ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ; ਇਥੇ ਦੇਖੋ ਪੂਰਾ ਵੇਰਵਾ
Published : Oct 9, 2023, 12:43 pm IST
Updated : Oct 9, 2023, 12:55 pm IST
SHARE ARTICLE
Election Dates For Five States Announced
Election Dates For Five States Announced

3 ਦਸੰਬਰ ਨੂੰ ਆਉਣਗੇ ਚੋਣ ਨਤੀਜੇ

 

ਨਵੀਂ ਦਿੱਲੀ: ਭਾਰਤ ਦੇ ਚੋਣ ਕਮਿਸ਼ਨ ਨੇ ਛੱਤੀਸਗੜ੍ਹ, ਮੱਧ ਪ੍ਰਦੇਸ਼, ਮਿਜ਼ੋਰਮ, ਰਾਜਸਥਾਨ ਅਤੇ ਤੇਲੰਗਾਨਾ ਦੀਆਂ ਵਿਧਾਨ ਸਭਾਵਾਂ ਦੀਆਂ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿਤਾ ਹੈ। ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦਸਿਆ ਕਿ ਮੱਧ ਪ੍ਰਦੇਸ਼ ਵਿਚ 17 ਨਵੰਬਰ ਅਤੇ ਰਾਜਸਥਾਨ ਵਿਚ 23 ਨਵੰਬਰ ਨੂੰ ਇਕੋ ਪੜਾਅ ਵਿਚ ਚੋਣਾਂ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਛੱਤੀਸਗੜ੍ਹ ਵਿਚ ਦੋ ਪੜਾਵਾਂ ਵਿਚ 7 ਨਵੰਬਰ ਅਤੇ 17 ਨਵੰਬਰ ਨੂੰ ਚੋਣਾਂ ਹੋਣਗੀਆਂ। ਇਸ ਤੋਂ ਇਲਾਵਾ ਮਿਜ਼ੋਰਮ 7 ਨਵੰਬਰ ਨੂੰ ਵੋਟਿੰਗ ਹੋਵੇਗੀ।

ਇਨ੍ਹਾਂ ਚੋਣਾਂ ਦੇ ਨਤੀਜੇ ਇਕੋ ਦਿਨ 3 ਦਸੰਬਰ ਨੂੰ ਐਲਾਨੇ ਜਾਣਗੇ। ਪੰਜ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਤੋਂ ਪਹਿਲਾਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੇ 40 ਦਿਨਾਂ ਵਿਚ ਸਾਰੇ ਪੰਜ ਰਾਜਾਂ ਦਾ ਦੌਰਾ ਕੀਤਾ ਅਤੇ ਸਿਆਸੀ ਪਾਰਟੀਆਂ, ਕੇਂਦਰ ਅਤੇ ਰਾਜ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਵਿਚਾਰ ਵਟਾਂਦਰਾ ਕੀਤਾ।

Photo

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦਸਿਆ ਕਿ ਮਿਜ਼ੋਰਮ ਵਿਚ ਕੁੱਲ ਵੋਟਰ 8.52 ਲੱਖ, ਛੱਤੀਸਗੜ੍ਹ ਵਿਚ 2.03 ਕਰੋੜ, ਮੱਧ ਪ੍ਰਦੇਸ਼ ਵਿਚ 5.6 ਕਰੋੜ, ਰਾਜਸਥਾਨ ਵਿਚ 5.25 ਕਰੋੜ ਅਤੇ ਤੇਲੰਗਾਨਾ ਵਿਚ 3.17 ਕਰੋੜ ਹਨ। 5 ਸੂਬਿਆਂ ਵਿਚ ਹੋਣ ਵਾਲੀਆਂ ਚੋਣਾਂ ਵਿਚ ਲਗਭਗ 60 ਲੱਖ ਪਹਿਲੀ ਵਾਰ ਦੇ ਵੋਟਰ (18-19 ਸਾਲ) ਹਿੱਸਾ ਲੈਣਗੇ।

ਇਨ੍ਹਾਂ ਚੋਣਾਂ ਨੂੰ 2024 ਦੀਆਂ ਲੋਕ ਸਭਾ ਚੋਣਾਂ ਦਾ ਸੈਮੀਫਾਈਨਲ ਮੰਨਿਆ ਜਾ ਰਿਹਾ ਹੈ। ਹੁਣ ਹਰ ਕੋਈ ਚੋਣਾਂ ਦੀਆਂ ਤਰੀਕਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। 230 ਮੈਂਬਰਾਂ ਵਾਲੀ ਮੱਧ ਪ੍ਰਦੇਸ਼ ਵਿਧਾਨ ਸਭਾ, 200 ਮੈਂਬਰਾਂ ਵਾਲੀ ਰਾਜਸਥਾਨ ਵਿਧਾਨ ਸਭਾ, 90 ਮੈਂਬਰਾਂ ਵਾਲੀ ਛੱਤੀਸਗੜ੍ਹ, 119 ਮੈਂਬਰਾਂ ਵਾਲੀ ਤੇਲੰਗਾਨਾ ਅਤੇ 40 ਮੈਂਬਰਾਂ ਵਾਲੀ ਮਿਜ਼ੋਰਮ ਵਿਧਾਨ ਸਭਾ ਦਾ ਕਾਰਜਕਾਲ ਜਨਵਰੀ 'ਚ ਖਤਮ ਹੋ ਰਿਹਾ ਹੈ। ਇਨ੍ਹਾਂ ਸੂਬਿਆਂ ਵਿਚ ਸਿਆਸੀ ਪਾਰਟੀਆਂ ਪਹਿਲਾਂ ਹੀ ਸਰਗਰਮ ਹੋ ਗਈਆਂ ਹਨ। ਉਨ੍ਹਾਂ ਨੇ ਚੋਣ ਪ੍ਰਚਾਰ ਸ਼ੁਰੂ ਕਰ ਦਿਤਾ ਹੈ।

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement