ ਹੋ ਸਕਦੀ ਹੈ ਪੁੱਛਗਿੱਛ
ਹੋਰ ਪੜ੍ਹੋ: 26 ਅਕਤੂਬਰ ਨੂੰ ਲਖਨਊ ਵਿੱਚ ਕੀਤੀ ਜਾਵੇਗੀ ਵਿਸ਼ਾਲ ਕਿਸਾਨ ਮਹਾਪੰਚਾਇਤ- ਸੰਯੁਕਤ ਕਿਸਾਨ ਮੋਰਚਾ
ਸੰਯੁਕਤ ਕਿਸਾਨ ਮੋਰਚਾ ਨੇ ਟਵੀਟ ਕੀਤਾ ਕਿ, “ਆਸ਼ੀਸ਼ ਮਿਸ਼ਰਾ (ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਮੁੱਖ ਦੋਸ਼ੀ) ਨੂੰ ਯੂਪੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਕੁੱਝ ਸਮੇਂ ਬਾਅਦ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ।” ਜ਼ਿਕਰਯੋਗ ਹੈ ਕਿ, ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਦਾ ਮੁੰਡਾ ਆਸ਼ੀਸ਼ ਮਿਸ਼ਰਾ ਲਖੀਮਪੁਰ ਖੀਰੀ ਸਥਿਤ ਕ੍ਰਾਈਮ ਬ੍ਰਾਂਚ ਦੇ ਦਫ਼ਤਰ ਪੇਸ਼ ਹੋਇਆ ਸੀ। ਪੁਲਿਸ ਨੇ ਅਸ਼ੀਸ਼ ਮਿਸ਼ਰਾ ਨੂੰ ਅੱਜ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਸੀ।