ਰਾਹੁਲ ਗਾਂਧੀ ਦੀ ਜ਼ੁਬਾਨ ਫਿਸਲੀ: ਭਾਜਪਾ ਨੇ ਕਿਹਾ, ਰਾਜਸਥਾਨ ਅਤੇ ਛੱਤੀਸਗੜ੍ਹ ’ਚ ਕਾਂਗਰਸ ਆਗੂ ਨੇ ਕਬੂਲੀ ਹਾਰ
Published : Oct 9, 2023, 9:24 pm IST
Updated : Oct 9, 2023, 9:24 pm IST
SHARE ARTICLE
Rahul Gandhi
Rahul Gandhi

ਜ਼ੁਬਾਨ ਫਿਸਲਣ ਦੀ ਵੀਡੀਉ ਨੂੰ ਭਾਜਪਾ ਨੇ ਸੋਸ਼ਲ ਮੀਡੀਆ ਰੱਜ ਕੇ ਸਾਂਝਾ ਕੀਤਾ

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸੋਮਵਾਰ ਨੂੰ ਜਦੋਂ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਅਪਣੀ ਪ੍ਰਤੀਕਿਰਿਆ ਦੇ ਰਹੇ ਸਨ ਤਾਂ ਉਨ੍ਹਾਂ ਦੀ ਜ਼ੁਬਾਨ ਫਿਸਲ ਗਈ, ਜਿਸ ’ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਵਿਅੰਗ ਕਸਦੇ ਹੋਏ ਕਿਹਾ ਕਿ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਹੀ ਰਾਜਸਥਾਨ ਅਤੇ ਛੱਤੀਸਗੜ੍ਹ ’ਚ ਹਾਰ ਕਬੂਲ ਲਈ ਹੈ।

ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਹੁਲ ਗਾਂਧੀ ਨੇ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ, ‘‘ਮੱਧ ਪ੍ਰਦੇਸ਼ ’ਚ ਸਰਕਾਰ ਜਾ ਰਹੀ ਹੈ, ਰਾਜਸਥਾਨ ’ਚ ਜਾ ਰਹੀ ਹੈ, ਛੱਤੀਸਗੜ੍ਹ ’ਚ ਵੀ ਜਾ ਰਹੀ ਹੈ...।’’

ਉਨ੍ਹਾਂ ਨੂੰ ਤੁਰਤ ਅਪਣੀ ਗਲਤੀ ਦਾ ਅਹਿਸਾਸ ਹੋਇਆ ਅਤੇ ਉਨ੍ਹਾਂ ਕਿਹਾ, ‘‘ਮੈਂ ਉਲਟ ਬੋਲ ਗਿਆ... ਤੁਸੀਂ (ਪੱਤਰਕਾਰ) ਨੇ ਮੈਨੂੰ ਭਰਮਾ ਦਿਤਾ।’’
ਰਾਹੁਲ ਗਾਂਧੀ ਨੇ ਉਮੀਦ ਪ੍ਰਗਟਾਈ ਕਿ ਕਾਂਗਰਸ ਪੰਜ ਸੂਬਿਆਂ ਦੀਆਂ ਚੋਣਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਉਨ੍ਹਾਂ ਪਾਰਟੀ ਸ਼ਾਸਤ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਕੰਮ ਦੀ ਵੀ ਸ਼ਲਾਘਾ ਕੀਤੀ।

ਹਾਲਾਂਕਿ ਉਨ੍ਹਾਂ ਦੀ ਜ਼ੁਬਾਨ ਫਿਸਲਣ ਦੀ ਵੀਡੀਉ ਨੂੰ ਸਾਂਝਾ ਕਰਦੇ ਹੋਏ, ਭਾਜਪਾ ਨੇ ਸੋਸ਼ਲ ਮੀਡੀਆ ਮੰਚ ‘ਐਕਸ’ (ਪਹਿਲਾਂ ਟਵਿੱਟਰ) ’ਤੇ ਪੋਸਟ ਕੀਤਾ, ‘‘ਰਾਹੁਲ ਗਾਂਧੀ ਨੇ ਕਬੂਲ ਕਰ ਲਿਆ ਹੈ ਕਿ ਰਾਜਸਥਾਨ ਅਤੇ ਛੱਤੀਸਗੜ੍ਹ ਤੋਂ ਕਾਂਗਰਸ ਦੀ ਸਰਕਾਰ ਜਾ ਰਹੀ ਹੈ!’’ ਭਾਜਪਾ ਦੇ ਕਈ ਆਗੂਆਂ ਨੇ ਇਸ ਵੀਡੀਉ ਨੂੰ ਸਾਂਝਾ ਕਰਦੇ ਹੋਏ ਕਾਂਗਰਸ ਅਤੇ ਰਾਹੁਲ ਗਾਂਧੀ ’ਤੇ ਨਿਸ਼ਾਨਾ ਲਾਇਆ ਹੈ।
 

SHARE ARTICLE

ਏਜੰਸੀ

Advertisement

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM

2 ਤਰੀਕ ਨੂੰ ਵੱਜਣਗੇ ਛਿੱਤਰ,Hans Raj Hans ਨੇ ਬਣਾਈ List! ਵਾਲੀਬਾਲ ਤੇ ਚਿੱੜੀ ਛਿੱਕਾ ਵੀ ਖੇਡ ਲੈਦੇ ਨੇ ਚੰਨੀ ਸਾਬ੍ਹ

19 May 2024 12:52 PM

ਤੁਹਾਡਾ ਇਕ-ਇਕ ਵੋਟ ਕਿੰਨਾ ਜ਼ਰੂਰੀ ਹੈ ਦੇਸ਼ ਲਈ? ਖ਼ਾਸ ਪ੍ਰੋਗਰਾਮ ਰਾਹੀਂ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

19 May 2024 10:24 AM

ਵੱਡੇ ਲੀਡਰਾਂ ਨੂੰ ਵਖ਼ਤ ਪਾਉਣ ਲਈ ਚੋਣਾਂ 'ਚ ਖੜ੍ਹ ਗਈ PhD ਪਕੌੜੇ ਵਾਲੀ ਕੁੜੀ, ਕਹਿੰਦੀ - 'ਹਵਾਵਾਂ ਬਦਲ ਦਵਾਂਗੀ!'

19 May 2024 9:57 AM

BBMB ਦੇ ਲਾਪਤਾ ਮੁਲਾਜ਼ਮ ਦੀ ਲ** ਨਹਿਰ 'ਚੋਂ ਹੋਈ ਬ**ਮਦ, ਪੀੜਤ ਪਰਿਵਾਰ ਨੇ ਇੱਕ ਔਰਤ ਖਿਲਾਫ ਮਾਮਲਾ ਕਰਵਾਇਆ ਦਰਜ

19 May 2024 9:51 AM
Advertisement