Delhi CM house : ਭਾਜਪਾ ਮੁੱਖ ਮੰਤਰੀ ਦੇ ਬੰਗਲੇ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ : ‘ਆਪ’
Published : Oct 9, 2024, 7:26 pm IST
Updated : Oct 9, 2024, 7:26 pm IST
SHARE ARTICLE
Delhi CM Atishi
Delhi CM Atishi

ਕਿਹਾ, ਆਤਿਸ਼ੀ ਨੂੰ ਫਲੈਗਸ਼ਿਪ ਰੋਡ ’ਤੇ ਬੰਗਲਾ ਅਲਾਟ ਨਹੀਂ ਕੀਤਾ ਜਾ ਰਿਹਾ

Delhi CM house : ਆਮ ਆਦਮੀ ਪਾਰਟੀ (ਆਪ) ਨੇ ਬੁਧਵਾਰ ਨੂੰ ਦੋਸ਼ ਲਾਇਆ ਕਿ ਅਧਿਕਾਰੀ ਪ੍ਰੋਟੋਕੋਲ ਦੀ ‘ਉਲੰਘਣਾ’ ਕਰ ਰਹੇ ਹਨ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦਬਾਅ ਹੇਠ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ 6, ਫਲੈਗਸਟਾਫ ਰੋਡ ’ਤੇ ਸਥਿਤ ਬੰਗਲਾ ਅਲਾਟ ਨਹੀਂ ਕਰ ਰਹੇ ਹਨ, ਹਾਲਾਂਕਿ ਅਰਵਿੰਦ ਕੇਜਰੀਵਾਲ ਨੇ ਬੰਗਲਾ ਖਾਲੀ ਕਰ ਦਿਤਾ ਹੈ।

 ਇਸ ਦੌਰਾਨ ਦਿੱਲੀ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਵਿਜੇਂਦਰ ਗੁਪਤਾ ਨੇ ਮੁੱਖ ਮੰਤਰੀ ’ਤੇ ਬੰਗਲੇ ’ਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿਣ ਦਾ ਦੋਸ਼ ਲਾਇਆ ਅਤੇ ਇਸ ਨੂੰ ਸੀਲ ਕਰਨ ਦੀ ਮੰਗ ਕੀਤੀ।

 ਆਤਿਸ਼ੀ ਸੋਮਵਾਰ ਨੂੰ ਅਪਣੇ ਸਾਮਾਨ ਨਾਲ ਉੱਤਰੀ ਦਿੱਲੀ ਦੇ ਸਿਵਲ ਲਾਈਨਜ਼ ਇਲਾਕੇ ’ਚ ਸਥਿਤ ਬੰਗਲੇ ਵਿਚ ਚਲੀ ਗਈ ਸੀ। ਕੇਜਰੀਵਾਲ ਨੌਂ ਸਾਲ ਤਕ ਇਸ ਬੰਗਲੇ ’ਚ ਰਹੇ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਇਸ ਨੂੰ ਖਾਲੀ ਕਰ ਦਿਤਾ।

 ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦੋਸ਼ ਲਾਇਆ ਕਿ ਆਤਿਸ਼ੀ ਨੂੰ ਅਜੇ ਤਕ ਬੰਗਲਾ ਅਲਾਟ ਨਹੀਂ ਕੀਤਾ ਗਿਆ ਹੈ ਅਤੇ ਭਾਜਪਾ ’ਤੇ ਇਸ ਬੰਗਲੇ ਨੂੰ ‘ਹੜੱਪਣ’ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ।

 ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦਿੱਲੀ ’ਚ ਵਿਧਾਨ ਸਭਾ ਚੋਣਾਂ ਨਹੀਂ ਜਿੱਤ ਸਕੀ, ਇਸ ਲਈ ਉਹ ਹੁਣ ਦਿੱਲੀ ਦੇ ਮੁੱਖ ਮੰਤਰੀ ਦੇ ਬੰਗਲੇ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸੰਜੇ ਸਿੰਘ ਨੇ ਦਸਤਾਵੇਜ਼ ਵਿਖਾ ਕੇ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਜਾਇਜ਼ ਤਰੀਕੇ ਨਾਲ ਬੰਗਲਾ ਖ਼ਾਲੀ ਕਰ ਦਿਤਾ ਹੈ।

 ਇਸ ਤੋਂ ਪਹਿਲਾਂ ਭਾਜਪਾ ਨੇ ਦੋਸ਼ ਲਾਇਆ ਸੀ ਕਿ ਬੰਗਲਾ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਨੂੰ ਨਹੀਂ ਸੌਂਪਿਆ ਗਿਆ ਸੀ ਅਤੇ ਇਸ ਦੀਆਂ ਚਾਬੀਆਂ ਅਜੇ ਵੀ ਕੇਜਰੀਵਾਲ ਕੋਲ ਹਨ। ਹਾਲਾਂਕਿ, ਸੰਜੇ ਸਿੰਘ ਨੇ ਇਸ ਦਾਅਵੇ ਤੋਂ ਇਨਕਾਰ ਕੀਤਾ ਹੈ।

Location: India, Delhi

SHARE ARTICLE

ਏਜੰਸੀ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement