Indian Air Force: ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਨੇ ਵਧੇਰੇ ਸਮਰੱਥ ਤੇ ਪੂਰੀ ਤਰ੍ਹਾਂ ਆਤਮ ਨਿਰਭਰ ਹਵਾਈ ਸੈਦਾ ਦਿੱਤਾ ਸੱਦਾ
Published : Oct 9, 2024, 8:46 am IST
Updated : Oct 9, 2024, 8:46 am IST
SHARE ARTICLE
The Air Force Chief called for a more capable and fully self-reliant Air Force
The Air Force Chief called for a more capable and fully self-reliant Air Force

Indian Air Force: ਉਨ੍ਹਾਂ ਕਿਹਾ ਕਿ ਮੌਜੂਦਾ ਸੰਘਰਸ਼ਾਂ ਨੇ ਇਕ ਮਜ਼ਬੂਤ ਅਤੇ ਸਮਰੱਥ ਹਵਾਈ ਫ਼ੌਜ ਦੀ ਜ਼ਰੂਰਤ ਨੂੰ ਦਰਸਾਇਆ ਹੈ।

 

Indian Air Force: ਭਾਰਤੀ ਹਵਾਈ ਫੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਅਮਰਪ੍ਰੀਤ ਸਿੰਘ ਨੇ ਮੰਗਲਵਾਰ ਨੂੰ ਭਾਰਤੀ ਹਵਾਈ ਫੌਜ ਨੂੰ ਮੌਜੂਦਾ ਅਤੇ ਭਵਿੱਖ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇਸ ਦਾ ਪੁਨਰਗਠਨ ਕਰਨ ਦਾ ਸੱਦਾ ਦਿਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸੰਘਰਸ਼ਾਂ ਨੇ ਇਕ ਮਜ਼ਬੂਤ ਅਤੇ ਸਮਰੱਥ ਹਵਾਈ ਫ਼ੌਜ ਦੀ ਜ਼ਰੂਰਤ ਨੂੰ ਦਰਸਾਇਆ ਹੈ।

ਇਸ ਲਈ ਭਾਰਤੀ ਹਵਾਈ ਫੌਜ ਨੂੰ ਕਿਸੇ ਵੀ ਸੰਕਟਕਾਲੀਨ ਸਥਿਤੀ ਲਈ ਤਿਆਰ ਰਹਿਣ ਦੀ ਜ਼ਰੂਰਤ ਹੈ ਜੋ ਸਾਡੇ ਕੌਮੀ ਹਿੱਤਾਂ ਨੂੰ ਚੁਨੌਤੀ ਦੇ ਸਕਦੀ ਹੈ। ਭਾਰਤੀ ਹਵਾਈ ਫ਼ੌਜ ਦੇ 92ਵੇਂ ਸਲਾਨਾ ਦਿਵਸ ਸਮਾਰੋਹ ਦੇ ਮੌਕੇ ’ਤੇ ਹਵਾਈ ਫ਼ੌਜ ਸਟੇਸ਼ਨ ਤੰਬਰਮ ’ਚ ਪਰੇਡ ਦਾ ਜਾਇਜ਼ਾ ਲੈਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਅੱਜ ਦੇ ਬਹੁ-ਖੇਤਰੀ ਵਾਤਾਵਰਣ ’ਚ ਨਵੀਨਤਾ ਅਤੇ ਨਵੀਨਤਮ ਤਕਨਾਲੋਜੀ ਨੂੰ ਅਪਣਾਉਣਾ ਇਕ ਪਰਿਭਾਸ਼ਕ ਭੂਮਿਕਾ ਹੋਵੇਗੀ।

ਅਮਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਇਕ ਸਾਲ ’ਚ ਭਾਰਤੀ ਹਵਾਈ ਫੌਜ ਨੇ ਅਪਣੀ ਸੰਚਾਲਨ ਸਮਰੱਥਾ ਨੂੰ ਮਜ਼ਬੂਤ ਕਰਨ, ਪੇਸ਼ੇਵਰਤਾ ਵਧਾਉਣ ਅਤੇ ਲਗਾਤਾਰ ਵਿਕਸਤ ਹੋ ਰਹੇ ਆਧੁਨਿਕ ਜੰਗ ਨੂੰ ਅਪਣਾਉਣ ’ਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement