
ਬਾਕੀ ਪੀੜਤ ਪਰਿਵਾਰਾਂ ਨਾਲ ਸਿੱਧੂ ਕਰਨਗੇ ਮੁਲਾਕਾਤ
ਉੱਤਰ ਪ੍ਰਦੇਸ਼ - ਨਵਜੋਤ ਸਿੰਘ ਸਿੱਧੂ ਨੇ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ, ਕਿਉਂਕਿ ਅੱਜ ਥੋੜ੍ਹੀ ਦੇਰ ਪਹਿਲਾਂ ਕੇਂਦਰੀ ਮੰਤਰੀ ਅਜੇ ਮਿਸ਼ਰਾ ਦਾ ਬੇਟਾ ਅਸ਼ੀਸ਼ ਮਿਸ਼ਰਾ ਕ੍ਰਾਈਮ ਬ੍ਰਾਂਚ ਅੱਗੇ ਪੇਸ਼ ਹੋ ਗਿਆ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਨਵਜੋਤ ਸਿੱਧੂ ਲਗਾਤਾਰ ਲਖੀਮਪੁਰ ਘਟਨਾ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਸਨ ਤੇ ਉਹਨਾਂ ਨੇ ਕੱਲ੍ਹ ਸ਼ਾਮ ਅਪਣੀ ਭੁੱਖ ਹੜਤਾਲ ਦਾ ਐਲਾਨ ਕੀਤਾ ਸੀ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਉਹ ਉਦੋਂ ਤੱਕ ਭੁੱਖ ਹੜਤਾਲ ਤੇ ਬੈਠਣਗੇ ਜਦੋਂ ਤੱਕ ਪੁਲਿਸ ਮੰਤਰੀ ਦੇ ਬੇਟੇ ਨੂੰ ਨਹੀਂ ਫੜਦੀ। ਜ਼ਿਕਰਯੋਗ ਹੈ ਕਿ ਪੁਲਿਸ ਨੇ ਅਸ਼ੀਸ਼ ਮਿਸ਼ਰਾ ਨੂੰ ਅੱਜ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਦਿੱਤੇ ਸਮੇਂ ਤੋਂ 25 ਮਿੰਟ ਪਹਿਲਾਂ ਹੀ ਕ੍ਰਾਈਮ ਬ੍ਰਾਂਚ ਦੇ ਦਫ਼ਤਰ ਪਹੁੰਚ ਗਿਆ ਤੇ ਉਸ ਨੇ ਸਰੈਂਡਰ ਕਰ ਦਿੱਤਾ। ਕ੍ਰਾਈਮ ਬ੍ਰਾਂਚ ਅਸ਼ੀਸ਼ ਮਿਸ਼ਰਾ ਤੋਂ ਪੁੱਛਗਿੱਛ ਕਰ ਰਹੀ ਹੈ ਇਹ ਪੁੱਛਗਿੱਛ ਲੰਮੇ ਸਮੇਂ ਤੱਕ ਚੱਲ ਸਕਦੀ ਹੈ।