
ਬੱਸ ਵਿਚ ਸਵਾਰ ਸਨ ਹਰਿਆਣਾ ਦੇ 34 ਲੋਕ
ਨੀਤਾਲ: ਉਤਰਾਖੰਡ ਦੇ ਨੈਨੀਤਾਲ ਵਿਚ ਐਤਵਾਰ ਰਾਤ ਨੂੰ ਇਕ ਸਕੂਲੀ ਬੱਸ 100 ਮੀਟਰ ਡੂੰਘੀ ਖੱਡ ਵਿਚ ਡਿੱਗ ਗਈ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਲੋਕ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਹਲਦਵਾਨੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮਰਨ ਵਾਲਿਆਂ ਵਿਚ 5 ਮਹਿਲਾ ਸਟਾਫ ਅਤੇ ਇਕ ਬੱਚਾ ਸ਼ਾਮਲ ਹੈ।
ਇਹ ਵੀ ਪੜ੍ਹੋ: ਲੱਦਾਖ਼ ਕੌਂਸਲ ਚੋਣਾਂ ’ਚ ਨੈਸ਼ਨਲ ਕਾਨਫ਼ਰੰਸ ਨੂੰ ਮਿਲਿਆ ਬਹੁਮਤ; ਧਾਰਾ 370 ਨੂੰ ਖ਼ਤਮ ਕਰਨ ਮਗਰੋਂ ਕਾਰਗਿਲ ’ਚ ਪਹਿਲੀ ਮਹੱਤਵਪੂਰਨ ਚੋਣ
ਪੁਲਿਸ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਹਾਦਸਾ ਕਾਲਾਧੁੰਗੀ ਰੋਡ 'ਤੇ ਨਲਨੀ ਨੇੜੇ ਰਾਤ ਕਰੀਬ 8 ਵਜੇ ਵਾਪਰਿਆ। ਹਰਿਆਣਾ ਦੇ ਹਿਸਾਰ ਦੇ ਸ਼ਾਹਪੁਰ ਪਿੰਡ ਸਥਿਤ ਨਿਊ ਮਾਨਵ ਇੰਟਰਨੈਸ਼ਨਲ ਸਕੂਲ ਦੇ 34 ਲੋਕ ਸ਼ਨਿਚਰਵਾਰ ਨੂੰ ਨੈਨੀਤਾਲ ਆਏ ਸਨ ਅਤੇ ਐਤਵਾਰ ਨੂੰ ਘਰ ਪਰਤ ਰਹੇ ਸਨ। ਇਸ ਦੌਰਾਨ ਬੱਸ ਬੇਕਾਬੂ ਹੋ ਕੇ ਖਾਈ ਵਿਚ ਜਾ ਡਿੱਗੀ।
ਇਹ ਵੀ ਪੜ੍ਹੋ: ਜਲੰਧਰ 'ਚ ਫ੍ਰਿਜ ਦਾ ਕੰਪ੍ਰੈਸ਼ਰ ਫਟਣ ਕਾਰਨ ਲੱਗੀ ਅੱਗ; 3 ਬੱਚਿਆਂ ਸਮੇਤ ਪ੍ਰਵਾਰ ਦੇ 5 ਜੀਆਂ ਦੀ ਮੌਤ
ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀ ਟੀਮ ਮੌਕੇ 'ਤੇ ਪਹੁੰਚ ਗਈ। ਉਨ੍ਹਾਂ ਨੇ ਰੱਸੀ ਦੀ ਮਦਦ ਨਾਲ ਖਾਈ 'ਚ ਉਤਰ ਕੇ ਜ਼ਖਮੀਆਂ ਨੂੰ ਬਚਾਇਆ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਵੀ ਬਾਹਰ ਕੱਢਿਆ।